Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਵਲੋਂ ਮਮਤਾ ਦਿਵਸ ਦੀ ਚੈਕਿੰਗ

ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜ਼ਰੂਰੀ- ਡਾ ਦਵਿੰਦਰਜੀਤ ਕੌਰ

Sri Fatehgarh Sahib, Health, Civil Surgeon Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Oct 2023

Last updated on: Oct 25, 2023, 00:00 IST

ਸਿਵਲ ਸਰਜਨ ਡਾ:ਦਵਿੰਦਰਜੀਤ ਕੌਰ ਨੇ ਅਰਬਨ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਵਿਖੇ ਮਮਤਾ ਦਿਵਸ ਦੀ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਕੰਮਲ ਟੀਕਾਕਰਨ ਕਰਵਾਉਣਾ ਜ਼ਰੂਰੀ ਹੁੰਦਾ ਹੈ, ਇਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਕਿ ਪੋਲੀਓ, ਤਪਦਿਕ,ਕਾਲਾ ਪੀਲੀਆ , ਗਲਘੋਟੁ,ਕਾਲੀ ਖੰਘ, ਟੈਟਨਸ, ਖਸਰਾ ,ਦਿਮਾਗੀ ਬੁਖਾਰ, ਨਮੂਨੀਆ ਵਰਗੀਆਂ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਇਹਨਾਂ ਭਿਆਨਕ ਬੀਮਾਰੀਆਂ ਤੋਂ ਦੂਰ ਰਹਿਣ। ਇਸ ਮੌਕੇ ਉਨ੍ਹਾਂ ਮਮਤਾ ਦਿਵਸ ਤੇ ਵਰਤੀ ਜਾ ਰਹੀ ਵੈਕਸੀਨ ਤੇ ਟੀਕੇ ਲਗਾਉਣ ਲਈ ਵਰਤੀਆਂ ਜਾ ਰਹੀਆਂ ਸਰਿੰਜਾਂ ਦੀ ਵੀ ਜਾਂਚ ਕੀਤੀ। 

ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ ,ਇਸ ਦੇ ਤਹਿਤ ਵਿਸ਼ੇਸ਼ ਤੌਰ ਤੇ ਗਰਭਵਤੀ ਮਾਵਾਂ ਨੂੰ ਹਰੀਆਂ ਸਬਜ਼ੀਆਂ ਦੁੱਧ ਅਤੇ ਫ਼ਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ, ਪੋਸ਼ਣ ਚੰਗੀ ਸਿਹਤ ਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ, ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਮੌਕੇ ਡਾਕਟਰ ਹਰਮਨਪ੍ਰੀਤ ਕੌਰ, ਸਟਾਫ਼ ਨਰਸ ਪ੍ਰਿੰਅਕਾ, ਐਲ. ਟੀ ਪਰਮਿਤਾ, ਏ ਐਨ ਐੱਮ ਭੁਪਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਜਸਵਿੰਦਰ ਕੌਰ, ਜਿਲ੍ਹਾ ਬੀ.ਸੀ.ਸੀ. ਕੁਆਰਡੀਨੇਟਰ ਅਮਰਜੀਤ ਸਿੰਘ, ਬੀ ਈ ਈ ਮਹਾਵੀਰ ਸਿੰਘ ਅਤੇ ਆਸ਼ਾ ਹਾਜ਼ਰ ਸਨ।

 

Tags: Sri Fatehgarh Sahib , Health , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD