Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ ਪੋਲੀ ਵਿੰਗ ਦੀ ਕ੍ਰਿਕਟ ਪ੍ਰੀਮਿਅਰ ਲੀਗ ਸੰਪੰਨ

Sports News, Ferozpur

Web Admin

Web Admin

5 Dariya News

ਫਿਰੋਜਪੁਰ , 27 Oct 2023

Last updated on: Oct 27, 2023, 00:00 IST

ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਦੇ ਪੋਲੀ ਵਿੰਗ ਵਲੋਂ ਕ੍ਰਿਕਟ ਪ੍ਰੀਮਿਅਰ ਲੀਗ ਕਰਵਾਈ ਗਈ। ਯੂਨੀਵਰਸਿਟੀ ਰਜਿਸਟ੍ਰਾਰ ਡਾ ਗਜ਼ਲਪ੍ਰੀਤ ਸਿੰਘ ਅਰਨੇਜ਼ਾ ਨੇ ਦੱਸਿਆ ਕਿ ਇਹ ਪ੍ਰੀਮਿਅਰ ਲੀਗ ਹਰ ਸਾਲ ਪੋਲੀ ਵਿੰਗ ਦੀਆਂ ਵੱਖ ਵੱਖ ਬ੍ਰਾਂਚਾਂ ਵਿਚਕਾਰ ਕਰਵਾਈ ਜਾਂਦੀ ਹੈ। ਦੋ ਦਿਨ ਚੱਲਣ ਵਾਲੀ ਇਸ ਲੀਗ ਵਿੱਚ ਪੋਲੀ ਵਿੰਗ ਦੀਆਂ ਨੋਂ ਟੀਮਾਂ ਨੇ  ਹਿੱਸਾ ਲਿਆ। ਜਿਸ ਵਿੱਚ  ਫਾਈਨਲ ਮੁਕਾਬਲਾ ਤੀਜੇ ਸਾਲ ਇਲੈਕਟਰੀਕਲ ਬ੍ਰਾਂਚ ਦੇ ਵਿਦਿਆਰਥੀਆਂ ਨੇ ਜਿੱਤਿਆ। 

ਦੂਜਾ ਸਥਾਨ ਇਲੈਕਟਰੀਕਲ ਇੰਜ ਪਹਿਲਾ ਸਾਲ ਦੇ ਵਿਦਿਆਰਥੀਆਂ ਤੇ ਤੀਜਾ ਸਥਾਨ  ਇਲੈਕਟਰੀਕਲ ਇੰਜ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ। ਮੈਨ ਆਫ ਮੈਚ ਦਾ ਅਵਾਰਡ ਅਵਿਨਾਸ਼ ਨੇ, ਅਤੇ ਮੈਨ ਆਫ ਸੀਰੀਜ਼ ਦਾ ਅਵਾਰਡ ਇਲਕਟ੍ਰਿਕਲ ਇੰਜ ਦੇ ਪਹਿਲੇ ਸਾਲ ਦੇ ਵਿਦਿਆਰਥੀ ਕਰਨ  ਨੇ ਹਾਸਲ ਕੀਤਾ । ਰਜਿਸਟ੍ਰਾਰ ਵਲੋਂ ਪ੍ਰੀਮੀਅਰ ਲੀਗ ਸਫਲਤਾ ਪੂਰਬਕ ਕਰਵਾਉਣ ਲਈ ਪੋਲੀ ਵਿੰਗ ਦੇ ਸਪੋਰਟਸ ਇੰਚਾਰਜ ਲੈਕਚਰਾਰ ਸ਼੍ਰੀ ਰਾਜੇਸ਼ ਕੁਮਾਰ ਸਿੰਗਲਾ, ਤੇ ਵਿਦਿਆਰਥੀ ਕਰਮਜੀਤ, ਰਾਹੁਲ, ਅਭਿਸ਼ੇਕ ਭੱਟੀ, ਲਵ, ਗੌਰਵ, ਪਰਮਿੰਦਰ, ਹਰਮਨ, ਰਿਸ਼ੁ, ਤੇ ਯੋਗੇਸ਼  ਨੂੰ ਮੁਬਾਰਕਬਾਦ ਦਿੰਦਿਆਂ ਜੇਤੂਆਂ ਨੂੰ ਇਨਾਮ ਵੰਡੇ ਗਏ। 

ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ ਬੂਟਾ ਸਿੰਘ ਸਿੱਧੂ ਨੇ   ਈਵੈਂਟ ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਭੇਜੀ। ਇਸ ਮੌਕੇ ਡੀਨ ਸਟੂਡੈਂਟਸ ਵੈਲਫੇਅਰ ਡਾ ਲਲਿਤ ਸ਼ਰਮਾ, ਪ੍ਰਿੰਸੀਪਲ ਪੋਲੀ ਵਿੰਗ ਡਾ ਸੰਜੀਵ ਦੇਵੜਾ , ਪੀ ਆਰ ਓ ਯਸ਼ਪਾਲ ਤੋਂ ਇਲਾਵਾ ਪੋਲੀ ਵਿੰਗ ਦੇ ਸਾਰੇ ਵਿਭਾਗੀ ਮੁਖੀ, ਡੀਨ , ਸਟਾਫ਼ ਤੇ ਭਾਰੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Tags: Sports News , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD