Monday, 20 May 2024

 

 

ਖ਼ਾਸ ਖਬਰਾਂ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ

 

ਰਿਵਾਇਜਿੰਗ ਅਥਾਰਟੀ ਹਲਕਾ-110 ਪਠਾਨਕੋਟ ਬੋਰਡ ਚੋਣ ਹਲਕਾ-ਕਮ-ਐਸ.ਡੀ.ਐਮ. ਪਠਾਨਕੋਟ ਨੇ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵੋਟਰ ਸੂਚੀ ਵਿਚ ਰਜਿਸਟਰੇਸ਼ਨ ਸ਼ੁਰੂ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ

Punajb Admin, SDM Pathankot, Pathankot

Web Admin

Web Admin

5 Dariya News

ਪਠਾਨਕੋਟ , 26 Oct 2023

ਐਸ.ਜੀ.ਪੀ. ਸੀ. ਚੋਣ ਹਲਕਾ-110 ਪਠਾਨਕੋਟ Ñਲਈ ਨਿਯੁਕਤ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਕਾਲਾ ਰਾਮ ਕਾਂਸਲ ਜੀ ਵੱਲੋਂ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਖੇਤਰ ਦੇ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਅਪਣੇ ਦਫਤਰ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਨਜੀਤ ਸਿੰਘ ਤਹਿਸੀਲਦਾਰ ਦੀਨਾਨਗਰ, ਰਾਜ ਕੁਮਾਰ ਨਾਇਬ ਤਹਿਸੀਲਦਾਰ, ਯਸਪਾਲ ਬਾਜਵਾ ਨਾਇਬ ਤਹਿਸੀਲਦਾਰ, ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਸਾਰੇ ਬਲਾਕਾਂ ਦੇ ਬੀ.ਡੀ.ਪੀ.ਓ. ਸਾਹਿਬਾਨ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸ੍ਰੀ ਕਾਲਾ ਰਾਮ ਕਾਂਸਲ ਰਿਵਾਇਜਿੰਗ ਅਥਾਰਟੀ ਹਲਕਾ-110 ਪਠਾਨਕੋਟ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਨੇ ਕਿਹਾ ਕਿ ਜਿਵੇਂ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਰਜਿਸਟਰੇਸ਼ਨ 21 ਅਕਤੂਬਰ 2023 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਸਬੰਧੀ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ। ਇਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 05 ਦਸੰਬਰ 2023 ਨੂੰ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਂਣ ਦੇ ਲਈ ਫਾਰਮ ਜਾਰੀ ਕਰ ਦਿੱਤਾ ਗਿਆ ਹੈ ਕੋਈ ਵੀ ਕੇਸਧਾਰੀ ਸਿੱਖ ਅਪਣੀ ਵੋਟ ਰਜਿਸਟਰੇਸਨ ਦੇ ਲਈ ਫਾਰਮ ਵਿੱਚ ਦਰਜ ਸਰਤਾਂ ਨੂੰ ਪੂਰੀਆਂ ਕਰਦਾ ਹੋਵੇ ਉਹ ਫਾਰਮ ਭਰ ਦੇ ਅਪਣੇ ਨਜਦੀਕ ਸਥਿਤ ਤਹਿਸੀਲ, ਸਬ ਡਿਵੀਜਨ, ਬੀ.ਐਲ.ਓੁਜ ਅਧਿਕਾਰੀਆਂ ਨੂੰ ਵੀ ਜਮ੍ਹਾ ਕਰਵਾ ਸਕਦਾ ਹੈ, ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਇੱਕ ਹੀ ਫਾਰਮ ਜਮ੍ਹਾ ਕਰਵਾ ਸਕਦਾ ਹੈ ਜਾਂ ਅਪਣੇ ਪਰਿਵਾਰਿਕ ਮੈਂਬਰਾਂ ਦੇ ਵੀ ਫਾਰਮ ਜਮ੍ਹਾ ਕਰਵਾ ਸਕਦਾ ਹੈ ਪਰ ਵੋਟਰ ਰਜਿਸਟ੍ਰੇਸਟ ਫਾਰਮ ਬਲਕ ਵਿੱਚ ਨਹੀਂ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 26 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 16 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟਰੇਸ਼ਨ ਲਈ ਫਾਰਮ ਨੰਬਰ 3(1) ਜਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ਉਪਲੱਬਧ ਹੈ। ਜੋ ਵੀ ਵਿਅਕਤੀ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਾ ਚਾਹੁੰਦਾ ਹੈ ਉਹ pathankot.nic.in ਵੈੱਬ ਸਾਈਟ ਤੋਂ ਫਾਰਮ ਨੰਬਰ 3(1) ਡਾਉਨਲੋਡ ਕਰਕੇ ਰਿਵਾਇਜ਼ ਅਥਾਰਟੀ ਦੇ ਦਫਤਰ ਜਾਂ ਉਪਰੋਕਤ ਅਧਿਕਾਰੀਆਂ ਨੂੰ ਜਮ੍ਹਾਂ ਕਰਵਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 3(1) ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਬਿਨੈਕਾਰ ਮਿਤੀ 21 ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 3(1) ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ ਅਤੇ ਆਧਾਰ ਕਾਰਡ, ਵੋਟਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਸਰਵਿਸ ਪਹਿਚਾਣ ਪੱਤਰ ਸਮੇਤ ਫੋਟੋਗ੍ਰਾਫ, ਬੈਂਕ ਜਾਂ ਡਾਕਘਰ ਦੀ ਪਾਸ ਬੁੱਕ ਸਮੇਤ ਫੋਟੋਗ੍ਰਾਫ, ਪੈਨ ਕਾਰਡ, ਸਮਾਰਟ ਕਾਰਡ, ਨੈਸ਼ਨਲ ਪਾਪੂਲੇਸ਼ਨ ਰਜਿਸਟਰਡ ਦਾ ਆਰ.ਜੀ.ਆਈ. ਕਾਰਡ, ਮਗਨਰੇਗਾ ਜਾਬ ਕਾਰਡ, ਸਿਹਤ ਬੀਮਾ ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋਗ੍ਰਾਫ, ਐਮ.ਪੀ., ਐਮ.ਐਲ.ਏ. ਮੈਂਬਰ ਵਿਧਾਨ ਪ੍ਰੀਸ਼ਦ ਨੂੰ ਜਾਰੀ ਦਫ਼ਤਰੀ ਪਹਿਚਾਣ ਪੱਤਰ ਆਦਿ ਦਸਤਾਵੇਜਾ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰ ਸਕਦਾ ਹੈ।

ਇਸ ਇਲਾਵਾ ਉਨ੍ਹਾਂ ਵੱਲੋਂ ਚੋਣ ਹਲਕਾ-110 ਪਠਾਨਕੋਟ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਸਮੂਹ ਸੈਕਟਰ ਅਫਸਰ ਹਲਕਾ 001 ਸੁਜਾਨਪੁਰ , ਸਮੂਹ ਸੈਕਟਰ ਅਫਸਰ ਹਲਕਾ 002 ਭੋਆ, ਸਮੂਹ ਸੈਕਟਰ ਅਫਸਰ ਹਲਕਾ 003 ਪਠਾਨਕੋਟ ਅਤੇ ਸਮੂਹ ਸੈਕਟਰ ਅਫਸਰ ਹਲਕਾ 005 ਦੀਨਾਨਗਰ ਨਾਲ ਵੀ ਵਿਸੇਸ ਮੀਟਿੰਗ ਕਰਕੇ ਬੀ.ਐਲ.ਓੁਜ ਰਾਹੀ ਪਿੰਡਾਂ /ਵਾਰਡਾਂ/ਮੁਹੱਲਿਆਂ ਵਿੱਚ ਮੁਨਾਦੀ ਕਰਵਾ ਕੇ ਲੋਕਾਂ ਨੂੰ ਵੋਟ ਰਜਿਸਟਰੇਸਨ ਕਰਵਾਉਂਣ ਲਈ ਜਾਗਰੁਕ ਕਰਨ ਦੀਆਂ ਹਦਾਇਤਾ ਜਾਰੀ ਕੀਤੀਆਂ।

 

Tags: Punajb Admin , SDM Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD