Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸਮਾਨਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣਾ ਚਾਹੀਦਾ ਹੈ : ਹਰਪਾਲ ਸਿੰਘ ਚੀਮਾ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉਤਸਵ ਮੌਕੇ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Vijay Chopra, Kulwant Singh Sidhu, Daljit Singh Grewal, Gurpreet Bassi Gogi, Rajinderpal Kaur Chhina, Naresh Dhingan

Web Admin

Web Admin

5 Dariya News

ਲੁਧਿਆਣਾ , 22 Oct 2023

Last updated on: Oct 22, 2023, 00:00 IST

ਵਿੱਤ ਮੱਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਲੋਕਾਂ ਨੂੰ ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਸਮਾਗਮ ਦੌਰਾਨ ਹਿੰਦ ਸਮਾਚਾਰ ਸਮੂਹ ਦੇ ਮੁੱਖ ਸੰਪਾਦਕ ਪਦਮਸ੍ਰੀ ਵਿਜੇ ਚੋਪੜਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ, ਭਾਰਤੀ ਵਾਲਮੀਕਿ ਧਰਮ ਸਮਾਜ ਦੇ ਕੌਮੀ ਨਿਰਦੇਸ਼ਕ ਨਰੇਸ਼ ਧੀਂਗਾਨ ਦੇ ਨਾਲ ਕੈਬਨਿਟ ਮੰਤਰੀ ਵਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਨ੍ਹਾਂ ਆਪਣੀ ਅਮਰ ਅਤੇ ਮਹਾਨ ਰਚਨਾ ਰਾਮਾਇਣ ਰਾਹੀਂ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ।

ਉਨ੍ਹਾਂ ਇਹ ਵੀ ਕਿਹਾ ਕਿ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹੈ ਜੋ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਸੀ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰਤਾ ਦੇ ਨਾਲ-ਨਾਲ ਨੈਤਿਕਤਾ 'ਤੇ ਜ਼ੋਰ ਦਿੰਦੀਆਂ ਹਨ ਕਿ ਇੱਕ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਇੱਕ ਆਦਰਸ਼ ਮਨੁੱਖ, ਆਦਰਸ਼ ਸ਼ਾਸਕ ਅਤੇ ਆਦਰਸ਼ ਲੋਕਾਂ ਨੂੰ ਕਿਸ ਤਰ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ।

ਭਾਰਤੀ ਵਾਲਮੀਕਿ ਧਰਮ ਸਮਾਜ ਵੱਲੋਂ ਇਸ ਵਿਸ਼ਾਲ ਸਮਾਗਮ ਦੇ ਆਯੋਜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਇੱਕ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਫਲਸਫ਼ੇ ਦਾ ਪ੍ਰਚਾਰ ਕਰਨ ਵਿੱਚ ਸਹਾਈ ਹੁੰਦੇ ਹਨ ਸਗੋਂ ਸਾਡੇ ਨੌਜਵਾਨਾਂ ਵਿੱਚ ਸਮਾਜ ਨੂੰ ਸੇਧ ਦੇਣ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਵੀ ਕਰਦੇ ਹਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਹਰ ਸਾਲ ਇਸ ਮੈਗਾ ਈਵੈਂਟ ਦੇ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਇਸ ਦੌਰਾਨ ਉਨ੍ਹਾਂ ਸਮਾਜ ਵਿੱਚ ਸਿੱਖਿਆ ਦੀ ਮਹੱਤਤਾ 'ਤੇ }ੋਰ ਦਿੱਤਾ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਲਈ ਉਚੇਰੀ ਸਿੱਖਿਆ ਨੂੰ ਯਕੀਨੀ ਬਣਾਉਣ ਤਾਂ ਜੋ ਉਹ ਸਮਾਜਿਕ ਅਤੇ ਆਰਥਿਕ ਪੱਖੋਂ ਪੈਰਾਂ ਸਿਰ ਹੋ ਸਕਣ। ਉਨ੍ਹਾਂ ਕਿਹਾ ਕਿ ਕੇਵਲ ਸਿੱਖਿਆ ਹੀ ਸਮਾਜ ਵਿੱਚ ਖੁਸ਼ਹਾਲੀ ਲਿਆ ਸਕਦੀ ਹੈ, ਇਸ ਲਈ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਲਈ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸੰਦੇਸ਼ 'ਤੇ ਚੱਲੀਏ।

ਇਸ ਮੌਕੇ ਭਾਵਾਧਸ ਦੇ ਮਹਾਂਮੰਤਰੀ ਰਾਜਕੁਮਾਰ ਸਾਥੀ, ਸਵਾਮੀ ਚੰਦਰਪਾਲ ਅਨਾਰਿਆ ਜੀ ਆਦਿ ਧਰਮ ਗੁਰੂ, ਸ਼ਿਵ ਕੁਮਾਰ ਬਿਡਲਾ, ਰਾਸ਼ਟਰੀ ਮੁੱਖ ਸੰਚਾਲਕ, ਧਰਮਵੀਰ ਅਨਾਰੀਆ, ਰਾਸ਼ਟਰੀ ਪ੍ਰਚਾਰ ਮੰਤਰੀ, ਸੁਰਿੰਦਰ ਜਾਜਾ, ਕਨਵੀਨਰ ਪੰਜਾਬ, ਭੋਪਾਲ ਸਿੰਘ ਪੁਹਾਲ, ਜ਼ਿਲ੍ਹਾ ਸੰਯੋਜਕ, ਵੀਰ ਅਕਾਸ਼ ਲੋਹਟ, ਸ਼ਹਿਰੀ ਪ੍ਰਧਾਨ, ਪ੍ਰਦੀਪ ਲਾਂਬਾ ਪ੍ਰਧਾਨ ਡਾ. ਅੰਬੇਡਕਰ ਸੰਘਰਸ਼ ਮੋਰਚਾ, ਮਦਨ ਲਾਲ ਜੋਸ਼ ਵਾਈਸ ਚੇਅਰਮੈਨ ਨਗਰ ਨਿਗਮ ਕਰਮਚਾਰੀ ਯੂਨੀਅਨ, ਐਡਵੋਕੇਟ ਅਰਜੁਨ ਧੀਂਗਾਨ, ਕੈਲਾਸ਼ ਚੌਹਾਨ, ਸਾਬਕਾ ਡਿਪਟੀ ਸੁਪਰਡੈਂਟ ਜੇਲ੍ਹ, ਸਵਰਨ ਕੁਮਾਰ ਸੋਨੀ ਸਾਬਕਾ ਵਾਈਸ ਚੇਅਰਮੈਨ, ਨਗਰ ਕੌਂਸਲ ਸਾਹਨੇਵਾਲ, ਰਵਿੰਦਰ ਚੌਹਾਨ, ਨੀਰਜ ਸੁਬਾਹੂ, ਸੁਭਾਸ਼ ਸੌਦੇ, ਪਿੰਕਾ ਚੰਡਾਲੀਆ, ਸ਼ਿਵ ਕੁਮਾਰ ਪਾਰਚਾ, ਵਿੱਕੀ ਰਹੇਲਾ, ਮਨੌਜ ਚੌਹਾਨ, ਅਰੁਣ ਸੂਦ, ਵਿਕਾਸ ਸੌਦੇ, ਕੁਲਦੀਪ ਧੀ੍ਹਗਾਨ, ਸੁਰੇਸ਼ ਸ਼ੈਲੀ, ਨੇਹਾ ਚਨਾਲੀਆ, ਸੁਨੈਨਾ ਕੇਸਲਾ, ਰਾਣਕੀ ਕਾਕੜਾ, ਐਡਵੋਕੇਟ ਕੁਲਦੀਪ ਸਿਘ ਸ਼ਖੀਰਾ, ਕੁਲਦੀਪ ਚੌਹਾਨ, ਰਾਜੇਸ਼ ਟਾਂਕ, ਵੀਰ ਲਲਿਤ ਧੀਂਗਾਨ ਸਮੇਤ ਭਾਵਾਧਸ ਟੀਮ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਮੌਜੂਦ ਰਹੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Vijay Chopra , Kulwant Singh Sidhu , Daljit Singh Grewal , Gurpreet Bassi Gogi , Rajinderpal Kaur Chhina , Naresh Dhingan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD