Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਸੀ. ਫਰੀਦਕੋਟ ਵਿਨੀਤ ਕੁਮਾਰ ਦੇ ਨਿਵੇਕਲੇ ਉਪਰਾਲੇ ਦੀ ਕੀਤੀ ਸ਼ਲਾਘਾ

ਜਿਲ੍ਹੇ ਦੇ 296 ਸਰਕਾਰੀ ਸਕੂਲਾਂ ਵਿੱਚ ਚੱਲ ਰਹੀਆਂ ਹਨ ਰੀਮੀਡੀਅਲ ਕੋਚਿੰਗ ਕਲਾਸਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 23 Oct 2023

Last updated on: Oct 23, 2023, 00:00 IST

ਡੀ.ਸੀ ਫਰੀਦਕੋਟ ਦੀ ਖਾਸ ਨਿਗਰਾਨੀ ਹੇਠ ਚਲਾਏ ਜਾ ਰਹੇ ਫਰੀਦਕੋਟ ਜਿਲ੍ਹੇ ਦੀ ਨਿਵੇਕਲੀ ਪਹਿਲਕਦਮੀ ਰੀਮੀਡੀਅਲ ਕਲਾਸਿਜ਼ ਜਿਸ ਤਹਿਤ ਕਮਜੋਰ ਬੱਚਿਆਂ ਨੂੰ ਛੁੱਟੀ ਉਪਰੰਤ ਪੜ੍ਹਾਈ ਦੇ ਖਾਸ ਗੁਰ ਦਿੱਤੇ ਜਾਂਦੇ ਹਨ, ਦੀ ਅੱਜ ਸਪੀਕਰ ਪੰਜਾਬ ਵਿਧਾਨ ਸਭਾ  ਸ. ਕੁਲਤਾਰ ਸਿੰਘ ਸੰਧਵਾਂ ਨੇ ਉਚੇਚੇ ਤੌਰ ਤੇ ਸ਼ਲਾਘਾ ਕੀਤੀ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਮੀਟਿੰਗ ਹਾਲ ਵਿਖੇ ਫਰੀਦਕੋਟ ਸਿਹਤ ਵਿਭਾਗ ਦੀ ਇੱਕ ਹੋਰ ਨਿਵੇਕਲੀ ਪਹਿਲਕਦਮੀ ਸੁਜਾਤਾ ਐਪ ਦੇ ਉਦਘਾਟਨ ਉਪਰੰਤ ਸਪੀਕਰ ਸੰਧਵਾਂ ਨੇ ਕਿਹਾ ਕਿ ਅਜਿਹੇ ਪ੍ਰੋਜੈਕਟ ਸੂਬੇ ਦੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਚਲਾਏ ਜਾਣੇ ਚਾਹੀਦੇ ਹਨ।

ਪਿਛਲੇ ਤਕਰੀਬਨ 3 ਮਹੀਨਿਆਂ ਤੋਂ ਜਿਲ੍ਹੇ ਦੇ 296 ਸਰਕਾਰੀ ਸਕੂਲਾਂ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਇੰਨਾ ਸਕੂਲਾਂ ਦੀ ਕਾਰਗੁਜ਼ਾਰੀ ਰਿਪੋਰਟ ਅੱਜ ਸਪੀਕਰ ਸੰਧਵਾਂ ਤੋਂ ਇਲਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਦੀ ਹਾਜ਼ਰੀ ਵਿੱਚ ਸਲਾਈਡ ਸ਼ੋਅ ਰਾਹੀਂ ਦਰਸਾਈ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹੇ ਦੇ 87 ਸੈਕੰਡਰੀ ਸਕੂਲ ਅਤੇ 209 ਪ੍ਰਾਇਮਰੀ ਸਕੂਲ ਸ਼ਾਮਲ ਹਨ, ਜਿੰਨਾ ਵਿੱਚ ਕੁੱਲ 432 ਵਲੰਟੀਅਰਾਂ ਵੱਲੋਂ ਇੰਨਾ ਸਕੂਲਾਂ ਦੇ 8035 ਬੱਚਿਆਂ ਨੂੰ ਛੁੱਟੀ ਤੋਂ ਉਪਰੰਤ ਤਕਰੀਬਨ 2 ਘੰਟੇ, ਤੀਸਰੀ, ਚੌਥੀ, ਪੰਜਵੀਂ ਅਤੇ ਨੌਵੀਂ, ਦੱਸਵੀਂ ਜਮਾਤਾਂ ਦੇ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਇੰਨਾ ਕਲਾਸਾਂ ਦਾ ਮੁੱਖ ਮੰਤਵ ਉਨ੍ਹਾਂ ਬੱਚਿਆ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ, ਜੋ ਹੁਸ਼ਿਆਰ ਬੱਚਿਆਂ ਨਾਲੋਂ ਘੱਟ ਅੰਕ ਪ੍ਰਾਪਤ ਕਰਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਵੱਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਬਤੌਰ ਡੀ.ਸੀ. ਵਜੋਂ ਸੇਵਾਵਾ ਨਿਭਾਉਣ ਵੇਲੇ  ਅਜਿਹੀਆਂ ਕਲਾਸਾਂ ਸ਼ੁਰੂ ਕਰਵਾਈਆਂ ਗਈਆਂ ਸਨ, ਜਿੰਨਾ ਦੇ ਨਤੀਜੇ ਬਹੁਤ ਵਧੀਆ ਰਹੇ ਸਨ। ਸਪੀਕਰ ਪੰਜਾਬ ਵਿਧਾਨ ਸਭਾ ਨੇ ਡਿਪਟੀ ਕਮਿਸ਼ਨਰ ਦੇ ਇਸ ਖਾਸ ਉਪਰਾਲੇ ਵਿੱਚ ਦਿਲਚਸਪੀ ਜ਼ਾਹਿਰ ਕਰਦਿਆਂ ਇਸ ਸਕੀਮ ਸਬੰਧੀ ਜੁੜੇ ਪਹਿਲੂਆਂ ਬਾਰੇ ਬਾਰੀਕੀ ਨਾਲ ਜਾਣਕਾਰੀ ਇੱਕਤਰ ਕੀਤੀ ਅਤੇ ਇਸ ਨੂੰ ਹੋਰਨਾਂ ਜਿਲ੍ਹਿਆਂ ਵਿੱਚ ਵੀ ਚਲਾਉਣ ਤੇ ਜ਼ੋਰ ਦਿੱਤਾ।

ਇਸ ਸਕੀਮ ਸਬੰਧੀ ਸਪੀਕਰ ਵਿਧਾਨ ਸਭਾ ਵੱਲੋਂ ਕੀਤੇ ਗਏ ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਡੀ.ਸੀ. ਫਰੀਦਕੋਟ ਨੇ ਉਨ੍ਹਾਂ ਨੂੰ ਦੱਸਿਆ ਕਿ ਜੋ ਬੱਚੇ ਰੀਮੀਡੀਅਲ ਕਲਾਸਾਂ ਲਗਾ ਰਹੇ ਹਨ, ਉਨ੍ਹਾਂ ਦੇ ਮਾਪਿਆਂ ਨਾਲ ਵੀ ਸਮੇਂ ਸਮੇਂ ਤੇ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਅਮਲ ਵਿੱਚ ਲਿਆਂਦਾ ਜਾ ਸਕੇ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD