Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਦੇਸ਼ ਖਾਤਰ ਜਾਨਾ ਕੁਰਬਾਨਾਂ ਕਰਨ ਵਾਲੇ ਸ਼ਹੀਦਾਂ *ਤੇ ਸਾਨੂੰ ਹਰ ਇਕ ਨੂੰ ਮਾਣ- ਡਿਪਟੀ ਕਮਿਸ਼ਨਰ

DC Fazilka, Senu Duggal, Fazilka, Deputy Commissioner Fazilka, 64th Police Commemoration Day, Police Commemoration Day, Police, Punjab Police, Police Commemoration Day Parade

Web Admin

Web Admin

5 Dariya News

ਫ਼ਾਜ਼ਿਲਕਾ , 21 Oct 2023

Last updated on: Oct 21, 2023, 00:00 IST

ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਪੁਲਿਸ ਲਾਈਨਜ਼ ਫ਼ਾਜ਼ਿਲਕਾ ਵਿਖੇ ਬੜੇ ਹੀ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਜੁਡੀਸ਼ਰੀ, ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ ਸ. ਮਨਜੀਤ ਸਿੰਘ ਢੇਸੀ ਵਿਸ਼ੇਸ਼ ਤੌਰ ’ਤੇ ਪੁੱਜੇ। ਡੀ.ਐਸ.ਪੀ. ਅਬੋਹਰ ਸ੍ਰੀ ਅਰੁਣ ਮੁੰਡਨ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਖਾਤਰ ਆਪਣੀ ਜਾਨਾ ਗਵਾਉਣ ਵਾਲੇ ਸ਼ਹੀਦਾਂ *ਤੇ ਸਾਨੂੰ ਮਾਣ ਹੈ ਜੋ ਜਾਨ ਦੀ ਪਰਵਾਹ ਕੀਤੇ ਬਿਨਾਂ ਸਰਹੱਦਾਂ *ਤੇ ਰਹਿ ਕੇ ਦੇਸ਼ ਦੀ ਰਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦੀ ਕੋਈ ਕੀਮਤ ਨਹੀਂ ਹੈ, ਇਹ ਅਮੁੱਲ ਹਨ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲੇ ਇਹ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। 

ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਇਨ੍ਹਾਂ ਮਹਾਨ ਸ਼ਹੀਦ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਕਰਕੇ ਹੀ ਅਸੀਂ ਆਰਾਮ ਨਾਲ ਆਪਣੀ ਜਿੰਦਗੀ ਬਤੀਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਮਹਾਨ ਸ਼ਖਸੀਅਤਾਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਐਸ.ਐਸ.ਪੀ ਸ. ਮਨਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਖਾਤਿਰ ਜਾਨਾਂ ਵਾਰਨ ਵਾਲਿਆਂ ਨੂੰ ਅਸੀਂ ਸਿਜਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਸ਼ਹੀਦੀ ਯਾਦਗਾਰੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। 

ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ। 

ਉਨ੍ਹਾਂ ਕਿਹਾ ਕਿ ਅੱਤਵਾਦ ਦੌਰਾਨ ਫਾਜ਼ਿਲਕਾ ਪੁਲਿਸ ਦਾ 1 ਏ.ਐੱਸ.ਆਈ, 6 ਸਿਪਾਹੀ ਅਤੇ 5 ਪੀ.ਐੱਚ.ਜੀ ਸ਼ਹੀਦ ਹੋਏ ਸਨ ਜਿਨ੍ਹਾਂ ਨੇ ਦੇਸ਼ ਵਿੱਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਇਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਇਹਨਾਂ ਪਰਿਵਾਰਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋ ਹਰ ਕਦਮ 'ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਹਮੇਸ਼ਾ ਤਤਪਰ ਹੈ। ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ ਗਈ। 

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਜਗਮੋਹਨ ਸਿੰਘ ਸੰਘੇ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਮਨਦੀਪ ਸਿੰਘ, ਐਸ.ਪੀ. ਸ੍ਰੀ ਮਨਜੀਤ ਸਿੰਘ, ਸ੍ਰੀ ਗੁਰਮੀਤ ਸਿੰਘ, ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ, ਸ੍ਰੀ ਅਛਰੁ ਰਾਮ,ਸ੍ਰੀ ਅਤੁਲ ਸੋਨੀ, ਸ੍ਰੀ ਸੁਬੇਗ ਸਿੰਘ, ਸ੍ਰੀ ਸੁਖਵਿੰਰ ਸਿੰਘ ਅਤੇ ਹੋਰ ਜੱਜ ਸਾਹਿਬਾਨ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: DC Fazilka , Senu Duggal , Fazilka , Deputy Commissioner Fazilka , 64th Police Commemoration Day , Police Commemoration Day , Police , Punjab Police , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD