Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਸਰਕਾਰ ਤੁਹਾਡੇ ਦੁਆਰ'-ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਵਿਧਾਇਕ ਡਾ: ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਬਰਿਆਣਾ ਵਿਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

DC Hoshiarpur, Deputy Commissioner Hoshiarpur, Komal Mittal, Hoshiarpur, Dr. Ravjot Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੁਸ਼ਿਆਰਪੁਰ , 23 Oct 2023

Last updated on: Oct 23, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ ਡਵੀਜ਼ਨ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਬਰਿਆਣਾ ਵਿਖੇ ਸਰਕਾਰੀ ਸਕੂਲ ਦੀ ਗਰਾਊਂਡ ਵਿਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਬਲਾਕ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ।

ਇਸ ਦੌਰਾਨ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਸੂਬੇ ਦੇ ਵੱਖ-ਵੱਖ ਪਿੰਡਾਂ 'ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ|  ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਬਰਿਆਣਾ ਵਿਚ ਲਗਾਏ ਗਏ ਇਸ ਕੈਂਪ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਸ-ਪਾਸ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਬਰਿਆਣਾ, ਸ਼ੇਰਪੁਰ ਪੱਕਾ, ਠੱਠਲ, ਤਾਜਪੁਰ ਕਲਾਂ, ਸ਼ਹਾਬੂਦੀਨ, ਨੰਗਲ ਈਸ਼ਵਰ, ਕੁਤੁਬਪੁਰ, ਮਕੀਮਪੁਰ, ਨਿੱਕੀਵਾਲ ਅਤੇ ਲੇਹਲ ਪਿੰਡਾਂ ਦੇ ਲੋਕਾਂ ਨੂੰ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖੁਰਾਕ ਅਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ 'ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Dr. Ravjot Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD