Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਸੰਗਰੂਰ , 23 Oct 2023

Last updated on: Oct 23, 2023, 00:00 IST

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ, ਪੈਨਸ਼ਨ ਰਜਿਸਟ੍ਰੇਸ਼ਨ ਅਤੇ ਹੋਰਨਾਂ ਸਹੂਲਤਾਂ ਲਈ ਪਿੰਡਾਂ ਤੱਕ ਪਹੁੰਚ ਬਣਾਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅੱਜ ਇੱਥੇ ਪਿੰਡ ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਨਾਏ ਗਏ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਦੀ ਪ੍ਰਧਾਨਗੀ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦਾ ਵਡਮੁੱਲਾ ਸਰਮਾਇਆ ਹਨ ਅਤੇ ਇਨ੍ਹਾਂ ਦੇ ਪਾਲਣ ਪੋਸ਼ਣ ਸਦਕਾ ਹੀ ਅਸੀਂ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਯੋਗ ਬਣਦੇ ਹਾਂ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਕੁਝ ਸਮੇ ਲਈ ਮੋਬਾਇਲ ਅਤੇ ਇੰਟਰਨੈੱਟ ਤੋਂ ਦੂਰ ਹੋ ਕੇ ਆਪਣੇ ਬਜ਼ੁਰਗਾਂ ਦੇ ਨਾਲ ਗੱਲਾਂ ਬਾਤਾਂ ਕਰਕੇ ਸਮਾਂ ਗੁਜ਼ਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀ ਉਮਰ ਹੰਢਾ ਕੇ ਬਜ਼ੁਰਗ ਸਾਡੇ ਤੋਂ ਕੁਝ ਸਮਾਂ ਹਾਸਲ ਕਰਨ ਦੀ ਤਵੱਕੋ ਰੱਖਦੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਿਵੇਕਲੀ ਪਹਿਲ ਕਦਮੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 60 ਸਾਲ ਦੀ ਉਮਰ ਹੰਢਾ ਚੁੱਕੇ ਸੂਬੇ ਦੇ ਹਰ ਬਾਸ਼ਿੰਦੇ ਨੂੰ ਮੁੱਢਲੀ ਸਹੂਲਤ ਦੇਣ ਲਈ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੀ ਇਸ ਨਿਵੇਕਲੀ ਮੁਹਿੰਮ ਤਹਿਤ ਅੱਜ ਜਿੱਥੇ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਅੱਖਾਂ ਲਈ ਨਜ਼ਰ ਦੀਆਂ ਐਨਕਾਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ਦੌਰਾਨ ਦੂਰੋਂ-ਨੇੜਿਓ ਚੱਲ ਕੇ ਆਏ ਬਜ਼ੁਰਗਾਂ ਨੂੰ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ 60 ਸਾਲ ਤੋਂ ਉੱਪਰ ਉਮਰ ਦੀਆਂ ਉੱਘੀਆਂ ਸਖਸ਼ੀਅਤਾਂ ਦੇ ਨਾਲ-ਨਾਲ ਬਜ਼ੁਰਗਾਂ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰਨ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ, ਡਾਇਰੈਕਟਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ਼ੇਨਾ ਅਗਰਵਾਲ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਚੇਅਰਮੈਨ ਸ਼ੀਸ਼ਪਾਲ ਆਨੰਦ ਅਤੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ ਵੀ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD