Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸੂਬੇ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ : ਜੇ ਇਲਨਚੇਲੀਅਨ

ਕਿਹਾ! ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ

DC Moga, Kulwant Singh, Deputy Commissioner Moga, Moga, 64th Police Commemoration Day, Police Commemoration Day, Police, Punjab Police, Commemoration Day Parade

5 Dariya News

5 Dariya News

5 Dariya News

ਮੋਗਾ , 21 Oct 2023

Last updated on: Oct 21, 2023, 00:00 IST

ਸ਼੍ਰੀ ਜੇ ਇਲਨਚੇਲੀਅਨ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਅੱਜ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕ ਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡੱਟ ਕੇ ਮੁਕਾਬਲਾ ਕਰੀਏ।

ਸ਼੍ਰੀ ਇਲਨਚੇਲੀਅਨ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਆਯੋਜਿਤ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿੱਚ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਐਸ.ਪੀ. (ਸਥਾਨਕ) ਸ੍ਰ. ਮਨਮੀਤ ਸਿੰਘ ਢਿੱਲੋਂ, ਐੱਸ ਪੀ (ਜਾਂਚ) ਸ੍ਰ ਅਜੇ ਰਾਜ ਸਿੰਘ, ਸਮੂਹ ਡੀ ਐੱਸ ਪੀਜ਼, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਇਸ ਮੌਕੇ ਡੀ ਐੱਸ ਪੀ ਸ੍ਰ ਜਸਜਯੋਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਡੀ.ਐਸ.ਪੀ. ਹਰੀਸ਼ ਬਹਿਲ ਨੇ ਦੇਸ਼ ਭਰ ਵਿਚ ਹੋਏ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।ਸ਼੍ਰੀ ਇਲਨਚੇਲੀਅਨ ਨੇ ਕਿਹਾ ਕਿ ਅੱਜ ਦਾ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। 

ਉਹਨਾਂ ਦੱਸਿਆ ਕਿ ਚੀਨ ਦੀ ਫੌਜ ਵੱਲੋ ਸਾਡੀ ਧਰਤੀ 'ਤੇ ਪੈਟਰੋਲਿੰਗ ਕਰ ਰਹੇ 20 ਜਵਾਨਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਸੀ, ਜਿੰਨ੍ਹਾਂ ਵਿੱਚੋਂ ਡੀ.ਐਸ.ਪੀ ਸਮੇਤ 10 ਜਵਾਨ ਸ਼ਹੀਦ ਹੋ ਗਏ ਸਨ ਅਤੇ ਬਾਕੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ। ਉਹਨਾ ਕਿਹਾ ਕਿ 21 ਅਕਤੂਬਰ, 1960 ਤੋਂ ਲਗਾਤਾਰ ਦੇਸ਼ ਭਰ ਵਿਚ ਇਹਨਾਂ ਮਹਾਨ ਸ਼ਹੀਦਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਖਾਤਿਰ ਦੇਸ਼ ਦੇ ਵੱਖ ਵੱਖ ਸੂਬਿਆਂ ਦੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਜਵਾਨਾਂ ਨੂੰ ਯਾਦ ਕਰਨ ਲਈ ਸ਼ਰਧਾਂਜਲੀ ਸਮਾਗਮ ਕੀਤੇ ਜਾਂਦੇ ਹਨ ਤਾਂ ਜੋ ਪੁਲਿਸ ਦੇ ਜਵਾਨ ਅਤੇ ਲੋਕ ਇਹਨਾਂ ਸ਼ਹੀਦਾਂ ਦੀਆਂ ਜੀਵਨੀਆਂ ਤੋ ਪ੍ਰੇਰਨਾ ਲੈ ਸਕਣ।

ਸ਼੍ਰੀ ਇਲਨਚੇਲੀਅਨ ਨੇ ਕਿਹਾ ਕਿ ਅੱਤਵਾਦ ਦੌਰਾਨ ਮੋਗਾ ਪੁਲਿਸ ਦੇ 39 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਪਰਿਵਾਰ ਮੋਗਾ ਵਿਖੇ ਰਹਿ ਰਹੇ ਹਨ, ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਂਦੀਆਂ ਹਨ। ਉਹਨਾਂ ਇਹਨਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਵੱਲੋ ਹਰ ਕਦਮ 'ਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। 

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਮੋਗਾ ਪੁਲਿਸ ਹਮੇਸ਼ਾਂ ਤਤਪਰ ਹੈ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁੱਖੀ ਤੋਂ ਇਲਾਵਾ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਤਿਆਰ ਕੀਤੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

 

Tags: DC Moga , Kulwant Singh , Deputy Commissioner Moga , Moga , 64th Police Commemoration Day , Police Commemoration Day , Police , Punjab Police , Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD