Monday, 20 May 2024

 

 

ਖ਼ਾਸ ਖਬਰਾਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ

 

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦਾ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 23 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਇੱਕ ਵਿਅਕਤੀ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ। 

ਜ਼ਿਕਰਯੋਗ ਹੈ ਕਿ ਸਰਵਣ ਸਿੰਘ, ਜਿਸ ਦੀ ਗ੍ਰਿਫਤਾਰੀ 'ਤੇ 2 ਲੱਖ ਰੁਪਏ ਦਾ ਇਨਾਮ ਹੈ, ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ 'ਚ ਲੋੜੀਂਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਉਰਫ ਚੀਤਾ ਨੂੰ ਵੀ 532 ਕਿਲੋ ਹੈਰੋਇਨ ਦੇ ਮਾਮਲੇ 'ਚ ਮਈ 2020 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦਾ ਮਾਸਟਰਮਾਈਂਡ ਸੀ ਅਤੇ ਜਿਸ ਦੀ ਐਨਆਈਏ ਦੁਆਰਾ ਜਾਂਚ ਕੀਤੀ ਜਾ ਰਹੀ ਹੈ। 

ਫੜੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਨਰਾਇਣਗੜ੍ਹ ਦੇ ਵਾਸੀ ਰਾਹੁਲ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੌਂਡਾ ਅਮੇਜ਼ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਜਾਣਕਾਰੀ ਮਿਲਣ ਉਪਰੰਤ ਸਰਵਣ ਸਿੰਘ ਦੇ ਸਾਥੀਆਂ ਨੇ ਡਰੋਨ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਨੂੰ ਕਿਸੇ ਹੋਰ ਵਿਅਕਤੀ ਨੂੰ ਪਹੁੰਚਾਉਣ ਜਾ ਰਹੇ ਹਨ, ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਸ਼ੀ ਰਾਹੁਲ ਨੂੰ ਉਸਦੀ ਹੌਂਡਾ ਅਮੇਜ਼ ਕਾਰ ਵਿੱਚੋਂ 12 ਪੈਕੇਟ ਹੈਰੋਇਨ, ਜਿਹਨਾਂ ਦਾ ਵਜ਼ਨ 1-1 ਕਿਲੋ ਹੈ, ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਵਿਅਕਤੀ ਸਿੱਧੇ ਤੌਰ 'ਤੇ ਅਮਰੀਕਾ ਅਧਾਰਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਪਾਕਿਸਤਾਨ ਤੋਂ ਹੈਰੋਇਨ ਤਸਕਰੀ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦਾ ਸੀ।ਹੋਰ ਵੇਰਵੇ ਸਾਂਝੇ ਕਰਦਿਆਂ, ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ ਤੇ ਪਿਛਲੇ ਸਬੰਧਾਂ ਬਾਰੇ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਅਧੀਨ ਪੁਲਿਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰ. 44 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD