Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਮਿੰਨੀ ਮੈਰਾਥਨ

ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ: ਵੀਰਇੰਦਰ ਅਗਰਵਾਲ

DC Ferozepur, Deputy Commissioner Ferozepur, Ferozepur, Rajesh Dhiman, Anti Drug Mission, Drive Against Drugs, Comprehensive Action against Drug Abuse, CADA, Run Against Drugs

Web Admin

Web Admin

5 Dariya News

ਫਿਰੋਜ਼ਪੁਰ , 26 Oct 2023

ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਗੁਰੂਦੁਆਰਾ ਸਾਰਾਗੜ੍ਹੀ ਤੋਂ ਗੋਲਫ ਗਰਾਊਂਡ ਫਿਰੋਜ਼ਪੁਰ ਛਾਉਣੀ ਤੱਕ ਮਿੰਨੀ ਮੈਰਾਥਨ ਕਰਵਾਈ ਗਈ ਜਿਸ ਵਿੱਚ ਬੱਚਿਆਂ, ਨੌਜਵਾਨਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦੌੜ ਲਗਾਈ। ਇਸ ਮੈਰਾਥਨ ਨੂੰ ਝੰਡੀ ਦਿਖਾਉਣ ਮਗਰੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ  ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੌੜ ‘ਚ ਹਿੱਸਾ ਲਿਆ।

ਇਸ ਤੋਂ ਪਹਿਲਾਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਅਮਰੀਕ ਸਿੰਘ ਵੱਲੋਂ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਵਾਈ ਗਈ।ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਮੈਰਾਥਨ ਦੌੜ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ। ਜ਼ਿਲ੍ਹੇ ਵਿੱਚ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਨੂੰ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨਸ਼ਾ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ।  

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹ ਸਾਡੇ ਨਾਲ ਸੰਪਰਕ ਕਰਨ ਅਸੀਂ ਉਨ੍ਹਾਂ ਦੀ ਨਸ਼ਾ ਛੱਡਣ ਲਈ ਮੱਦਦ ਕਰਾਂਗੇ ਅਤੇ ਰੋਜ਼ਗਾਰ ਦੇ ਕਾਬਲ ਬਣਾਵਾਂਗੇ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿੱਚ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਇੱਕਜੁਟਤਾ ਜ਼ਰੂਰੀ ਹੈ ਅਤੇ ਪ੍ਰਸ਼ਾਸਨ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਇਸ ਲਈ ਜਾਗਰੂਕਤਾ ਜ਼ਰੂਰੀ ਹੈ ਜਿਸ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੈਂਪ ਲਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਨਸ਼ਾ ਛੱਡਣ ਵਾਲਿਆਂ ਨੂੰ ਕੰਮ ਧੰਦੇ ਵੀ ਲਾਇਆ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਅਜਿਹਾ ਵਿਅਕਤੀ ਆਉਂਦਾ ਹੈ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੋਵੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕੇਵਲ ਕ੍ਰਿਸ਼ਨ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਹਰਦੀਪ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਜਰਨੈਲ ਸਿੰਘ, ਸੀ.ਜੇ.ਐਮ. ਸ੍ਰੀਮਤੀ ਏਕਤਾ ਉੱਪਲ, ਸੀ.ਜੇ.ਐਮ. ਸ੍ਰੀ ਅਸ਼ੋਕ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.)ਸ੍ਰੀ ਸ਼ਤੀਸ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ)ਸ੍ਰੀ ਪ੍ਰਗਟ ਸਿੰਘ ਬਰਾੜ, ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।  

 

 

Tags: DC Ferozepur , Deputy Commissioner Ferozepur , Ferozepur , Rajesh Dhiman , Anti Drug Mission , Drive Against Drugs , Comprehensive Action against Drug Abuse , CADA , Run Against Drugs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD