Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਵਿਚ ਬੇਲੋੜੀ ਦੇਰੀ ਨੂੰ ਰੋਕਣ ਲਈ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕਰਨ ਜ਼ਿਲ੍ਹਾ ਵਾਸੀ- ਡੀ.ਸੀ. ਪਰਮਵੀਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 26 Oct 2023

Last updated on: Oct 26, 2023, 00:00 IST

ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਪ੍ਰਕਿਰਿਆ ਨੂੰ ਹੋਰ ਵਧੇਰੇ ਸੁਖਾਲਾ ਬਣਾਇਆ ਜਾਵੇਗਾ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਜ਼ਮੀਨ ਦੀ ਐਨ.ਓ.ਸੀ. ਲੈਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸੰਸਥਾ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਦੀਆਂ ਮੁਸ਼ਕਿਲਾਂ ਨੂੰ ਸੁਣਦਿਆਂ ਐਨ.ਓ.ਸੀ. ਅਪਲਾਈ ਕਰਨ ਦੀ ਮੁਕੰਮਲ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। 

ਉਨ੍ਹਾਂ ਸਮੂਹ ਨੁਮਇੰਦਿਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਵਿਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ ਵੱਖ ਆਰਕੀਟੈਕਟ ਨਾਲ ਵੀ ਮੀਟਿੰਗ ਕੀਤੀ ਗਈ ਹੈ, ਜਿਸ ਦੀ ਸਮੇਂ ਸਮੇਂ ’ਤੇ ਸਮੀਖਿਆ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਆਪਣੀ ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕੀਤੇ ਜਾਣ ਤਾਂ ਜੋ ਐਨ.ਓ.ਸੀ. ਜਾਰੀ ਕਰਨ ਵਿਚ ਬੇਲੋੜੀ ਦੇਰੀ ਨਾ ਹੋਵੇ ਅਤੇ ਲੋਕਾਂ ਨੂੰ ਸਮੇਂ ਸਿਰ ਨਾਲ ਜ਼ਮੀਨ ਦੀ ਐਨ.ਓ.ਸੀ. ਪ੍ਰਾਪਤ ਹੋ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD