Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਮ੍ਰਿਤਕ ਅਧਿਆਪਕਾ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੰਤਰੀ ਹਰਜੋਤ ਬੈਂਸ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦੇਰੀ ਪੰਜਾਬ ਸਰਕਾਰ ਦੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਮਾੜੀ ਨੀਅਤ ਨੂੰ ਦਰਸਾਉਂਦੀ ਹੈ: ਜੈ ਇੰਦਰ ਕੌਰ

Jai Inder Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਪਟਿਆਲਾ , 25 Oct 2023

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅੱਜ ਮ੍ਰਿਤਕ ਪ੍ਰੋਫੈਸਰ ਬਲਵਿੰਦਰ ਕੌਰ ਦੇ ਪਰਿਵਾਰ ਨੂੰ ਮਿਲਣ ਰੋਪੜ ਵਿਖੇ ਪਹੁੰਚੇ, ਜਿਸ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਜੈ ਇੰਦਰ ਕੌਰ ਨੇ ਰੋਪੜ ਦੇ ਸਿਵਲ ਹਸਪਤਾਲ ਦੇ ਬਾਹਰ ਬੈਠੇ ਪਰਿਵਾਰ ਅਤੇ ਧਰਨਾਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਭਰਾ ਹਰਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਅੱਜ ਮੈਂ ਸਵਰਗਵਾਸੀ ਬਲਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਹਾਂ, ਜੋ ਪੰਜਾਬ ਸਰਕਾਰ ਦੇ 1158 ਸਹਾਇਕ ਪ੍ਰੋਫੈਸਰ ਫਰੰਟ ਜੋ ਕਿ ਪਿਛਲੇ 2 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹਨ, ਦੇ ਮੈਂਬਰਾਂ ਪ੍ਰਤੀ ਬੇਰੁਖੀ ਵਾਲੇ ਰਵੱਈਏ ਕਾਰਨ ਬੇਹੱਦ ਤਣਾਅ ਵਿਚ ਸਨ।

ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਸੁਣਨ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਕੋਈ ਰਾਹ ਲੱਭਣ ਦੀ ਬਜਾਏ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੰਤਰੀ ਹਰਜੋਤ ਬੈਂਸ ਨੇ ਇਨ੍ਹਾਂ ਵੱਲ ਪੂਰੀ ਤਰ੍ਹਾਂ ਨਾਲ ਪਾਸਾ ਵੱਟਿਆ ਹੋਇਆ ਸੀ। ਜਿਸ ਕਾਰਨ ਇਨ੍ਹਾਂ ਵਿੱਚੋਂ ਕਈ ਅਧਿਆਪਕ ਡਿਪਰੈਸ਼ਨ ਵਿੱਚ ਚਲੇ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ।"

ਉਨ੍ਹਾਂ ਅੱਗੇ ਕਿਹਾ, “ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਵੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਹੀ ਹੈ, ਸਿੱਖਿਆ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ਾਂ ਕਰਕੇ, ਭਾਵੇਂ ਕਿ ਸੁਸਾਈਡ ਨੋਟ ਵਿੱਚ ਉਸ ਦਾ ਨਾਂ ਸਪੱਸ਼ਟ ਲਿਖਿਆ ਹੋਇਆ ਹੈ। ਕਾਨੂੰਨ ਅਨੁਸਾਰ ਪੰਜਾਬ ਪੁਲਿਸ ਉਸ ਵਿਰੁੱਧ ਕੇਸ ਦਰਜ ਕਰਨ ਲਈ ਪਾਬੰਦ ਹੈ ਪਰ ਅਜਿਹਾ ਕਰਨ ਦੀ ਬਜਾਏ ਪੁਲਿਸ ਨੇ ਸਰਵਰ ਕੰਮ ਨਾ ਕਰਨ ਦਾ ਝੂਠਾ ਬਹਾਨਾ ਘੜਿਆ ਹੈ, ਜਿਸ ਦੇ ਸਿੱਟੇ ਵਜੋਂ ਉਹ ਮੰਤਰੀ ਵਿਰੁੱਧ ਕੇਸ ਦਰਜ ਨਹੀਂ ਕਰ ਪਾ ਰਹੇ ਹਨ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ, ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਪੰਜਾਬ ਸਰਕਾਰ ਦੀ ਨੀਅਤ ਕਿਹਨੀ ਮਾੜੀ ਹੈ, ਕਿਉਂਕਿ ਉਹ ਸਿਰਫ਼ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।"

ਜੈ ਇੰਦਰ ਕੌਰ ਨੇ ਅੱਗੇ ਕਿਹਾ, "ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਪਰਿਵਾਰ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਸੀਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਰ ਤੇਜ਼ ਕਰਨ ਲਈ ਮਜਬੂਰ ਹੋਵਾਂਗੇ।"ਜੈ ਇੰਦਰ ਕੌਰ ਦੇ ਨਾਲ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਰਾਣੀ ਰਮਣੀਕ, ਜਨਰਲ ਸਕੱਤਰ ਦੀਪਕ ਜੋਤੀ, ਜ਼ਿਲ੍ਹਾ ਪ੍ਰਧਾਨ ਰੋਪੜ ਮੋਨਿਕਾ ਕੱਕੜ, ਮਨੀਸ਼ਾ ਉੱਪਲ, ਰਜਨੀ ਸ਼ਰਮਾ ਅਤੇ ਲਵਲੀ ਅਰੋੜਾ ਆਦਿ ਹਾਜ਼ਰ ਸਨ।

 

Tags: Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD