Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਬਲਾਕ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਦੇ ਵਿਦਿਆਰਥੀਆਂ ਨੇ ਕੀਤੇ 13 ਮੈਡਲ ਹਾਸਿਲ

ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀ ਐਸ.ਐਮ.ਸੀ ਕਮੇਟੀ ਅਤੇ ਸਟਾਫ਼ ਵੱਲੋਂ ਸਨਮਾਨਿਤ

Sports News, Pathankot

Web Admin

Web Admin

5 Dariya News

ਪਠਾਨਕੋਟ , 23 Oct 2023

ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਅਤੇ ਸੁਡੋਲ ਰੱਖਣ ਵਿੱਚ ਵੀ ਮਦਦ ਕਰ ਦੀਆਂ ਹਨ। ਅਰੋਗ ਸਰੀਰ ਵਿੱਚ ਅਰੋਗ ਮਨ ਹੀ ਨਿਵਾਸ ਕਰਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਸਕੂਲ ਮੁਖੀ ਬਲਕਾਰ ਅੱਤਰੀ ਵੱਲੋਂ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੱਖੇ ਸਮਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਨਾ ਕਿਸੇ ਖੇਡ ਵਿੱਚ ਜ਼ਰੂਰ ਭਾਗ ਲੈਣਾ ਚਾਹੀਦਾ ਹੈ। ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਬਲਾਕ ਪੱਧਰੀ ਖੇਡਾਂ ਵਿੱਚ ਸਕੂਲ ਦਾ ਨਾਂ ਚਮਕਾਉਣ ਵਾਲੇ ਵਿਦਿਆਰਥੀਆਂ ਨੂੰ  ਐਸ.ਐਮ.ਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਸਕੂਲ ਮੁਖੀ ਬਲਕਾਰ ਅੱਤਰੀ ਅਤੇ ਚੇਅਰਮੈਨ ਪੂਜਾ ਦੇਵੀ ਦੀ ਅਗਵਾਈ ਹੇਠ ਇੱਕ ਸਾਦਾ ਸਮਰੋਹ ਦਾ ਆਯੋਜਨ ਕਰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਮਾਸਟਰ ਰਾਜੇਸ਼ ਕੁਮਾਰ ਵਲੋਂ ਆਏ ਹੋਏ ਮਹਿਮਾਨਾਂ ਅਤੇ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਬਲਕਾਰ ਅੱਤਰੀ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਅਬਦੁਲ ਨੇ ਗੋਲਾ ਸੁੱਟਣ ਵਿੱਚ ਬਲਾਕ ਵਿੱਚੋਂ ਪਹਿਲਾਂ, 30 ਕਿਲੋਗ੍ਰਾਮ ਵਰਗ ਦੇ ਕੁਸ਼ਤੀ ਮੁਕਾਬਲੇ ਵਿੱਚ ਪਹਿਲਾ, 400 ਮੀਟਰ ਦੌੜ ਵਿੱਚ ਪਹਿਲਾ,  200 ਮੀਟਰ ਦੌੜ ਵਿੱਚ ਪਹਿਲਾ, ਲੰਬੀ ਛਾਲ ਵਿੱਚ ਦੂਜਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਕਬੱਡੀ ਦੀ ਟੀਮ ਵਿੱਚ ਜਗ੍ਹਾ ਬਣਾਈ ਹੈ, ਇਸੇ ਤਰ੍ਹਾਂ ਪੰਜਵੀਂ ਜਮਾਤ ਦੀ ਖੁਸ਼ੀ ਨੇ ਕੁੜੀਆਂ ਦੀ 200 ਮੀਟਰ ਦੌੜ ਵਿੱਚ ਪਹਿਲਾਂ, 400 ਮੀਟਰ ਦੌੜ ਵਿੱਚ ਪਹਿਲਾ, ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਦੇ ਨਾਲ ਨਾਲ ਬਲਾਕ ਪੱਧਰੀ ਖੋ-ਖੋ ਟੀਮ ਵਿੱਚ ਜਗ੍ਹਾ ਬਣਾਈ ਹੈ। 

ਪੰਜਵੀਂ ਜਮਾਤ ਦੀ ਮੀਰਾ ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਵੀਂ ਜਮਾਤ ਦੀ ਲੀਜਾ ਨੇ ਕੱਬਡੀ ਵਿੱਚ ਮੈਡਲ, ਪੰਜਵੀਂ ਜਮਾਤ ਦੇ ਹਨੀ ਨੇ ਵੀ ਕੱਬਡੀ ਵਿੱਚ ਮੈਡਲ ਪ੍ਰਾਪਤ ਕੀਤਾ ਹੈ, ਜਦਕਿ ਪੰਜਵੀਂ ਜਮਾਤ ਦੀ ਸੁਦਿਕਸਾ ਨੇ  ਖੋ-ਖੋ ਵਿੱਚ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।  ਵਿਦਿਆਰਥੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਐਸਐਮਸੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤੇ ਰਜਨੀ ਦੇਵੀ, ਵੀਰ ਸਿੰਘ, ਕਮਲੇਸ਼ ਦੇਵੀ, ਹੇਮਾ, ਪਰਮਜੀਤ, ਰਿੰਪੀ, ਹੇਮਾ, ਜੀਵਨ ਜੋਤੀ ਆਦਿ ਹਾਜ਼ਰ ਸਨ।

 

Tags: Sports News , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD