Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਗੁਰੂ ਹਵਾ, ਪਿਤਾ ਪਾਣੀ ਅਤੇ ਧਰਤੀ ਮਾਤਾ ਨੂੰ ਦੂਸਿ਼ਤ ਹੋਣ ਤੋਂ ਰੋਕਣ ਲਈ ਸਾਰੇ ਮਨੁੱਖ ਰਲ ਕੇ ਸਹਿਯੋਗ ਕਰਨਬਲਬੀਰ ਸਿੰਘ ਸੀਚੇਵਾਲ

ਲੋਪੋਂ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ, ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਪੁਰਜ਼ੋਰ ਅਪੀਲ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 22 Oct 2023

ਸਿੱਖ ਧਰਮ ਦੇ ਮੋਢੀ ਅਤੇ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਾਹਿਬ ਨੇ ਗੁਰਬਾਣੀ ਰਾਹੀਂ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ, ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ, ਪ੍ਰੰਤੂ ਅਸੀਂ ਅੱਜ ਅਸੀਂ ਆਪਣੇ ਥੋੜੇ ਜਿਹੇ ਸੁਆਰਥਾਂ ਨੂੰ ਪੂਰਾ ਕਰਨ ਲਈ ਇਨ੍ਹਾ ਤਿੰਨਾਂ ਨੂੰ ਦੂਸਿ਼ਤ ਕਰ ਰਹੇ ਹਾਂ। ਅੱਜ ਲੋੜ ਹੈ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਵਿੱਚ ਸਾਰੇ ਮਨੁੱਖਾਂ ਨੂੰ ਯੋਗਦਾਨ ਪਾਉਣ ਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਅਮਲ ਵਿੱਚ ਲਿਆਉਣ ਦੀ।

ਜੇਕਰ ਅੱਜ ਦੇ ਮਨੁੱਖ ਨੇ ਇਹ ਤਿੰਨੋਂ ਵੱਡਮੁੱਲੀਆਂ ਦਾਤਾਂ ਦੀ ਸਾਂਭ-ਸੰਭਾਲ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੇਸ਼ੁਮਾਰ ਮੁਸ਼ਕਿਲਾਂ ਅਤੇ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਚਨਾਂ ਮੁਤਾਬਿਕ ਹਵਾ ਨੂੰ ਗੁਰੁੂ ਮੰਨ ਕੇ ਕਿਸਾਨਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੁੰ ਖੇਤਾਂ ਵਿੱਚ ਹੀ ਵਾਹੁਣਾ ਚਾਹੀਦਾ ਹੈ ਤਾਂ ਹੀ ਹਵਾ ਨੂੰ ਦੂਸਿ਼ਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਧਰਤੀ ਨੂੰ ਬਚਾਉਣ ਲਈ ਕੁਦਰਤੀ ਖੇਤੀ ਦੇ ਰਾਹਾਂ ਵੱਲ ਕਿਸਾਨਾਂ ਨੂੰ ਮੁੜਨਾ ਪਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ। ਉਹ ਅੱਜ ਲੋਪੋਂ ਵਿਖੇ ਮਹਾਂਪੁਰਸ਼ ਸ੍ਰੀ ਮਾਨ ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 45ਵੀਂ ਸਲਾਨਾ ਬਰਸੀ ਮੌਕੇ ਵਿਸਸ਼਼ੇ ਤੌਰ ਉੱਪਰ ਪਹੁੰਚੇ ਸਨ। ਲੋਪੋਂ ਦੇ ਵਿਕਾਸ ਲਈ ਮੈਂਬਰ ਪਾਰਲੀਮੈਂਟ ਬਲਬੀਰ ਸਿੰਘ ਨੇ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਨਗਰ ਨਿਵਾਸੀ ਇਸ ਪੈਸੇ ਨੂੰ ਜਿੱਥੇ ਚਹੁਣ ਵਿਕਾਸ ਕਾਰਜਾਂ ਵਿੱਚ ਖਰਚ ਕਰ ਸਕਦੇ ਹਨ। ਉਨ੍ਹਾਂ ਵੱਲੋਂ ਸੰਗਤਾਂ ਨੂੰ ਬੂਟਿਆਂ ਦੀ ਵੰਡ ਵੀ ਕੀਤੀ।

ਉਨ੍ਹਾਂ ਆਈ ਸੰਗਤ ਨੂੰ ਵੱਧ ਤੋਂ ਵੱਧ ਦਰੱਖਤ ਲਗਾਉਣ ਦਾ ਸੰਦੇਸ਼ ਦਿੱਤਾ ਅਤੇ ਤ੍ਰਿਵੈਣੀ ਲਗਾਉਣ ਦੀ ਰੀਤ ਨੁੰ ਅੱਗੇ ਇਸੇ ਤਰ੍ਹਾ ਹੀ ਜਾਰੀ ਰੱਖਣ ਦੀ ਅਪੀਲ ਕੀਤੀ। ਬਰਸੀ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਹਾਜ਼ਰੀ ਲਗਵਾਈ। ਦਰਬਾਰ ਸੰਪਰਦਾਇ ਲੋਪੋਂ ਸਾਹਿਬ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਬਲਬੀਰ ਸਿੰਘ ਸੀਚੇਵਾਲ ਅਤੇ ਦੂਰੋਂ ਨੇੜਿਉਂ ਆਈ ਸੰਗਤ ਦਾ ਧੰਨਵਾਦ ਕੀਤਾ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD