Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੁਣ ਸੇਖੜੀ ਆਈ.ਏ.ਐਸ ਨੇ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਵਜੋਂ ਅਹੁੱਦਾ ਸੰਭਾਲਿਆ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 23 Oct 2023

Last updated on: Oct 23, 2023, 00:00 IST

ਅਰੁਣ ਸੇਖੜੀ ਆਈ.ਏ.ਐੱਸ. 2004 ਬੈਚ ਨੇ ਅੱਜ ਫਿਰੋਜ਼ਪੁਰ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਕਮਿਸ਼ਨਰ ਦਫਤਰ ਫਿਰੋਜ਼ਪੁਰ ਵਿਖੇ ਉਨ੍ਹਾਂ ਦੀ ਆਮਦ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਜ.) ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਫੁੱਲਾ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਅਹੁੱਦਾ ਸੰਭਾਲਣ ਦੌਰਾਨ ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ/ਪ੍ਰਾਜੈਕਟਾਂ ਆਦਿ ਦੀ ਜਾਣਕਾਰੀ ਹਾਸਲ ਕੀਤੀ ਅਤੇ ਨਾਲ ਹੀ ਜ਼ਿਲ੍ਹੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ। 

ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਵਧੀਆ ਢੰਗ ਨਾਲ ਝੋਨੇ ਦੀ ਖਰੀਦ ਦੇ ਕੰਮ ਨੂੰ ਕਰਵਾਉਣ ਲਈ ਕਿਹਾ। ਦਸੱਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਰੁਣ ਸੇਖੜੀ ਕਮਿਸ਼ਨਰ ਡਵੀਜ਼ਨ ਪਟਿਆਲਾ ਅਤੇ ਲੇਬਰ ਕਮਿਸ਼ਨਰ ਪੰਜਾਬ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਮੌਕੇ ਐਸ.ਪੀ (ਐਚ) ਸ੍ਰੀ ਸੋਹਨ ਲਾਲ, ਤਹਿਸੀਲਦਾਰ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਡੀਐਸਪੀ ਸੁਰਿੰਦਰ ਕੁਮਾਰ, ਸੁਪਰਡੰਟ ਗਰੇਡ-1 ਮਨਮੋਹਨਜੀਤ ਸਿੰਘ ਰੱਖੜਾ, ਸੁਪਰਡੰਟ ਗਰੇਡ-2 ਪਰਮਿੰਦਰ ਸਿੰਘ, ਸੁਪਰਡੰਟ ਗਰੇਡ-2 ਵਿਕਰਾਂਤ ਖੁਰਾਣਾ,  ਸੁਪਰਡੰਟ ਜੋਗਿੰਦਰ ਸਿੰਘ ਸਮੇਤ ਕਮਿਸ਼ਨਰ ਦਫਤਰ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD