Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਨ ਸੁਣਵਾਈ ਕੈਂਪ ਦੌਰਾਨ ਪਿੰਡ ਦਾਊਦਪੁਰ ਕਲਾਂ, ਜੱਸੜਾ, ਅਤੇ ਅਟਾਰੀ ਦੇ ਲੋਕਾਂ ਦੀ ਸਮੱਸਿਆਵਾਂ ਦਾ ਕੀਤਾ ਨਿਪਟਾਰਾ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 26 Oct 2023

Last updated on: Oct 26, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼੍ਰੀ ਦੀਪਾਂਕਰ ਗਰਗ ਅਤੇ ਐੱਸ.ਡੀ.ਐਮ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਵੱਲੋਂ ਪਿੰਡ ਦਾਊਦਪੁਰ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾ ਸਮੇਤ ਪਿੰਡ ਦਾਊਦਪੁਰ ਕਲਾਂ ਸਮੇਤ ਜੱਸੜਾ, ਅਤੇ ਅਟਾਰੀ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ ਹੈ ਜਿਸ ਤਹਿਤ ਅਜਿਹੇ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਲੋਕ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਦੇ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਆਪਣੀ ਸਮੱਸਿਆ ਨਹੀਂ ਦੱਸ ਸਕਦੇ, ਉਹ ਇਨ੍ਹਾਂ ਕੈਂਪਾਂ ਦਾ ਭਰਪੂਰ ਲਾਭ ਲੈ ਰਹੇ ਹਨ।

ਇਸ ਕੈਂਪ ਦੌਰਾਨ ਪਿੰਡ ਜੱਸੜਾ ਦੇ ਸਰਪੰਚ ਹਰਸਿਮਰਨ ਕੌਰ ਨੇ ਪਿੰਡ ਵਿੱਚ ਟੋਭੇ ਤੇ ਖੂਹਾਂ ਦੇ, ਗਲੀਆਂ ਨਾਲੀਆਂ ਦੇ, ਸ਼ਮਸ਼ਾਨ ਘਾਟ ਦੇ ਅਧੂਰੇ ਕੰਮ ਨੂੰ ਪੂਰਾ ਕਰਨ ਸੰਬੰਧੀ, ਪਿੰਡ ਅਟਾਰੀ ਤੋਂ ਸਰਪੰਚ ਹਰਜੀਤ ਕੌਰ ਵੱਲੋਂ ਪਿੰਡ ਵਿੱਚ ਆਂਗਨਵਾੜੀ ਸੈਂਟਰ ਦੀ ਇਮਾਰਤ ਬਣਾਉਣ ਸਬੰਧੀ, ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮੁਰੰਮਤ ਸੰਬੰਧੀ, ਗੰਦੇ ਪਾਣੀ ਦੇ ਨਿਕਾਸ ਸੰਬੰਧੀ, ਪਿੰਡ ਵਿੱਚ ਲਾਈਟਾਂ ਲਗਾਉਣ ਸਬੰਧੀ ਸਮੱਸਿਆਵਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦੀਆਂ।

ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਪ੍ਰੇਸ਼ਾਨੀਆਂ ਦੱਸੀਆਂ, ਜਿੰਨ੍ਹਾਂ ਵਿਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਮੌਕੇ ਤਹਿਸੀਲਦਾਰ ਸ੍ਰੀ ਚਮਕੌਰ ਸਾਹਿਬ ਚੇਤਨ ਬੰਗੜ, ਨਾਇਬ ਤਹਿਸੀਲਦਾਰ ਸ. ਦਲਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਸਐਮਓ ਡਾ. ਗੋਬਿੰਦ ਟੰਡਨ ਤੇ ਹੋਰ ਵੱਖ-ਵੱਖ ਵਿਭਾਗਾਂ ਤੋਂ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD