Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਦੇਸ਼ ਦੀ ਅੰਦਰੁਨੀ ਸੁਰੱਖਿਆ ਵਿੱਚ ਪੁਲਿਸ ਦਾ ਹੈ ਵੱਡਾ ਯੋਗਦਾਨ- ਰਾਜ ਕੁਮਾਰ ਗਰਗ

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਭਾਵ ਭਿੰਨੀ ਦਿੱਤੀ ਗਈ ਸ਼ਰਧਾਂਜਲੀ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib, 64th Police Commemoration Day, Police Commemoration Day, Police, Punjab Police, Commemoration Day Parade

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 21 Oct 2023

Last updated on: Oct 21, 2023, 00:00 IST

ਜ਼ਿਲਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਤੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇੱਕ ਜਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜ ਕੁਮਾਰ ਗਰਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।

ਇਸ ਮੌਕੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ, ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਪੁਲਿਸ ਕਪਤਾਨ,ਸ੍ਰੀ ਕੁਲਵੰਤ ਰਾਏ ਐਸ.ਪੀ.,  ਵਿਭਾਗ ਦੇ ਕਰਮਚਾਰੀ ਅਤੇ ਸ਼ਹੀਦ ਪਰਿਵਾਰ ਦੇ ਮੈਂਬਰ ਮੌਜੂਦ ਸਨ।ਇਸ ਮੌਕੇ ਸ੍ਰੀ ਰਾਜ ਕੁਮਾਰ ਗਰਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। 

ਉਨਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੁਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ।ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਕਿਸੇ ਸ਼ਹੀਦ ਦੇ ਪਰਿਵਾਰ ਨੂੰ ਕੋਈ ਮੁਸਕਿਲ  ਹੋਵੇ ਤਾਂ ਉਨਾਂ ਨਾਲ ਵੀ ਰਾਬਤਾ ਕਾਇਮ ਕਰ ਸਕਦਾ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ।

ਇਸ ਮੌਕੇ ਸ੍ਰੀ  ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ  ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਵਿੱਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸਹੀਦ ਹੋਏ ਪੰਜਾਬ ਪੁਲਿਸ ਦੇ 22 ਅਫਸਰਾਂ ਅਤੇ 1768 ਪੁਲਿਸ ਕਰਮਚਾਰੀਆਂ ਜਿਹਨਾਂ ਵਿੱਚ ਪੰਜਾਬ ਹੋਮਗਾਰਡਜ ਦੇ ਜਵਾਨ ਵੀ ਸ਼ਾਮਿਲ ਹਨ ਨੂੰ ਅੱਜ ਦੇ ਦਿਨ ਸਾਡੇ ਵਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਹਨਾਂ ਵਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ।ਇਸ ਮੌਕੇ ਤੇ  ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. ਨੇ ਸਤੰਬਰ 2022 ਤੋਂ ਅਗਸਤ 2023 ਤੱਕ  ਦੇਸ਼ ਦੀਆਂ ਵੱਖ-ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦਾਂ ਹੋਏ 189 ਅਫਸਰਾਂ ਅਤੇ ਜਵਾਨਾਂ ਦੇ ਨਾਮਾਂ ਦੀ ਸੂਚੀ ਪੜ ਕੇ ਉਹਨਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਤੇ ਆਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਜਿਹਨਾਂ ਵਿੱਚ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਿਲ ਸਨ, ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਹਨਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ।ਡੀ.ਐਸ.ਪੀ. ਜਸਪਾਲ ਸਿੰਘ  ਦੀ ਅਗਵਾਈ ਵਿਚ ਪੁਲਿਸ ਦੀ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵਲੋਂ ਮਾਤਵੀ ਧੁੰਨ ਵਜਾਈ ਗਈ। ਇਸ ਮੌਕੇ ਤੇ ਪੁਲੀਸ ਸ਼ਹੀਦ ਪਰਿਵਾਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦੀ ਜਾਇਜਾ ਮੁਸ਼ਕਲ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਨਾਲ ਸਬੰਧਿਤ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ  ਕੀਤਾ ਗਿਆ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib , 64th Police Commemoration Day , Police Commemoration Day , Police , Punjab Police , Commemoration Day Parade

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD