Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਜ ਪੱਧਰੀ "ਖੇਡਾਂ ਵਤਨ ਪੰਜਾਬ ਦੀਆਂ" ਚੋਂ ਤੂਤ ਦੀਆਂ ਹੈਂਡਬਾਲ ਖਿਡਾਰਨਾਂ ਬਣੀਆਂ ਪੰਜਾਬ ਉਪਜੇਤੂ

ਲਗਾਤਾਰ 15ਵੇਂ ਸਾਲ ਰਾਜ ਪੱਧਰ ਤੇ ਪ੍ਰਾਪਤ ਕੀਤੀਆਂ ਪੁਜੀਸ਼ਨਾਂ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਫਿਰੋਜ਼ਪੁਰ , 25 Oct 2023

Last updated on: Oct 25, 2023, 00:00 IST

ਜ਼ਿਲ੍ਹਾ ਕਪੂਰਥਲਾ ਵਿੱਚ 16 ਅਕਤੂਬਰ ਤੋਂ 23 ਅਕਤੂਬਰ ਤੱਕ ਹੋਈਆਂ ਰਾਜ ਪਧਰੀ ਹੈਂਡਬਾਲ ਖੇਡ, ਖੇਡਾਂ ਵਤਨ ਪੰਜਾਬ ਦੀਆਂ ਵਿਚੋਂ ਤੂਤ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਿਲਵਰ ਅਤੇ ਬਰਾਊਨਜ਼ ਮੈਡਲ ਜਿੱਤ ਕੇ ਜ਼ਿਲ੍ਹੇ ਫਿਰੋਜ਼ਪੁਰ ਦਾ ਨਾਮ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿੰਡ ਤੂਤ ਦੇ ਸਕੂਲ ਦੀਆਂ ਲੜਕੀਆਂ ਅੰਡਰ 14 ਨੇ ਦੂਸਰਾ ਸਥਾਨ ਲੜਕੀਆਂ ਅੰਡਰ 17 ਨੇ ਤੀਸਰਾ ਸਥਾਨ ਅੰਡਰ 21 ਦੀਆਂ ਲੜਕੀਆਂ ਨੇ ਤੀਸਰਾ ਸਥਾਨ ਅਤੇ ਲੜਕੇ ਅੰਡਰ 14 ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ। 

ਤੂਤ ਸਕੂਲ ਦੀਆਂ ਚਾਰ ਟੀਮਾਂ ਦਾ ਰਾਜ ਪੱਧਰ ਤੇ ਪੁਜੀਸ਼ਨਾਂ ਹਾਸਲ ਕਰਨਾ ਮਾਣ ਵਾਲੀ ਗੱਲ ਹੈ। ਖਿਡਾਰਨਾਂ ਨੇ ਆਪਣੀ ਇਸ ਉਪਲਬਧੀ ਲਈ ਟੀਮ ਦੇ ਕੋਚ ਸ. ਜਸਵੀਰ ਸਿੰਘ ਸਟੇਟ ਅਵਾਰਡੀ, ਸ. ਜਗਮੀਤ ਸਿੰਘ ਜਿਲਾ ਹੈਂਡਵਾਲ ਕੋਚ, ਸ. ਗੁਰਪ੍ਰੀਤ ਸਿੰਘ ਡੀਪੀ ਦੀ ਅਣਥੱਕ ਮਿਹਨਤ ਨੂੰ ਸਲਾਮ ਕੀਤਾ।ਟੀਮ ਦੇ ਕੋਚਾਂ ਸ. ਜਸਵੀਰ ਸਿੰਘ ਤੇ ਸ. ਜਗਮੀਤ ਸਿੰਘ ਨੇ ਦੱਸਿਆ ਕਿ ਕੋਚਿੰਗ ਸੈਂਟਰ ਤੂਤ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇੱਥੇ ਦੀਆਂ ਖਿਡਾਰਨਾਂ ਨੇ ਲਗਾਤਾਰ 15ਵੇਂ ਸਾਲ ਰਾਜ ਪੱਧਰ ਤੇ ਹੈਂਡਬਾਲ ਖੇਡ ਵਿੱਚ ਪੁਜੀਸ਼ਨ ਹਾਸਲ ਕੀਤੀ ਹੈ। ਇਸ ਉਪਲਬਧੀ ਤੱਕ ਪਹੁੰਚਣ ਲਈ ਡੀਈਓ ਸੈਕੰਡਰੀ ਸ. ਚਮਕੌਰ ਸਿੰਘ, ਡਿਪਟੀ ਡੀਈਓ ਸੈਕੰਡਰੀ ਸ. ਪ੍ਰਗਟ ਸਿੰਘ ਬਰਾੜ, ਡੀਐਸਓ ਸ. ਬਲਵਿੰਦਰ ਸਿੰਘ, ਜ਼ਿਲਾ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਰਾਜਪਾਲ ਸਿੰਘ। 

ਹੈਂਡਬਾਲ ਕੌਚ ਗੁਰਜੀਤ ਸਿੰਘ, ਰਮਨਦੀਪ ਸਿੰਘ ਅਰਮਾਨਪੁਰਾ, ਚਮਕੌਰ ਸਿੰਘ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਪਵਨਦੀਪ ਸਿੰਘ, ਦਰਸ਼ਨ ਸਿੰਘ, ਮਾਈਕਲ ਕੌਚ ਫਰੀਦਕੋਟ, ਦਰਸ਼ਨ ਪਾਲ ਸਿੰਘ ਕੋਚ ਫਰੀਦਕੋਟ ਅਤੇ ਸ. ਬਲਵੰਤ ਸਿੰਘ (ਰਿਟਾ) ਡੀਐਸਓ ਦਾ ਵਿਸ਼ੇਸ਼ ਯੋਗਦਾਨ ਹੈ। ਬੱਚਿਆਂ ਦੀ ਜਿੱਤ ਨੂੰ ਮਾਨਣ ਲਈ ਅਤੇ ਅਸ਼ੀਰਵਾਦ ਦੇਣ ਲਈ ਰੱਖੇ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਬਲਵੰਤ ਸਿੰਘ ਲੋਕਪਾਲ ਮੁਕਤਸਰ ਉਚੇਚੇ ਤੌਰ ਤੇ ਡਾਕਟਰ ਆਸ਼ੂਤੋਸ਼ ਤਲਵਾੜਮੈਡੀਕਲ ਕਾਲਜ ਫਰੀਦਕੋਟ, ਡਾਕਟਰ ਨੀਰਜ ਤਲਵਾੜ ਫਰੀਦਕੋਟ ਸਮੂਹ ਪੰਚਾਇਤ ਸਰਪੰਚ ਰਵਿੰਦਰ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ ਪ੍ਰਧਾਨ ਰੋਟਰੀ ਕਲੱਬ ਜਗਦੇਵ ਸਿੰਘ ਪਹੁੰਚੇ। ਆਏ ਹੋਏ ਮਹਿਮਾਨਾਂ ਨੇ ਟੀਮ ਦੀ ਜਿੱਤ ਤੇ ਸਕੂਲ ਮੁਖੀ ਮੈਡਮ ਮਨਦੀਪ ਕੌਰ, ਖਿਡਾਰੀਆਂ ਦੇ ਕੋਚਾਂ , ਗੁਰਪ੍ਰੀਤ ਸਿੰਘ, ਸਮੂਹ ਸਟਾਫ ਮੈਡਮ ਪੂਜਾ, ਗੀਤੂ, ਮੀਨੂ, ਵੀਰਪਾਲ ਕੌਰ, ਚਰਨਜੀਤ ਕੌਰ, ਸੁਖਪ੍ਰੀਤ ਕੌਰ, ਸੁਖਜੀਤ ਕੌਰ, ਜਸਪਾਲ ਕੌਰ, ਵਿਨੇਸ਼ ਚੌਹਾਨ ਅਤੇ ਮਲਕੀਤ ਸਿੰਘ ਨੂੰ ਵਧਾਈ ਦਿੱਤੀ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD