Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ

ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 22 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ 'ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ 'ਹਵਾਲਾ' ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ।ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD