Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ’ਤੇ ਸਖ਼ਤ ਕਾਰਵਾਈ ਦੇ ਆਦੇਸ਼

ਐਸ.ਡੀ.ਐਮ., ਪੁਲਿਸ, ਪ੍ਰਦੂਸ਼ਣ ਅਤੇ ਖੇਤੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

DC Amritsar, Amritsar, Ghansham Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 27 Oct 2023

Last updated on: Oct 27, 2023, 00:00 IST

ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ  ਰੁਝਾਨ ਵਿੱਚ ਹੋਏ ਵਾਧੇ ਨੂੰ ਗੰਭੀਰਤਾ ਨੂੰ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਰਾਲੀ ਸਾੜ੍ਹਨ ਵਾਲੇ ਖੇਤ ਮਾਲਕਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇਸ ਵਿਸ਼ੇ ’ਤੇ ਸਾਰੇ ਐਸ.ਡੀ.ਐਮਜ਼, ਪੁਲਿਸ, ਪ੍ਰਦੂਸ਼ਣ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਤੀ ਵਿਸਥਾਰਤ ਮੀਟਿੰਗ ਵਿੱਚ  ਉਨਾਂ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਅਜਿਹੇ ਮਾਲਕਾਂ ’ਤੇ ਕਾਰਵਾਈ ਕਰਨੀ ਸਮੇਂ ਦੀ ਲੋੜ ਹੈ। 

ਡਿਪਟੀ ਕਮਿਸ਼ਨਰ ਨੇ ਉਕਤ ਨਿਗਰਾਨੀ ਲਈ ਬਣੀਆਂ ਟੀਮਾਂ ਨੂੰ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਸ੍ਰੀ ਥੋਰੀ ਨੇ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਸਾਡੀ ਨਿਗਾਹ ਹਰ ਖੇਤ ਉੱਪਰ ਹੈ ਅਤੇ ਜੋ ਵੀ ਪਰਾਲੀ ਸਾੜੇਗਾ, ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਸਬ ਡਵੀਜ਼ਨ ਵਿੱਚ ਐਸ ਡੀ ਐਮ ਅੱਗ ਲੱਗਣ ਵਾਲੇ ਖੇਤ ਤੱਕ ਪਹੁੰਚ ਕੇ ਕਾਰਵਾਈ ਕਰ ਰਹੇ ਹਨ।

ਖੇਤੀਬਾੜੀ ਅਧਿਕਾਰੀ ਸ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ  ਹੁਣ ਤੱਕ ਸਾਡੀਆਂ ਟੀਮਾਂ ਨੂੰ 834 ਥਾਵਾਂ ’ਤੇ ਅੱਗ ਲੱਗਣ ਦੀ ਸੂਚਨਾ ਉਪਗ੍ਰਹਿ ਰਾਹੀਂ ਮਿਲੀ ਸੀ, ਜਿਨ੍ਹਾਂ ਵਿਚੋਂ ਵੱਖ-ਵੱਖ ਟੀਮਾਂ ਵਲੋਂ 677 ਥਾਵਾਂ ਦਾ ਮੌਕੇ ਉਤੇ ਜਾ ਕੇ ਦੌਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਨਾਂ ਵਿਚੋਂ 334 ਕੇਸਾਂ ਵਿੱਚ ਸਬੰਧਤ ਕਿਸਾਨਾਂ ਨੂੰ ਕਰੀਬ 8 ਲੱਖ 37500 ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ, ਜਦਕਿ 76 ਕੇਸਾਂ ਵਿਚ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ਼ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਮਜੀਠਾ ਵਿੱਚ ਸਭ ਤੋਂ ਵੱਧ 4 ਲੱਖ 7500 ਰੁਪਏ, ਬਾਬਾ ਬਕਾਲਾ ਸਾਹਿਬ ਵਿਖੇ 2 ਲੱਖ 32500 ਰੁਪਏ, ਅੰਮ੍ਰਿਤਸਰ-1 ਤਹਿਸੀਲ ਵਿੱਚ 75000 ਰੁਪਏ, ਅੰਮ੍ਰਿਤਸਰ-2 ਤਹਿਸੀਲ ਵਿੱਚ 62500 ਰੁਪਏ ਅਤੇ ਅਜਨਾਲਾ ਵਿੱਚ 60000 ਰੁਪਏ ਦਾ ਜੁਰਮਾਨਾ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਸਾੜ੍ਹਨ ਨਾਲ ਅਸੀਂ ਜੈਵਿਕ ਕਾਰਬਨ, ਨਾਈਟਰੋਜਨ, ਫਾਸਫੋਰਸ, ਪੋਟਾਸ਼ ਅਤੇ ਸਲਫਰ ਵਰਗੇ ਅਹਿਮ ਤੱਤਾਂ ਦਾ ਨੁਕਸਾਨ ਕਰ ਬੈਠਦੇ ਹਾਂ। ਉਨਾਂ ਕਿਹਾ ਕਿ ਖੇਤੀ ਮਾਹਰਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜ੍ਹਿਆਂ ਦੀ ਗਿਣਤੀ ਵਧਣ ਕਾਰਨ ਫਸਲ ’ਤੇ ਕੀੜੇ ਮਕੌੜੇ ਦਾ ਹਮਲਾ ਵੀ ਘੱਟ ਹੁੰਦਾ ਹੈ। 

ਇਸ ਲਈ ਪਰਾਲੀ ਨੂੰ ਸਾੜ੍ਹਨ ਦੀ ਬਜਾਏ ਖੇਤ ਵਿੱਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮਜ਼ ਸ੍ਰੀ ਨਿਕਾਸ, ਮਨਕੰਵਲ ਸਿੰਘ ਚਾਹਲ, ਸ੍ਰੀਮਤੀ ਅਲਕਾ ਕਾਲੀਆ, ਅਰਵਿੰਦਰਪਾਲ ਸਿੰਘ, ਸ੍ਰੀਮਤੀ ਹਰਨੂਰ ਕੌਰ ਢਿੱਲੋਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Amritsar , Amritsar , Ghansham Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD