Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਡਾ. ਸੰਦੀਪ ਪਾਠਕ ਨੇ ਚੰਡੀਗੜ੍ਹ ਦੇ ਆਪ ਆਗੂਆਂ ਅਤੇ ਵਲੰਟੀਅਰਾਂ ਦੇ ਨਾਲ ਕੀਤੀ ਮੀਟਿੰਗ

ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੇ ਲਈ ਬਣੇਗਾ ਨਵਾਂ ਸੰਗਠਨ: ਡਾ. ਸੰਦੀਪ ਪਾਠਕ

Dr. S.S Ahluwalia, Dr. Sunny Singh Ahluwalia, Sunny Singh Ahluwalia, AAP, Aam Aadmi Party, Aam Aadmi Party Punjab, AAP Punjab, Dr. Sandeep Pathak, Sandeep Pathak

Web Admin

Web Admin

5 Dariya News

ਚੰਡੀਗੜ੍ਹ , 26 Oct 2023

ਅੱਜ ਇੱਥੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਨੈਸ਼ਨਲ ਆਰਗੇਨਾਈਜੇਸ਼ਨ ਸਕੱਤਰ ਡਾ. ਸੰਦੀਪ ਪਾਠਕ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਚੰਡੀਗੜ੍ਹ ਸਹਿ–ਪ੍ਰਭਾਰੀ ਡਾ. ਐਸ.ਐਸ. ਆਹਲੂਵਾਲੀਆ ਨਾਲ ਮਿਲ ਕੇ ਚੰਡੀਗੜ੍ਹ ਦੇ ਆਪ ਆਗੂਆਂ, ਐਮਸੀ ਅਤੇ ਵਲੰਟੀਅਰਾਂ ਦੇ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰਦੀਪ ਛਾਬੜਾ, ਪ੍ਰੇਮ ਗਰਗ, ਚੰਦਰਮੁਖੀ ਸ਼ਰਮਾਂ, ਵਿਕਰਮ ਧਵਨ, ਵਿਜੇ ਪਾਲ ਤੋਂ ਇਲਾਵਾ ਸਾਰੇ ਐਮਸੀ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਮੌਜੂਦ ਰਹੇ।

ਇਸ ਮੌਕੇ ਉਤੇ ਡਾ. ਐਸ.ਐਸ. ਆਹਲੂਵਾਲੀਆ ਨੇ ਸਾਰਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਇੱਕੋ–ਇੱਕ ਪਾਰਟੀ ਹੈ। ਜੋ ਦਿਨ ਰਾਤ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦਾ ਇੱਕੋ–ਇੱਕ ਟਿੱਚਾ ਹੈ, ਕਿ ਦੇਸ਼ ਵਾਸੀਆਂ ਨੂੰ ਇੱਕ ਵਧੀਆ ਪ੍ਰਸ਼ਾਸਨਿਕ ਸਿਸਟਮ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਵਧੀਆ ਸਿਹਤ ਸੁਵਿਧਾਵਾਂ, ਚੰਗੀ ਸਿਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਲੋਕਾਂ ਨੇ ਬਾਕੀ ਸਾਰੀਆਂ ਪਾਰਟੀਆਂ ਦਾ ਪੱਤਾ ਸਾਫ਼ ਕਰ ਦਿੱਤਾ ਹੈ, ਉਸੇ ਤਰ੍ਹਾਂ ਚੰਡੀਗੜ੍ਹ ਦੇ ਲੋਕ ਵੀ ਇਥੋਂ ਬਾਕੀ ਪਾਰਟੀਆਂ ਨੂੰ ਚਲਦਾ ਕਰਨਗੇ। ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਲੋਕਾਂ ਦੇ ਹਰ ਮੁੱਦੇ ਨੂੰ ਹੱਲ ਕਰਵਾਉਣ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਆਰਗੇਨਾਈਜੇਸ਼ਨ ਸਕੱਤਰ ਡਾ. ਸੰਦੀਪ ਪਾਠਕ ਨੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਕੁੱਝ ਦਿਨ੍ਹਾਂ ਦੇ ਵਿੱਚ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਮਜ਼ਬੂਤ ਸੰਗਠਨ ਬਣਾਇਆ ਜਾਵੇਗਾ।

ਇਸ ਦੇ ਲਈ ਹਰੇਕ ਵਾਰਡ ਅਤੇ ਪਿੰਡ ਦੇ ਵਿੱਚ ਜਾ ਕੇ ਵਲੰਟੀਅਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਜਿਸਦੇ ਵਿੱਚ ਵਲੰਟੀਅਰਾਂ ਦੇ ਕੋਲੋਂ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕੋ–ਇੱਕ ਪਾਰਟੀ ਹੈ ਜੋ ਕਿਸੇ ਵੀ ਅਹੁਦੇ ਦੇ ਲਈ ਆਪਣੀ ਮਰਜ਼ੀ ਦੇ ਨਾਲ ਅਹੁਦੇਦਾਰਾਂ ਦਾ ਐਲਾਨ ਨਹੀਂ ਕਰਦੀ ਹੈ। ਪਾਰਟੀ ਵਲੋਂ ਹਰੇਕ ਵਲੰਟੀਅਰ ਕੋਲੋਂ ਸੁਝਾਅ ਲਏ ਜਾਂਦੇ ਹਨ, ਉਨ੍ਹਾਂ ਦੇ ਸੁਝਾਵਾਂ ਅਤੇ ਕੰਮਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ।

ਡਾ. ਸੰਦੀਪ ਪਾਠਕ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਛੋਟੇ ਤੋਂ ਛੋਟੇ ਵਲੰਟੀਅਰ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ। ਉਨ੍ਹਾਂ ਨੇ ਅੱਜ ਦੀ ਮੀਟਿੰਗ ਵਿੱਚ ਪੂਰੇ ਉਤਸ਼ਾਹ ਅਤੇ ਵੱਡੀ ਗਿਣਤੀ ਵਿੱਚ ਪੁੱਜੇ ਸਾਰੇ ਵੰਲਟੀਅਰਾਂ, ਆਪ ਆਗੂਆਂ ਅਤੇ ਐਮਸੀ ਦਾ ਧੰਨਵਾਦ ਕੀਤਾ।

 

Tags: Dr. S.S Ahluwalia , Dr. Sunny Singh Ahluwalia , Sunny Singh Ahluwalia , AAP , Aam Aadmi Party , Aam Aadmi Party Punjab , AAP Punjab , Dr. Sandeep Pathak , Sandeep Pathak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD