Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ ਮੌਕੇ ਐਸ.ਐਸ.ਪੀ., ਵਧੀਕ ਸੀ.ਜੇ.ਐਮ. ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ, ਸ਼ਹੀਦ ਸਾਡੇ ਪ੍ਰੇਰਣਾ ਸਰੋਤ - ਦੀਪਕ ਹਿਲੌਰੀ

64th Police Commemoration Day, Police Commemoration Day, Police, Punjab Police, Ferozpur, Police Commemoration Day Parade

Web Admin

Web Admin

5 Dariya News

ਫਿਰੋਜ਼ਪੁਰ , 21 Oct 2023

Last updated on: Oct 21, 2023, 00:00 IST

ਸ਼ਹੀਦ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਯਾਦ ਵਿੱਚ ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ ਮੌਕੇ ਅੱਜ ਪੁਲਿਸ ਲਾਈਨ ਫਿਰੋਜ਼ਪੁਰ ਵਿਖੇ ਹੋਏ ਯਾਦਗਾਰੀ ਸਮਾਗਮ ਦੌਰਾਨ ਦੇਸ਼ ਲਈ ਸ਼ਹਾਦਤ ਦੇਣ ਵਾਲੇ ਪੁਲਿਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੌਰੀ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਗੁਰਮੀਤ ਸਿੰਘ ਟਿਵਾਣਾ ਅਤੇ ਐਸ.ਪੀ.(ਡੀ.) ਸ੍ਰੀ ਰਣਧੀਰ ਕੁਮਾਰ ਨੇ ਪੁਲਿਸ ਵਿਭਾਗ ਦੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ। 

ਇਸ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਅੰਗਰੇਜ਼ ਸਿੰਘ ਦੀ ਅਗਵਾਈ ਵਿੱਚ ਪੁਲਿਸ ਦੀ ਟੁੱਕੜੀ ਵੱਲੋਂ ਸ਼ਹੀਦਾਂ ਦੇ ਸਮਾਰਕ 'ਤੇ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।ਇਸ ਮੌਕੇ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੌਰੀ ਨੇ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਮਨ ਸ਼ਾਂਤੀ ਦੇ ਮਾਹੌਲ ਦਾ ਆਨੰਦ ਮਾਣ ਰਹੇ ਹਾਂ। 

ਇਨ੍ਹਾਂ ਸ਼ਹੀਦਾਂ ਤੋਂ ਸਾਨੂੰ ਆਪਣੀ ਡਿਊਟੀ ਪੂਰੀ ਸ਼ਰਧਾ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਹਮੇਸ਼ਾ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਇਨ੍ਹਾਂ ਲਾਸਾਨੀ ਕੁਰਬਾਨੀਆਂ ਦੇ ਅਸੀਂ ਹਮੇਸ਼ਾ ਕਰਜ਼ਦਾਰ ਰਹਾਂਗੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਪੰਜਾਬ ਪੁਲਿਸ ਆਪਣੇ ਬਹਾਦਰ ਸ਼ਹੀਦਾਂ ਨੂੰ ਜਿੱਥੇ ਸ਼ਰਧਾ ਭੇਟ ਕਰਦੀ ਹੈ ਉੱਥੇ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਐਸ.ਪੀ. ਸ੍ਰੀ ਰਣਧੀਰ ਕੁਮਾਰ ਨੇ ਕਿਹਾ ਕਿ ਸ਼ਹੀਦਾਂ ਦਾ ਦੇਸ਼ ਦੀ ਅਮਨ ਸ਼ਾਂਤੀ ਵਿੱਚ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਦੇਸ਼ ਅੰਦਰ ਅਮਨ ਕਾਨੂੰਨ ਦੀ ਰੱਖਿਆ ਲਈ ਰੱਖਿਆ ਫੋਰਸਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਵੱਲੋਂ ਆਏ ਹੋਏ ਸ਼ਹੀਦ ਪਰਿਵਾਰਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ 50 ਦੇ ਕਰੀਬ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਤੋਂ ਬਾਅਦ ਐਸ.ਐਸ.ਪੀ. ਵੱਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਮੁਸ਼ਕਿਲਾਂ ਵੀ ਸੁਣਿਆਂ ਗਈਆਂ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਹਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਗਮ ਦੌਰਾਨ ਏ.ਐਸ.ਆਈ. ਸ੍ਰੀ ਲਖਵੀਰ ਸਿੰਘ ਵੱਲੋਂ ਮੰਚ ਦਾ ਬਖੂਬੀ ਸੰਚਾਲਨ ਕੀਤਾ ਗਿਆ। 

ਇਸ ਮੌਕੇ ਸ੍ਰੀ. ਰਜਿੰਦਰ ਕ੍ਰਿਸ਼ਨ ਕਾਂਮਡੈਂਟ ਪੰਜਾਬ ਹੋਮ ਗਾਰਡਜ਼, ਡੀ.ਐਸ.ਪੀ. ਸ. ਭੁਪਿੰਦਰ ਸਿੰਘ, ਡੀ.ਐਸ.ਪੀ. ਸ. ਸੰਦੀਪ ਸਿੰਘ, ਡੀ.ਐਸ.ਪੀ. ਸ. ਬਲਕਾਰ ਸਿੰਘ, ਡੀ.ਐਸ.ਪੀ. ਸ. ਯਾਦਵਿੰਦਰ ਸਿੰਘ, ਡੀ.ਐਸ.ਪੀ. ਸ. ਗੁਰਦੀਪ ਸਿੰਘ, ਸ. ਜਸਪਾਲ ਸਿੰਘ ਡੀ.ਐਸ.ਪੀ. (ਰਿਟਾ.), ਜ਼ਿਲ੍ਹੇ ਦੇ ਸਮੂਹ ਐਸ.ਐਚ.ਓਜ਼, ਸ਼ਹੀਦਾਂ ਦੇ ਪਾਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

Tags: 64th Police Commemoration Day , Police Commemoration Day , Police , Punjab Police , Ferozpur , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD