Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ

ਐਸ.ਡੀ.ਐਮ. ਚਾਹਲ ਨੇ ਸਾਈਕਲ ਰੈਲੀ ਦੀ ਕੀਤੀ ਅਗਵਾਈ

Punjab Admin, Amritsar

Web Admin

Web Admin

5 Dariya News

ਅੰਮ੍ਰਿਤਸਰ , 27 Oct 2023

Last updated on: Oct 27, 2023, 00:00 IST

ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਵੋਟ ਬਣਾਉਣ ’ਤੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਲਈ ਸਵੀਪ ਮੁਹਿੰਮ ਤਹਿਤ ਅੱਜ ਸਕੂਲ ਆਫ ਐਮੀਨੈਂਸ ਛੇਹਰਟਾ ਤੋਂ ਇੰਡੀਆ ਗੇਟ ਤੱਕ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।

ਇਸ ਸਾਈਕਲ ਰੈਲੀ ਦੀ ਅਗਵਾਈ ਐਸ.ਡੀ.ਐਮ. ਅੰਮ੍ਰਿਤਸਰ-1 ਸ: ਮਨਕੰਵਲ ਸਿੰਘ ਚਾਹਲ ਨੇ ਖੁਦ ਸਾਈਕਲ ਚਲਾ ਕੇ ਕੀਤੀ। ਇਸ ਸਾਈਕਲ ਵੱਖ-ਵੱਖ ਸਰਕਾਰੀ ਸਕੂਲਾਂ ਦੇ 100 ਸਾਈਕਲਿਸਟ ਸ਼ਾਮਲ ਸਨ। ਇਸ ਸਾਈਕਲ ਰੈਲੀ ਨੂੰ ਸਕੂਲ ਆਫ਼ ਐਮੀਨੈਂਸ ਦੀ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਸ: ਚਾਹਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨਾਂ ਕਿਹਾ ਕਿ ਜੋ ਨੌਜਵਾਨ ਪਹਿਲੀ ਵਾਰ ਵੋਟਰ ਬਣੇ ਹਨ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਸਹੀ ਢੰਗ ਨਾਲ ਕਰ ਸਕਣ। 

ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ ਵੋਟਾਂ ਬਣਾਈਆਂ ਗਈਆਂ ਹਨ। ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ।

ਸ: ਚਾਹਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 4 ਨਵੰਬਰ 2023, 5 ਨਵੰਬਰ 2023 ਅਤੇ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋÇਲੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਸ: ਜਸਬੀਰ ਸਿੰਘ ਗਿੱਲ, ਨੋਡਲ ਅਧਿਕਾਰੀ ਸੁਖਪਾਲ ਸਿੰਘ, ਸਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ।

 

Tags: Punjab Admin , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD