Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਫੂਲ ਰਾਜ ਸਿੰਘ ਬਣੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ

ਕੌਮਾਂਤਰੀ ਟੂਰਨਾਮੈਂਟਾਂ 'ਚ ਵੱਧ ਤੋਂ ਵੱਧ ਓਵਰਸੀਜ਼ ਗੱਤਕਾ ਫੈਡਰੇਸ਼ਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਵਾਂਗੇ : ਫੂਲ ਰਾਜ ਸਿੰਘ

Gatka, Harjeet Singh Grewal, Phool Raj Singh, World Gatka Federation, WGF, National Gatka Association of India, NGAI, International Affairs Directorate, World Gatka Championship,Chandigarh Gatka Association, Chandigarh

Web Admin

Web Admin

5 Dariya News

ਚੰਡੀਗੜ , 26 Oct 2023

ਵਿਸ਼ਵ ਗੱਤਕਾ ਫੈਡਰੇਸ਼ਨ ਨੇ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਦੇ ਸਹਿਯੋਗ ਨਾਲ ਵਿਸ਼ਵ ਪੱਧਰ 'ਤੇ ਪੈਰ ਪਸਾਰਨ ਲਈ ਆਪਣੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੀ ਸਥਾਪਨਾ ਕਰਦਿਆਂ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਫੂਲ ਰਾਜ ਸਿੰਘ ਸਾਬਕਾ ਕੋਂਸਲਰ ਨੂੰ ਇਸ ਡਾਇਰੈਕਟੋਰੇਟ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਜੋ ਕਿ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਫੁੱਲਤ ਕਰਨ ਤੇ ਹਰਮਨ ਪਿਆਰਾ ਬਣਾਉਣ ਲਈ ਇੱਕ ਮਹੱਤਵਪੂਰਨ ਢਾਂਚਾ ਸਥਾਪਿਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਜਨਰਲ ਸਕੱਤਰ ਡਾ: ਦੀਪ ਸਿੰਘ ਨੇ ਦੱਸਿਆ ਕਿ ਇਸ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦਾ ਮੁੱਢਲਾ ਉਦੇਸ਼ ਗੱਤਕੇ ਨੂੰ ਵਿਸ਼ਵ ਭਰ ਵਿੱਚ ਇੱਕ ਮਾਨਤਾ ਪ੍ਰਾਪਤ ਖੇਡ ਦਾ ਦਰਜਾ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਟੀਚਾ ਵੱਖ-ਵੱਖ ਦੇਸ਼ਾਂ ਵਿੱਚ ਕੌਮੀ ਗੱਤਕਾ ਫੈਡਰੇਸ਼ਨਾਂ ਦੇ ਗਠਨ ਕਰਦੇ ਹੋਏ ਪ੍ਰਾਪਤ ਕੀਤਾ ਜਾਵੇਗਾ ਜੋ ਇਸ ਪੁਰਾਤਨ ਖੇਡ ਦੇ ਸਰਵਪੱਖੀ ਵਿਕਾਸ ਦੀ ਨੀਂਹ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਕੰਮ ਕਰਨਗੀਆਂ। ਉਨ੍ਹਾਂ ਫੂਲ ਰਾਜ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਦੱਸਿਆ ਕਿ ਡਾਇਰੈਕਟੋਰੇਟ ਦੀਆਂ ਹੋਰ ਜ਼ਿੰਮੇਵਾਰੀਆਂ ਵਿੱਚ ਵਿਦੇਸ਼ਾਂ ਵਿੱਚ ਖਿਡਾਰੀਆਂ ਨੂੰ ਸਿਖਲਾਈ ਅਤੇ ਕੋਚਿੰਗ ਦੀ ਸਹੂਲਤ ਦੇਣਾ ਅਤੇ ਵੱਖ-ਵੱਖ ਦੇਸ਼ਾਂ ਵਿੱਚ ਮੌਜੂਦ 'ਅਖਾੜਿਆਂ' (ਰਵਾਇਤੀ ਗੱਤਕਾ ਸਿਖਲਾਈ ਕੇਂਦਰਾਂ) ਨੂੰ ਵਧੇਰੇ ਸਰਗਰਮ ਕਰਨਾ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਇਸ ਡਾਇਰੈਕਟੋਰੇਟ ਵੱਲੋਂ ਸਬੰਧਤ ਦੇਸ਼ਾਂ ਵਿੱਚ ਕੌਮੀ ਪੱਧਰ ਦੇ ਗੱਤਕਾ ਮੁਕਾਬਲੇ ਸ਼ੁਰੂ ਕਰਵਾਏ ਜਾਣਗੇ ਅਤੇ ਵਿਸ਼ਵ ਗੱਤਕਾ ਚੈਂਪੀਅਨਸ਼ਿਪ ਤੋਂ ਪਹਿਲਾਂ ਏਸ਼ੀਅਨ ਅਤੇ ਰਾਸ਼ਟਰਮੰਡਲ ਗੱਤਕਾ ਚੈਂਪੀਅਨਸ਼ਿਪ ਵਰਗੇ ਵੱਕਾਰੀ ਮੁਕਾਬਲਿਆਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਹਰਜੀਤ ਸਿੰਘ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਸਿੱਧ ਸੰਗੀਤ ਨਿਰਮਾਤਾ ਜਰਨੈਲ ਘੁਮਾਣ ਦੀ ਹਾਜ਼ਰੀ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਫੂਲ ਰਾਜ ਸਿੰਘ ਨੂੰ ਰਸਮੀ ਤੌਰ 'ਤੇ ਇਹ ਨਿਯੁਕਤੀ ਪੱਤਰ ਭੇਂਟ ਕੀਤਾ। 

ਇਸੇ ਦੌਰਾਨ ਸਟੇਟ ਐਵਾਰਡ ਜੇਤੂ ਫੂਲ ਰਾਜ ਸਿੰਘ ਨੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਵਜੋਂ ਨਿਯੁਕਤੀ 'ਤੇ ਉਕਤ ਗੱਤਕਾ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਆਪਣੇ ਤਜ਼ਰਬੇ ਅਤੇ ਖੇਡ ਜਨੂੰਨ ਸਦਕਾ ਵਿਦੇਸ਼ਾਂ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਅਤੇ ਸਤਿਕਾਰਤ ਖੇਡ ਬਣਾਉਣ ਲਈ ਆਪਣਾ ਪੂਰਾ ਜ਼ੋਰ-ਤਾਣ ਲਾਉਣਗੇ। ਉਨ੍ਹਾਂ ਕਿਹਾ ਕਿ ਇਸ ਡਾਇਰੈਕਟੋਰੇਟ ਰਾਹੀਂ ਵਿਦੇਸ਼ਾਂ ਵਿੱਚ ਵਸਦੇ ਖਿਡਾਰੀਆਂ ਅਤੇ ਅਖਾੜਿਆਂ ਨੂੰ ਗੱਤਕਾ ਖੇਡ ਦੇ ਉੱਜਲ ਭਵਿੱਖ ਪ੍ਰਤੀ ਜਾਗਰੂਕ ਕਰਦੇ ਹੋਏ ਅਸੀਂ ਵੱਖ-ਵੱਖ ਮੁਲਕਾਂ ਵਿੱਚ ਗੱਤਕਾ ਖੇਡ ਦੀ ਮਜ਼ਬੂਤ ਨੀਂਹ ਸਥਾਪਤ ਕਰਨ ਲਈ ਤਨਦੇਹੀ ਨਾਲ ਕੰਮ ਕਰਾਂਗੇ ਅਤੇ ਭਵਿੱਖ ਵਿੱਚ ਇਸ ਡਾਇਰੈਕਟੋਰੇਟ ਵਿੱਚ ਹੋਰ ਵੀ ਨਿਯੁਕਤੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ ਨੇ ਬੋਲਦਿਆਂ ਕਿਹਾ ਕਿ ਉਪਰੋਕਤ ਵੱਕਾਰੀ ਗੱਤਕਾ ਸੰਸਥਾਵਾਂ ਦਾ ਇਹ ਕਦਮ ਗੱਤਕੇ ਨੂੰ ਅੰਤਰਰਾਸ਼ਟਰੀ ਮੰਚ 'ਤੇ ਇੱਕ ਯੋਜਨਾਬੱਧ ਅਤੇ ਮਾਨਤਾ ਪ੍ਰਾਪਤ ਖੇਡ ਵਜੋਂ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਸਕੱਤਰ ਰਾਜਦੀਪ ਸਿੰਘ ਬਾਲੀ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਦਾ ਗਠਨ ਕਰਨਾ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਦੀ ਰਣਨੀਤਕ ਸਥਾਪਨਾ ਗੱਤਕੇ ਨੂੰ ਇੱਕ ਵਿਸ਼ਵਵਿਆਪੀ ਮਹੱਤਵ ਵਾਲੀ ਖੇਡ ਵਜੋਂ ਸਥਾਪਤ ਕਰਨ ਦੀ ਯਾਤਰਾ ਵਿੱਚ ਮਹੱਤਵਪੂਰਨ ਕਦਮ ਹਨ।

ਇਸ ਮੌਕੇ ਹਾਜ਼ਰ ਭਗਵਾਨ ਸਿੰਘ ਗਿੱਲ, ਗੁਰਮੀਤ ਸਿੰਘ ਸੈਣੀ, ਬਲਰਾਜ ਸਿੰਘ ਬਰਾੜ, ਨਿਹਾਲ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ ਅਤੇ ਜਸਮੀਤ ਸਿੰਘ ਜੱਸੀ ਨੇ ਫੂਲ ਰਾਜ ਸਿੰਘ ਦੀ ਨਿਯੁਕਤੀ ਦਾ ਨਿੱਘਾ ਸੁਆਗਤ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਉਹ ਅੰਤਰਰਾਸ਼ਟਰੀ ਮਾਮਲਿਆਂ ਦੇ ਡਾਇਰੈਕਟੋਰੇਟ ਰਾਹੀਂ ਗੱਤਕੇ ਨੂੰ ਬੇਮਿਸਾਲ ਬੁਲੰਦੀਆਂ 'ਤੇ ਪਹੁੰਚਾਉਣਗੇ।

 

Tags: Gatka , Harjeet Singh Grewal , Phool Raj Singh , World Gatka Federation , WGF , National Gatka Association of India , NGAI , International Affairs Directorate , World Gatka Championship , Chandigarh Gatka Association , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD