Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਪਹਿਲੇ ਫੇਜ ਵਿੱਚ ਕੀਤਾ ਗਿਆ ਓ.ਡੀ.ਐਫ. ਪਲੱਸ- ਡਿਪਟੀ ਕਮਿਸਨਰ ਹਰਬੀਰ ਸਿੰਘ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੈ ਕੰਮ ਨੂੰ ਮੁਕੰਮਲ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 23 Oct 2023

Last updated on: Oct 23, 2023, 00:00 IST

ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਓ.ਡੀ.ਐਫ. ਪਲੱਸ ਕਰ ਦਿੱਤਾ ਗਿਆ ਹੈ ਅਤੇ 30 ਅਕਤੂਬਰ 2023 ਤੱਕ ਜਿਲ੍ਹਾ ਪਠਾਨਕੋਟ ਨੂੰ 50 ਪ੍ਰਤੀਸਤ ਓ.ਡੀ.ਐਫ. ਪਲੱਸ ਕਰ ਦਿੱਤਾ ਜਾਵੈਗਾ। ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਵਾਟਰ ਸਪਲਾਈ ਐਂਡ ਸੈਨੀਟੇਸਨ ਵਿਭਾਗ ਪਠਾਨਕੋਟ ਦੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ), ਬੁੱਧੀ ਰਾਜ ਸਿੰਘ ਜਿਲ੍ਹਾ ਪ੍ਰੀਸਦ ਸਕੱਤਰ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ, ਬੀ.ਡੀ.ਓ. ਨੀਰੂ ਬਾਲਾ, ਹਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਪਵਨਪ੍ਰੀਤ ਕੌਰ, ਜਸਬੀਰ ਕੌਰ, ਅਜੈ ਕੁਮਾਰ , ਧੀਰਜ ਡੋਗਰਾ ਐਸ.ਡੀ.ਓ. ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 421 ਪੰਚਾਇਤਾਂ ਹਨ ਜਿਸ ਅਧੀਨ 364 ਪਿੰਡ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਇਨ੍ਹਾਂ ਪਿੰਡਾਂ ਵਿੱਚੋਂ 126 ਪਿੰਡਾਂ ਨੂੰ ਪਹਿਲੇ ਫੇਜ ਵਿੱਚ ਓ.ਡੀ.ਐਫ. ਪਲੱਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮੂਹਿੰਮ ਅਧੀਨ ਸਭ ਤੋਂ ਪਹਿਲੇ ਫੇਜ (ਅਸਪਾਈਰਿੰਗ) ਵਿੱਚ ਸੋਲਿਡ ਵੇਸਟ ਮੈਨੇਜਮੈਂਟ ਜਾਂ ਲਿਉਕਿੱਡ ਵੇਸਟ ਮੈਨਜਮੈਂਟ ਬਣਿਆ ਹੋਣਾ ਚਾਹੀਦਾ ਹੈ ਅਤੇ ਸਵੱਛ ਭਾਰਤ ਮੂਹਿੰਮ ਅਧੀਨ ਦੂਸਰੇ ਫੇਜ (ਰਾਈਜਿੰਗ) ਵਿੱਚ ਸੋਲਿਡ /ਲਿਊਕਿਡ ਵੇਸਟ ਮੈਨਜਮੈਂਟ ਦੋਨੋ ਬਣ ਕੇ ਤਿਆਰ ਹੋਣੇ ਚਾਹੀਦੇ ਹਨ। 

ਉਨ੍ਹਾਂ ਦੱਸਿਆ ਕਿ ਤੀਸਰੇ ਫੇਜ (ਮਾਡਲ ) ਅੰਦਰ ਪਿੰਡ ਵਿੱਚ ਸਾਫ ਸਫਾਈ, ਆਂਗਣਬਾੜੀ ਵਿੱਚ ਪਖਾਨਿਆਂ ਦਾ ਹੋਣਾ, ਪਿੰਡ ਵਿੱਚ ਸਥਿਤ ਸਕੂਲਾਂ ਅੰਦਰ ਪਖਾਨਿਆ ਦਾ ਹੋਣਾ, ਜਗ੍ਹਾਂ ਜਗ੍ਹਾਂ ਸਵੱਛ ਭਾਰਤ ਮੂਹਿੰਮ ਤਹਿਤ ਪ੍ਰੇਰਣਾਦਾਇਕ ਸਲੋਗਨ ਲਗਾਏ ਹੋਣੇ ਚਾਹੀਦੇ ਹਨ ਅਤੇ ਇਸ ਦੀ ਪੁੱਛਟੀ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾ ਕੇ ਕੀਤੀ ਜਾਂਦੀ ਹੈ। ਉਨ੍ਹਾਂ ਮੀਟਿੰਗ ਦੋਰਾਨ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਸਮੇਂ ਰਹਿੰਦਿਆਂ ਹੀ ਪੂਰਾ ਕਰ ਲਿਆ ਜਾਵੈ। ਉਨ੍ਹਾਂ ਕਿਹਾ ਕਿ ਟੀਚੇ ਪੂਰੇ ਕਰਨ ਲਈ ਪੰਚਾਇਤ ਵਿਭਾਗ, ਜਿਲ੍ਹਾ ਪਠਾਨਕੋਟ ਦੇ ਸਾਰੇ ਬਲਾਕਾਂ ਦੇ ਬਲਾਕ ਵਿਕਾਸ ਅਫਸਰ ਪਿੰਡਾਂ ਨੂੰ ਓ.ਡੀ.ਐਫ. ਬਣਾਏ ਜਾਣ ਲਈ ਅਪਣਾ ਪੂਰਾ ਸਹਿਯੋਗ ਦੇਣਗੇ ਅਤੇ ਚਲ ਰਹੇ ਕੰਮਾਂ ਵਿੱਚ ਵੀ ਤੇਜੀ ਲਿਆਉਂਗੇ ਤਾਂ ਜੋ ਸਮੇਂ ਰਹਿੰਦਿਆਂ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD