Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਨਮੇਜਾ ਸੇਖੋਂ ਵੱਲੋਂ ਨਹਿਰਾਂ ਤੇ ਦਰਿਆਵੀ ਕਿਨਾਰਿਆਂ ਦੇ 24 ਘੰਟੇ ਚੌਕਸੀ ਦੇ ਹੁਕਮ

ਸੂਬੇ ਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਐਸ.ਡੀ.ਓਜ਼ ਤੇ ਜੇ.ਈਜ਼ ਦੀ ਡਿਊਟੀ ਲਗਾਈ, ਨਹਿਰੀ ਤੇ ਦਰਿਆਵੀ ਕਿਨਾਰਿਆਂ ਦੀ ਰੱਖਿਆ ਲਈ ਮੇਟ ਤੇ ਬੇਲਦਾਰਾਂ ਨੂੰ ਕੀਤਾ ਤਾਇਨਾਤ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 09 Jun 2012

Last updated on: Jun 09, 2012, 00:00 IST

ਸਿੰਚਾਈ  ਮੰਤਰੀ  ਜਨਮੇਜਾ ਸਿੰਘ ਸੇਖੋਂ ਨੇ ਪ੍ਰੀ ਮਾਨਸੂਨ ਤੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਇਥੇ ਸੂਬੇ ਅੰਦਰ ਨਹਿਰੀ ਤੇ ਦਰਿਆਵੀ ਕਿਨਾਰਿਆਂ ਦੇ 24 ਘੰਟੇ ਚੌਕਸੀ ਰੱਖਣ ਦੇ ਹੁਕਮ ਜਾਰੀ ਕੀਤੇ। ਸਿੰਚਾਈ  ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਸੇਖੋਂ ਨੇ ਸੂਬੇ ਅੰਦਰ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਲਈ ਐਸ.ਡੀ.ਓਜ਼ ਤੇ ਜੇ.ਈਜ਼ ਦੀ ਡਿਊਟੀ ਲਗਾਈ ਜਦੋਂ ਕਿ ਕਿਨਾਰਿਆਂ ਦੀ 24 ਘੰਟੇ ਰੱਖਿਆ ਲਈ ਮੇਟ ਤੇ ਬੇਲਦਾਰਾਂ ਨੂੰ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ। ਸੇਖੋਂ ਨੇ ਦੱਸਿਆ ਕਿ ਮੁੱਖ ਇੰਜਨੀਅਰ (ਡੇਰੇਨਜ਼) ਨੂੰ ਇਹ ਹਦਾਇਤ ਜਾਰੀ ਕੀਤੀ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਹੜ੍ਹ ਰੋਕਣ ਦੇ ਅਗਾਊਂ ਪ੍ਰਬੰਧਾਂ ਦੀ ਖੁਦ ਦੌਰਾ ਕਰ ਕੇ ਸਮੀਖਿਆ ਕਰਨ ਅਤੇ ਇਸ ਦੀ ਵਿਸਥਾਰਤ ਰਿਪੋਰਟ ਉਨ੍ਹਾਂ ਕੋਲ ਇਕ ਹਫਤੇ ਅੰਦਰ ਸੌਂਪੀ ਜਾਵੇ।  ਸੇਖੋਂ ਨੇ ਦੱਸਿਆ ਕਿ ਉਹ ਮਹੀਨੇ ਦੇ ਅਖੀਰ ਵਿੱਚ ਖੁਦ ਪ੍ਰਮੁੱਖ ਸਕੱਤਰ ਦੇ ਨਾਲ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਅਤੇ ਕਿਸੇ ਵੀ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਣਗਹਿਲੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਸਿੰਚਾਈ  ਮੰਤਰੀ ਨੇ ਦੱਸਿਆ ਕਿ ਮੁੱਖ ਇੰਜਨੀਅਰ (ਨਹਿਰਾਂ) ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਸੂਬੇ ਦੀਆਂ ਸਮੂਹ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਲਈ ਐਸ.ਡੀ.ਓਜ਼ ਤੇ ਜੇ.ਈਜ਼ ਪੱਧਰ ਦੇ ਅਧਿਕਾਰੀਆਂ ਦੀਆਂ ਡਿਊਟੀ ਲਗਾਉਣ। 

ਇਸ ਦੇ ਨਾਲ ਹੀ ਨਹਿਰੀ ਤੇ ਦਰਿਆਵੀ ਕਿਨਾਰਿਆਂ ਦੀ 24 ਘੰਟੇ ਰੱਖਿਆ ਲਈ ਮੇਟ ਅਤੇ ਬੇਲਦਾਰਾਂ ਨੂੰ ਤਾਇਨਾਤ ਕੀਤਾ ਜਾਵੇ।ਸੇਖੋਂ ਨੇ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸਿੰਚਾਈ  ਵਿਭਾਗ ਨੇ ਕਮਰ ਕਸ ਲਈ ਹੈ ਅਤੇ ਪੂਰੇ ਵਿਭਾਗ ਵੱਲੋਂ ਹੜ੍ਹ ਰੋਕਣ ਦੇ ਅਗਾਊਂ ਪ੍ਰਬੰਧ ਤੇਜ਼ੀ ਨਾਲ ਸਿਰੇ ਚਾੜ੍ਹੇ ਜਾ ਰਹੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਆਪਣੇ ਵਿਭਾਗ ਨੂੰ ਚੌਕਸ ਕਰਦਿਆਂ ਕਿਹਾ ਕਿ ਆਉਂਦੇ ਸਮੇਂ ਵਿੱਚ ਕੋਈ ਵੀ ਉਚ ਅਧਿਕਾਰੀ ਜਾਂ ਮੁਲਾਜ਼ਮ ਆਪਣਾ ਸਟੇਸ਼ਨ ਛੱਡ ਕੇ ਨਾ ਜਾਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਕੀਤੇ ਜਾ ਰਹੇ ਅਗਾਊਂ ਪ੍ਰਬੰਧਾਂ ਲਈ ਸਹਿਯੋਗ ਦੇਣ। ਸੇਖੋਂ ਨੇ ਇਹ ਹਦਾਇਤਾਂ ਅੱਜ ਇਥੇ ਸਿੰਚਾਈ  ਵਿਭਾਗ ਦੇ ਉੱਚ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਜਾਰੀ ਕੀਤੀਆਂ। ਇਹ ਮੀਟਿੰਗ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਕੀਤੇ ਜਾ ਰਹੇ ਅਗਾਊਂ ਪ੍ਰਬੰਧਾਂ ਅਤੇ ਤਿਆਰੀ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਸੀ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD