Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ-2023 ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਸ਼ਾਨੋ-ਸ਼ੌਕਤ ਨਾਲ ਸਮਾਪਤ

ਐਮ.ਐਲ.ਏ ਫਰੀਦਕੋਟ ਵਿਸ਼ੇਸ਼ ਤੌਰ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪਹੁੰਚੇ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot

Web Admin

Web Admin

5 Dariya News

ਫਰੀਦਕੋਟ , 22 Oct 2023

Last updated on: Oct 22, 2023, 00:00 IST

ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਅਧੀਨ ਰਾਜ ਪੱਧਰ ਖੇਡਾਂ-2023 (ਵਾਲੀਬਾਲ ਸਮੈਸ਼ਿੰਗ) ਲੜਕੇ ਅਤੇ ਲੜਕੀਆਂ ਪਿਛਲੇ ਦਿਨਾਂ ਤੋਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਚੱਲ ਰਹੀਆਂ ਸਨ ਜੋ ਅੱਜ ਸ਼ਾਨੋ-ਸ਼ੌਕਤ ਨਾਲ ਆਪਣੀਆਂ ਅਮਿੱਟ ਯਾਦਾਂ ਛੱਡਦੀਆਂ ਹੋਈਆਂ ਸਮਾਪਤ ਹੋ ਗਈਆਂ। 

ਅਗਲੇ ਵਰ੍ਹੇ ਫਿਰ ਤੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। ਅੱਜ ਇਨ੍ਹਾਂ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਸ.ਗੁਰਦਿੱਤ ਸਿੰਘ ਸੇਖੋਂ ਮਾਨਯੋਗ ਐਮ.ਐਲ.ਏ. ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੁੱਖ ਮਹਿਮਾਨ ਜੀ ਨੇ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ। 

ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਕੇਵਲ ਸਰੀਰਕ ਹੀ ਨਹੀਂ ਸਗੋਂ ਮਾਨਸਿਕ ਤੰਦਰੁਸਤੀ ਵੀ ਬਖਸ਼ਦੀਆਂ ਹਨ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਦੇਸ਼ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।  ਇਸ ਮੌਕੇ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਨੇ ਦੱਸਿਆ ਕਿ ਅੱਜ ਇਨ੍ਹਾਂ ਰਾਜ ਪੱਧਰ ਖੇਡਾਂ ਦਾ ਆਖਰੀ ਦਿਨ ਸੀ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਦੇ ਹੁਕਮਾ ਅਨੁਸਾਰ ਵਾਲੀਬਾਲ (ਸਮੈਸ਼ਿੰਗ) ਦੀਆਂ ਰਾਜ ਪੱਧਰੀ ਖੇਡਾਂ ਫਰੀਦਕੋਟ ਵਿਖੇ ਪਿਛਲੇ ਪੰਜ ਦਿਨਾਂ ਤੋਂ ਚੱਲ ਰਹੀਆਂ ਸਨ। 

ਜਿਸ ਵਿੱਚ ਪਹਿਲੇ 3 ਦਿਨ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ ਅਤੇ ਪਿਛਲੇ ਤਿੰਨ ਦਿਨ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ ਹਨ ਉਨ੍ਹਾ ਦੱਸਿਆ ਕਿ ਅੱਜ ਲੜਕਿਆਂ ਦੇ ਫਾਈਨਲ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ ਅੰਡਰ 14 ਵਿੱਚ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਹਿਲਾ, ਮੁਹਾਲੀ ਦੀ ਟੀਮ ਨੇ ਦੂਜਾ, ਅੰਮ੍ਰਿਤਸਰ ਦੀ ਟੀਮ ਨੇ ਤੀਜਾ ਅਤੇ ਫਰੀਦਕੋਟ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। 

ਅੰਡਰ 21 ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ, ਮੁਹਾਲੀ ਦੀ ਟੀਮ ਨੇ ਦੂਜਾ ਅਤੇ ਗੁਰਦਾਸਪੁਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 21 ਤੋਂ 40 ਉਮਰ ਵਰਗ ਵਿੱਚ ਲੁਧਿਆਣਾ ਦੀ ਟੀਮ ਨੇ ਪਹਿਲਾ ਤਰਨਤਾਰਨ ਦੀ ਟੀਮ ਨੇ ਦੂਜਾ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31 ਤੋਂ 40 ਉਮਰ ਵਰਗ ਵਿੱਚ ਜਲੰਧਰ ਦੀ ਟੀਮ ਨੇ ਪਹਿਲਾ, ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਦੂਾ ਅਤੇ ਮਾਨਸਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।41 ਤੋਂ 55 ਉਮਰ ਵਰਗ ਵਿੱਚ ਪਟਿਆਲਾ ਨੇ ਪਹਿਲਾ ਮਾਨਸਾ ਨੇ ਦੂਜਾ ਅਤੇ ਫਰੀਦਕੋਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਚੱਲ ਰਹੇ ਇਹ ਖੇਡ ਮੁਕਾਬਲੇ ਅੱਜ ਖਤਮ ਹੋ ਗਏ ਹਨ।

ਉਨ੍ਹਾਂ ਨੇ ਇਨ੍ਹਾਂ ਖੇਡਾਂ ਵਿੱਚ ਸਹਿਯੋਗ ਕਰਨ ਵਾਲੇ ਫਰੀਦਕੋਟ ਦੇ ਸਮੂਹ ਵੱਖ- ਵੱਖ ਵਿਭਾਗਾਂ, ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਅਤੇ (ਐਸਿ), ਉਨ੍ਹਾਂ ਦੇ ਡੀ.ਪੀ.ਈ./ਪੀਟੀਆਈ ਅਤੇ ਸਮੂਹ ਟੀਚਰ ਸਹਿਬਾਨਾ, ਸਮੂਹ ਕੋਚਿਜ, ਸਮੂਹ ਸੀਨੀਅਰ ਖਿਡਾਰੀ, ਦਫਤਰੀ ਸਟਾਫ ਅਤੇ ਦਰਜਾ-4 ਕਰਮਚਾਰੀ ਅਤੇ ਸਾਰੇ ਉਨ੍ਹਾਂ ਪਤਵੰਤੇ ਸੱਜਣਾ ਦਾ ਤਹਿਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਨੇਪਰ੍ਹੇ ਚਾੜ੍ਹਣ ਵਿੱਚ ਸਹਿਯੋਗ ਦਿੱਤਾ ਹੈ। ਇਸ ਮੌਕੇ ਦਫਤਰ ਜ਼ਿਲ੍ਹਾ ਖੇਡ ਅਫਸਰ ਦਾ ਸਮੂਹ ਸਟਾਫ ਵੱਖ-ਵੱਖ ਵਿਭਾਗਾਂ ਦੇ ਸਹਿਯੋਗੀ ਸੱਜਣ, ਕੋਚਿਜ, ਡੀ.ਪੀ.ਈ./ਪੀਟੀਆਈ  ਟੀਚਰਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD