Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬ ਪੁਲਿਸ ਨਸ਼ਿਆਂ ਦੀ ਸਪਲਾਈ ਤੇ ਮੰਗ ਖ਼ਤਮ ਕਰਨ ਲਈ ਯਤਨਸ਼ੀਲ-ਏ.ਡੀ.ਜੀ.ਪੀ. ਛੀਨਾ

ਕਿਹਾ, ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰਨ ਲਈ ਪੰਜਾਬ ਪੁਲਿਸ ਹਰ ਪੱਖੋਂ ਸਮਰੱਥ ਤੇ ਸੁਚੇਤ

DC Patiala, Deputy Commissioner Patiala, Sakshi Sawhney, Patiala, 64th Police Commemoration Day, Police Commemoration Day, Police, Punjab Police, Mukhwinder Singh Chhina, Patiala, Police Commemoration Day Parade

Web Admin

Web Admin

5 Dariya News

ਪਟਿਆਲਾ , 21 Oct 2023

Last updated on: Oct 21, 2023, 00:00 IST

ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸ਼ਹੀਦੀ ਸਮਾਰਕ 'ਤੇ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਮੰਗ ਤੇ ਸਪਲਾਈ ਖ਼ਤਮ ਕਰਨ ਸਮੇਤ ਗੈਂਸਟਰਵਾਦ ਤੇ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਅਸਫ਼ਲ ਕਰਨ ਲਈ ਹਰ ਪੱਖੋਂ ਸਮਰੱਥ ਤੇ ਪੂਰੀ ਤਰ੍ਹਾਂ ਸੁਚੇਤ ਹੈ।

ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਮੌਜੂਦਾ ਸਮੇਂ ਗੈਂਗਸਟਰਵਾਦ ਤੇ ਨਸ਼ਿਆਂ ਵਰਗੀਆਂ ਚੁਣੌਤੀਆਂ ਸਮੇਤ ਗਵਾਂਢੀ ਮੁਲਕ ਵੱਲੋਂ ਫੈਲਾਏ ਜਾਣ ਵਾਲੇ ਅੱਤਵਾਦ ਤੇ ਤਸਕਰੀ ਆਦਿ ਨਾਲ ਵੀ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠ ਰਹੀ ਹੈ।

ਮੁਖਵਿੰਦਰ ਸਿੰਘ ਛੀਨਾ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਡਿਊਟੀ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ। ਏ.ਡੀ.ਜੀ.ਪੀ. ਨੇ ਕਿਹਾ ਕਿ ਗੁਆਂਢੀ ਮੁਲਕ ਦੀਆਂ ਸਾਜਿਸ਼ਾਂ ਕਾਰਨ ਪੰਜਾਬ ਪੁਲਿਸ ਨੇ ਕਰੀਬ 10 ਸਾਲ ਦਹਿਸ਼ਤਗਰਦੀ ਦਾ ਸਾਹਮਣਾ ਕੀਤਾ, ਜਿਸ ਦੌਰਾਨ ਪੁਲਿਸ ਅਫ਼ਸਰਾਂ, ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਸਮੇਤ ਕੁਲ 1784 ਸ਼ਹੀਦ ਹੋਏ।

ਏ.ਡੀ.ਜੀ.ਪੀ. ਦੱਸਿਆ ਕਿ ਅੱਜ ਦਾ ਦਿਨ ਉਨ੍ਹਾਂ ਮਹਾਨ 10 ਸ਼ਹੀਦਾਂ ਦੀ ਪਵਿਤਰ ਯਾਦ 'ਚ ਮਨਾਇਆ ਜਾਂਦਾ ਹੈ, ਜਿਹੜੇ 21 ਅਕਤੂਬਰ 1959 ਨੂੰ ਹੌਟ ਸਪਰਿੰਗ ਲਦਾਖ ਵਿਖੇ ਚੀਨ ਦੀ ਫ਼ੌਜ ਵੱਲੋਂ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਘਾਤ ਲਗਾ ਕੇ ਹਮਲਾ ਕਰਨ ਕਰਕੇ ਦੇਸ਼ ਦੀ ਰੱਖਿਆ ਕਰਦਿਆ ਸ਼ਹੀਦੀਆਂ ਪਾ ਗਏ ਸਨ।

ਐਸ.ਐਸ.ਪੀ. ਵਰੁਣ ਸ਼ਰਮਾ ਨੇ ਇਸ ਮੌਕੇ ਪੁੱਜੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਕੁਰਬਾਨੀ ਦੀ ਬਦੌਲਤ ਹੀ ਆਜ਼ਾਦ ਫ਼ਿਜ਼ਾ ਅਤੇ ਸ਼ਾਂਤੀ ਦੀ ਬਹਾਲੀ ਹੋਈ ਹੈ, ਜਿਸ ਲਈ ਇਨ੍ਹਾਂ ਸ਼ਹੀਦ ਪਰਿਵਾਰਾਂ ਦਾ ਮੁੱਲ ਮੋੜਿਆ ਨਹੀਂ ਜਾ ਸਕਦਾ।ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਅਟਾਰਨੀ ਲੀਗਲ ਅਨਮੋਲਜੀਤ ਸਿੰਘ, ਮੌਜੂਦਾ ਤੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਸ਼ਹੀਦ ਪਰਿਵਾਰਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ। ਡੀ.ਐਸ.ਪੀ. ਪ੍ਰੋਬੇਸ਼ਨਰ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠਲੀ ਪੁਲਿਸ ਟੁਕੜੀ ਨੇ ਸੋਗ ਤੇ ਸਲਾਮੀ ਸ਼ਾਸ਼ਤਰ ਅਤੇ ਦੋ ਮਿੰਟ ਦਾ ਮੌਨ ਧਾਰਨ ਮਗਰੋਂ ਬਿਗਲਰ ਵੱਲੋਂ ਰਿਵਾਲੀ ਦੀ ਧੁਨ ਵਜਾਏ ਜਾਣ ਨਾਲ ਸ਼ਹੀਦਾਂ ਨੂੰ ਸਲਾਮੀ ਦਿੱਤੀ।

ਡੀ.ਐਸ.ਪੀ. (ਸਥਾਨਕ) ਦਲਬੀਰ ਸਿੰਘ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਟ ਕੀਤੀ। ਬਾਅਦ 'ਚ ਏ.ਡੀ.ਜੀ.ਪੀ. ਛੀਨਾ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਸ਼ਹੀਦ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ।

ਸਮਾਗਮ ਮੌਕੇ ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਅਮਰ ਸਿੰਘ ਚਾਹਲ, ਬਲਕਾਰ ਸਿੰਘ ਸਿੱਧੂ, ਸਾਬਕਾ ਅਧਿਕਾਰੀ ਅਮਰਜੀਤ ਸਿੰਘ ਘੁੰਮਣ, ਸੁਖਦੇਵ ਸਿੰਘ ਵਿਰਕ, ਸਮਸ਼ੇਰ ਸਿੰਘ ਬੋਪਾਰਾਏ, ਮਨਜੀਤ ਸਿੰਘ ਬਰਾੜ, ਸ਼ਰਨਜੀਤ ਸਿੰਘ, ਕੇਸਰ ਸਿੰਘ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਪੀਜ ਮਹੰਮਦ ਸਰਫ਼ਰਾਜ ਆਲਮ, ਹਰਵੰਤ ਕੌਰ, ਹਰਬੀਰ ਸਿੰਘ ਅਟਵਾਲ, ਜਸਵੀਰ ਸਿੰਘ ਸਮੇਤ ਸਮੂਹ ਡੀ.ਐਸ.ਪੀਜ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

 

Tags: DC Patiala , Deputy Commissioner Patiala , Sakshi Sawhney , Patiala , 64th Police Commemoration Day , Police Commemoration Day , Police , Punjab Police , Mukhwinder Singh Chhina , Patiala , Police Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD