Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੈਨਰ ਅਤੇ ਪੋਸਟਰ ਕੀਤੇ ਗਏ ਜਾਰੀ

ਟੈਲੀ ਮਾਨਸ ਪੰਜਾਬ ਪ੍ਰੋਗਰਾਮ ਅਧੀਨ ਟੋਲ ਫਰੀ ਨੰਬਰ 14416 ਤੇ ਕਾਲ ਕਰਕੇ ਮਾਨਸਿਕ ਰੋਗਾਂ ਬਾਰੇ ਲਈ ਜਾ ਸਕਦੀ ਹੈ ਮੁਫਤ ਸਲਾਹ ਡਾ.ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ

Sri Mukatsar Sahib, Health, Civil Surgeon Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Oct 2023

Last updated on: Oct 25, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ।ਇਸ ਪ੍ਰੋਗਰਾਮ ਸਬੰਧੀ ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ ਰੀਟਾ ਬਾਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿਚ ਬੈਨਰ ਅਤੇ ਪੋਸਟਰ ਜਾਰੀ ਕੀਤੇ ਗਏ ।

ਬੈਨਰ ਅਤੇ ਪੋਸਟਰ ਜਾਰੀ ਕਰਦੇ ਹੋਏ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਸਾਡੇ ਸਮਾਜ ਵਿਚ ਮਾਨਸਿਕ ਰੋਗਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕ ਬੀਮਾਰ ਹੋਣ ਦੇ ਨਾਲ ਨਾਲ ਆਤਮ ਹੱਤਿਆਂ ਵੀ ਵਧ ਰਹੀਆਂ ਹਨ ।ਉਨ੍ਹਾ ਕਿਹਾ ਕਿਹਾ ਕਿ ਮਾਨਸਿਕ ਰੋਗਾਂ ਸਬੰਧੀ  ਜਾਣਕਾਰੀ ਦੇਣ ਲਈ ਮਾਨਸਿਕ ਸਿਹਤ ਪ੍ਰੋਗਰਾਮ ਅਧੀਨ ਪੰਜਾਬ ਸਰਕਾਰ ਵਲੋਂ ਟੈਲੀ ਮਾਨਸ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਅਧੀਨ ਅਸੀਂ ਟੋਲਫਰੀ ਨੰਬਰ 14416 ਤੇ ਕਾਲ ਕਰਕੇ ਆਪਣੇ ਮਾਨਸਿਕ ਰੋਗਾਂ ਬਾਰੇ ਅਤੇ ਉਨ੍ਹਾਂ ਦੇ ਇਲਾਜ ਬਾਰੇ ਮੁਫਤ ਜਾਣਕਾਰੀ ਹਾਸਲ ਕਰ ਸਕਦੇ ਹਾਂ।

ਉਹਨਾਂ ਕਿਹਾ ਕਿ ਮਾਨਸਿਕ ਰੋਗਾਂ ਨੂੰ ਛੁਪਾਉਣਾ ਨਹੀ ਚਾਹੀਦਾ ਸਗੋਂ ਇਨ੍ਹਾ ਬਾਰੇ ਦੱਸ ਕੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਡਾ ਬੰਦਨਾ ਬਾਂਸਲ ਡੀ.ਐਮ.ਸੀ. ਨੇ ਕਿਹਾ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ ਵਿੱਚ ਮਿਲਦੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਹਸਪਤਾਲਾਂ ਵਿੱਚ ਮਾਨਸਿਕ ਰੋਗਾਂ ਦੀਆਂ ਦਵਾਈਆਂ ਮੁਫਤ ਉਪਲਬਧ ਹਨ। 

ਸਾਨੂੰ ਆਪਣੇ ਬੱਚਿਆਂ ਅਤੇ ਪਰਿਵਾਰ ਨੂੰ ਵੱਧ ਤੋਂ ਵੱਧ ਸਮਾਂ ਦੇਣਾ ਚਾਹੀਦਾ ਹੈ, ਤਾਂ ਜੋ ਉਹਨਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ ।ਉਨ੍ਹਾਂ ਕਿਹਾ ਕਿ ਮਾਨਸਿਕ ਰੋਗਾਂ ਦਾ ਮੁੱਖ ਕਾਰਣ ਮਾੜੀ ਸਿਹਤ, ਘਰਾਂ ਵਿੱਚ ਵੱਧ ਰਹੀਆਂ ਲੜਾਈਆਂ, ਨਸ਼ਾ, ਘੱਟ ਸੋਣਾ, ਮਾੜੀ ਸੰਗਤ ਆਦਿ ਹਨ। ਇਹ ਰੋਗ ਹਰੇਕ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ ਅਤੇ ਇਹ ਬਿਮਾਰੀ ਪੂਰਨ ਤੌਰ ਤੇ ਇਲਾਜਯੋਗ ਹੈ।ਮਾਨਸਿਕ ਰੋਗ ਮਾਨਸਿਕ ਤਨਾਓ ਹੋਣ ਤੇ ਸਾਨੂੰ ਆਪਣੇ ਸਕੇ ਸਬੰਧੀਆਂ ਜਾਂ ਮਾਹਿਰ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਉਦਾਸੀ, ਚਿੰਤਾ, ਨੀਂਦ ਵਿਚ ਪਰੇਸ਼ਾਨੀ, ਤਣਾਅ, ਵਹਿਮ ਭਰਮ,ਆਪਣੇ ਆਪ ਨੂੰ ਮਾਰਨ ਦੇ ਵਿਚਾਰ ਆਉਣੇ ਮਾਨਸਿਕ ਰੋਗ ਹੋ ਸਕਦੇ ਹਨ ।ਉਹਨਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਟੈਲੀਮਾਨਸ ਪੰਜਾਬ ਮੁਹਿੰਮ ਅਧੀਨ 14416 ਟੋਲ਼ ਫਰੀ ਨੰਬਰ ਤੇ ਕਾਲ ਕਰਕੇ ਸ਼ੁਰੂ ਵਿਚ ਹੀ ਇਨ੍ਹਾਂ ਰੋਗਾਂ ਦਾ ਮੁਫਤ ਕਾਊਂਸਲਿੰਗ ਰਾਹੀਂ ਲਾਭ ਉਠਾਉਣ।

ਇਸ ਮੌਕੇ ਸ. ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦੇਂਦਿਆ ਦੱਸਿਆ ਕਿ ਡਿਪਰੈਸ਼ਨ (ਉਦਾਸੀ ਰੋਗ) ਨੂੰ ਛੁਪਾਉਣਾ ਨਹੀ ਚਾਹੀਦਾ।ਇਸ ਸਬੰਧੀ ਸਕੇ ਸਬੰਧੀਆਂ ਨਾਲ ਗੱਲਬਾਤ ਕਰਕੇ ਇਸ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ।  ਉਦਾਸੀ ਰੋਗ ਕਾਰਣ ਇਨਸਾਨ ਵਿੱਚ ਆਤਮ ਹੱਤਿਆ ਦੇ ਵਿਚਾਰ, ਵਿਵਹਾਰ ਵਿੱਚ ਤਬਦੀਲੀ, ਚੁੱਪ ਰਹਿਣਾ, ਕੰਮ ਕਾਜ ਵਿੱਚ ਦਿਲ ਚਸਪੀ ਨਾ ਹੋਣਾ ਆਦਿ ਤੋਂ ਪ੍ਰਭਾਵਿਤ ਹੁੰਦੇ ਹਨ। 

ਉਹਨਾ ਕਿਹਾ ਕਿ ਉਦਾਸੀ ਰੋਗਾਂ ਸਬੰਧੀ ਵਹਿਮਾਂ ਭਰਮਾ ਤੋਂ ਬਚੋ, ਅਗਿਆਨਤਾ ਅਤੇ ਅੰਧ ਵਿਸ਼ਵਾਸ ਚੋ ਆਪ ਬਾਹਰ ਨਿਕਲੋ ਅਤੇ ਆਪਣੇ ਪਰਿਵਾਰ ਨੂੰ ਅਸਲੀਅਤ ਦੱਸੋ। ਰੋਜਾਨਾ ਜਿੰਦਗੀ ਵਿੱਚ ਅਗਾਂਹ ਵਧੂ ਵਿਚਾਰਾਂ ਨਾਂਲ ਵਿਚਰੋ। ਇਸ ਮੌਕੇ ਦੀਪਕ ਕੁਮਾਰ ਡੀ.ਪੀ.ਐਮ.,ਸ਼ਿਵਪਾਲ ਸਿੰਘ ਡੀ.ਸੀ.ਐਮ, ਭੁਪਿੰਦਰ ਸਿੰਘ ਸਟੈਨੋ ਆਦਿ ਹਾਜ਼ਰ ਸਨ।

 

Tags: Sri Mukatsar Sahib , Health , Civil Surgeon Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD