Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ 309 ਕਰੋੜ 57 ਲੱਖ ਰੁਪਏ ਤੋਂ ਵਧੇਰੇ ਦੀ ਅਦਾਇਗੀ- ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Oct 2023

Last updated on: Oct 27, 2023, 00:00 IST

ਕਿਸਾਨਾਂ ਦੇ ਖਰੀਦ ਕੀਤੇ ਝੋਨੇ ਦੀ ਨਾਲੋ ਨਾਲੋ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦੇ ਗਏ  ਝੋਨੇ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 309 ਕਰੋੜ 57 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰੀਤੀ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 126.24 ਕਰੋੜ, ਮਾਰਕਫੈੱਡ ਵੱਲੋਂ 69.77 ਕਰੋੜ, ਪਨਸਪ ਵੱਲੋਂ 65.19, ਪੰਜਾਬ ਵੇਅਰਹਾਉਸ ਵੱਲੋਂ 39.27 ਅਤੇ ਐਫ.ਸੀ.ਆਈ. ਵੱਲੋਂ 9.10 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 1 ਲੱਖ 45 ਹਜ਼ਾਰ 220 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਹੁਣ ਤੱਕ ਪਨਗ੍ਰੇਨ ਵੱਲੋਂ 58,671 ਮੀਟਰਕ ਟਨ, ਮਾਰਕਫੈੱਡ ਵੱਲੋਂ 33,143 ਮੀਟਰਕ ਟਨ, ਪਨਸਪ ਵੱਲੋਂ 30,064 ਮੀਟਰਕ ਟਨ, ਵੇਅਰ ਹਾਊਸ ਵੱਲੋਂ 17,974 ਮੀਟਰਕ ਟਨ, ਐਫ.ਸੀ.ਆਈ. ਵੱਲੋਂ 4,552 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 716 ਮੀਟਰਕ ਟਨ ਝੋਨੇ  ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,02,090 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਮੰਡੀਆਂ ’ਚ ਲਿਆਂਦੇ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਖਰੀਦ ਪ੍ਰਕਿਰਿਆ ਮੁਕੰਮਲ ਹੋਣ ਤੱਕ ਕਿਸੇ ਵੀ ਕਿਸਾਨ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD