Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਕੈਂਪ ਲਾਇਆ

ਸਿਹਤ ਬੀਮਾ ਕਾਰਡ ਲਾਭਪਾਤਰੀ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ : ਡਾ. ਸੁਰਿੰਦਰਪਾਲ ਕੌਰ

Health, Senior Medical Officer, Kharar, Kharar News, News of Kharar, Kharar Updates, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਖਰੜ/ਐੱਸ ਏ ਐੱਸ ਨਗਰ , 26 Oct 2023

Last updated on: Oct 26, 2023, 00:00 IST

ਜਿਲ੍ਹਾ ਪ੍ਰਸ਼ਾਸਨ ਤੇ ਸਿਵਲ ਸਰਜਨ ਐੱਸ ਏ ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੜਮਾਜਰਾ ਦੇ ਗੁਰਦੁਆਰਾ ਸਾਹਿਬ ਨੇੜੇ ਧਰਮਸ਼ਾਲਾ ਵਿਖੇ ਆਯੂਸ਼ਮਾਨ ਭਾਰਤ - ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈੰਪ ਦੌਰਾਨ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ ਅਤੇ ਇਸ ਯੋਜਨਾ ਦੇ ਲਾਭ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਬਲਾਕ ਘੜੂੰਆਂ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਹਿੱਤ ਇਕ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ, ਜਿਸ ਤਹਿਤ 16 ਅਕਤੂਬਰ ਤੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚੋਂ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮਾਨਸੀ ਅਰੋੜਾ ਅਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। 

ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App  ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀ ਐਚ ਓ ਰੀਨਾ, ਸੋਨਮ ਤੇ ਮਨਪ੍ਰੀਤ ਕੌਰ, ਏ ਐਨ ਐਮ ਰਾਜਵਿੰਦਰ ਕੌਰ, ਆਸ਼ਾ ਫੈਸਿਲੀਟੇਟਰ ਚਰਨਜੀਤ ਕੌਰ ਤੇ ਇਲਾਕੇ ਦੀਆਂ ਆਸ਼ਾ ਵਰਕਰਾਂ ਅਤੇ ਲੇਬਰ ਵਿਭਾਗ ਤੋਂ ਅੰਮ੍ਰਿਤਪਾਲ ਸਿੰਘ ਵਲੋਂ ਲਾਭਪਾਤਰੀਆਂ ਦੇ ਬੀਮਾ ਕਾਰਡ ਬਣਵਾਏ ਗਏ।

 

Tags: Health , Senior Medical Officer , Kharar , Kharar News , News of Kharar , Kharar Updates , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD