Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ

Punjab Energy Development Agency, PEDA, Hindustan Petroleum Corporation Limited, HPCL, Dr. Amarpal Singh, Compressed Biogas, Shuvendu Gupta, Dr. Ravi Bhagat

Web Admin

Web Admin

5 Dariya News

ਚੰਡੀਗੜ੍ਹ , 27 Oct 2023

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ ਐੱਚ.ਪੀ.ਸੀ.ਐੱਲ. ਦੇ ਕਾਰਜਕਾਰੀ ਨਿਰਦੇਸ਼ਕ (ਬਾਇਓ-ਈਂਧਣ ਅਤੇ ਨਵਿਆਉਣਯੋਗ) ਸ੍ਰੀ ਸ਼ੁਵੇਂਦੂ ਗੁਪਤਾ ਵੱਲੋਂ ਇਸ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ।

ਸ੍ਰੀ ਸ਼ੁਵੇਂਦੂ ਗੁਪਤਾ ਨੇ ਦੱਸਿਆ ਕਿ ਐਚ.ਪੀ.ਸੀ.ਐਲ. ਵੱਲੋਂ ਸ਼ੁਰੂ ਵਿੱਚ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਵਿੱਚ ਹੋਰ ਨਵੀਂ ਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨੂੰ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ। ਇਨ੍ਹਾਂ 10 ਸੀ.ਬੀ.ਜੀ. ਪਲਾਂਟਾਂ ਦੇ ਸ਼ੂਰੂ ਹੋਣ ਨਾਲ ਸਾਲਾਨਾ 35000 ਟਨ ਤੋਂ ਵੱਧ ਬਾਇਓਗੈਸ ਅਤੇ ਲਗਭਗ 8700 ਟਨ ਜੈਵਿਕ ਖਾਦ ਦੇ ਉਤਪਾਦਨ ਦੇ ਨਾਲ-ਨਾਲ ਤਕਰੀਬਨ 300 ਕਰੋੜ ਰੁਪਏ ਸਾਲਾਨਾ ਰੈਵੀਨਿਊ ਵੀ ਜੈਨਰੇਟ ਹੋਵੇਗਾ।

ਇਨ੍ਹਾਂ ਪ੍ਰਾਜੈਕਟਾਂ ਨਾਲ 600 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 1500 ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਸੀ.ਈ.ਓ. ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੇ ਸ਼ੁਰੂ ਹੋਣ ਨਾਲ ਲਗਭਗ 1.10 ਲੱਖ ਏਕੜ ਰਕਬੇ 'ਚ ਪੈਦਾ ਹੋਣ ਵਾਲੀ ਤਕਰੀਬਨ 2.75 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 5.00 ਲੱਖ ਟਨ ਸਾਲਾਨਾ ਕਾਰਬਨਡਾਈਆਕਸਾਈਡ ਅਤੇ ਹੋਰ ਪ੍ਰਦੂਸ਼ਕਾਂ ਦੇ ਨਿਕਾਸ ਨੂੰ ਰੋਕਿਆ ਜਾਵੇਗਾ ਜੋ ਕਿ ਸਾਲਾਨਾ 83000 ਰੁੱਖ ਲਗਾਉਣ ਦੇ ਬਰਾਬਰ ਹੈ। ਇਸ ਦੇ ਨਾਲ ਹੀ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਲਗਭਗ 50 ਦਿਹਾਤੀ ਉੱਦਮੀਆਂ ਨੂੰ ਵੀ ਮੌਕਾ ਮਿਲੇਗਾ, ਜਿਸ ਨਾਲ ਇਨ੍ਹਾਂ ਦਿਹਾਤੀ ਉੱਦਮੀਆਂ ਵੱਲੋਂ 500 ਤੋਂ ਵੱਧ ਹੋਰ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।  

ਹੋਰ ਸੀ.ਬੀ.ਜੀ. ਉਤਪਾਦਕਾਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਪਾਰ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਸਿਰਜਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿਸ ਕਾਰਨ ਇੱਥੇ ਫਸਲੀ ਰਹਿੰਦ-ਖੂੰਹਦ ਆਧਾਰਿਤ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ। ਇਸ ਸਮਝੌਤੇ ਲਈ ਐਚ.ਪੀ.ਸੀ.ਐਲ. ਦੀ ਟੀਮ ਨੂੰ ਵਧਾਈ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਨੇ ਉਨ੍ਹਾਂ ਨੂੰ ਇਹ ਪ੍ਰਾਜੈਕਟ ਸਥਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

 

Tags: Punjab Energy Development Agency , PEDA , Hindustan Petroleum Corporation Limited , HPCL , Dr. Amarpal Singh , Compressed Biogas , Shuvendu Gupta , Dr. Ravi Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD