Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਹਾਲੀ ਵਿੱਚ ਸਫਾਈ ਵਿਵਸਥਾ ਚੁਸਤ ਦਰੁਸਤ ਕਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਸ਼ਹਿਰ ਦੀ ਸਫਾਈ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ : ਮੇਅਰ ਜੀਤੀ ਸਿੱਧੂ

Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali , S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 27 Oct 2023

Last updated on: Oct 27, 2023, 00:00 IST

ਮੋਹਾਲੀ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਚੁਸਤ ਦਰੁਸਤ ਕਰਨ ਲਈ ਇੱਕ ਮੀਟਿੰਗ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅਧਿਕਾਰੀਆਂ ਨਾਲ ਮੋਹਾਲੀ ਵਿੱਚ ਸਫਾਈ ਵਿਵਸਥਾ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਦਿਵਾਲੀ ਤੋਂ ਪਹਿਲਾਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਚੁਸਤ ਦਰੁਸਤ ਕਰਨ ਲਈ ਕਿਹਾ। 

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮਕੈਨਿਕਲ ਸਫਾਈ ਆਰੰਭ ਨਾ ਹੋਣ ਕਾਰਨ ਸ਼ਹਿਰ ਵਿੱਚ ਸਫਾਈ ਵਿਵਸਥਾ ਦੀ ਹਾਲਤ ਮਾੜੀ ਹੋਈ ਪਈ ਹੈ ਅਤੇ ਅੰਦਰੂਨੀ ਸੜਕਾਂ ਦੀ ਸਫਾਈ ਕਰਨ ਵਾਲੇ ਕਰਮਚਾਰੀ ਮੁੱਖ ਸੜਕਾਂ ਤੇ ਲਗਾਏ ਗਏ ਹਨ। ਮੇਅਰ ਜੀਤੀ ਸਿੱਧੂ ਨੇ ਇਸ ਮੌਕੇ ਮਕੈਨਿਕਲ ਸਫਾਈ ਲਈ ਬਣਾਈ ਗਈ ਕਮੇਟੀ ਨੂੰ ਇਸ ਦੇ ਟੈਂਡਰ ਫੌਰੀ ਤੌਰ ਤੇ ਖੋਲਣ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਛੇਤੀ ਤੋਂ ਛੇਤੀ ਇਹ ਕੰਮ ਨੇਪਰੇ ਚਾੜਿਆ ਜਾ ਸਕੇ ਅਤੇ ਸ਼ਹਿਰ ਵਿੱਚ ਸਫਾਈ ਵਿਵਸਥਾ ਠੀਕ ਹੋ ਸਕੇ। ਇਥੇ ਜਿਕਰਯੋਗ ਹੈ ਕਿ ਮਕੈਨੀਕਲ ਸਫਾਈ ਦਾ ਕੰਮ ਸ਼ਹਿਰ ਵਿੱਚ ਕਾਫੀ ਸਮੇਂ ਤੋਂ ਰੁਕਿਆ ਹੋਇਆ ਹੈ। 

ਇਸ ਦੇ ਨਵੇਂ ਟੈਂਡਰ ਨਾ ਹੋਣ ਕਾਰਨ ਇਹ ਕੰਮ ਹਾਲੇ ਤੱਕ ਸ਼ੁਰੂ ਨਹੀਂ ਹੋ ਸਕਿਆ। ਇਸ ਸਬੰਧੀ ਸੈਨੀਟਰੀ  ਵਿਭਾਗ ਦੀ ਰਿਪੋਰਟ ਵੀ ਮਕੈਨਿਕਲ ਸਫਾਈ ਨੂੰ ਠੇਕੇ ਤੇ ਦਿੱਤੇ ਜਾਣ ਸਬੰਧੀ ਬਣਾਈ ਗਈ 9 ਮੈਂਬਰੀ ਕਮੇਟੀ ਨੂੰ ਦਿੱਤੀ ਜਾ ਚੁੱਕੀ ਹੈ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਦੇ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਹਨਾਂ ਸੈਨੀਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਾਧੂ ਕਰਮਚਾਰੀ ਲਗਾ ਕੇ ਦਿਵਾਲੀ ਤੱਕ ਸ਼ਹਿਰ ਵਿੱਚ ਸਫਾਈ ਅਵਸਥਾ ਪੂਰਨ ਰੂਪ ਵਿੱਚ ਚੁਸਤ ਦਰੁਸਤ ਕੀਤੀ ਜਾਵੇ ਅਤੇ ਥਾਂ ਥਾਂ ਪਏ ਗੰਦਗੀ ਦੇ ਢੇਰ ਚੁਕਵਾਏ ਜਾਣ। 

ਉਹਨਾਂ ਵਿਸ਼ੇਸ਼ ਤੌਰ ਤੇ ਕਮਿਸ਼ਨਰ ਨੂੰ ਮੈਕੈਨੀਕਲ ਸਫਾਈ ਲਈ ਟੈਂਡਰ ਪ੍ਰਕਿਰਿਆ ਨੂੰ ਪੂਰਾ ਕਰਕੇ ਇਹ ਕੰਮ ਨੂੰ ਫੋਰੀ ਤੌਰ ਤੇ ਆਰੰਭ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਮੀਟਿੰਗ ਵਿੱਚ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਰੁਪਿੰਦਰ ਕੌਰ ਰੀਨਾ, ਸੁੱਚਾ ਸਿੰਘ ਕਲੌੜ, ਪਰਮਜੀਤ ਸਿੰਘ ਹੈਪੀ, ਜੋਇੰਟ ਕਮਿਸ਼ਨਰ ਕਿਰਨ ਸ਼ਰਮਾ, ਐਸਈ ਨਰੇਸ਼ ਬੱਤਾ, ਰੰਜੀ। ਕੁਮਾਰ ਸਹਾਇਕ ਕਮਿਸ਼ਨਰ, ਐਮ ਐਚ ਓ ਡਾ ਕੰਬੋਜ ਸਮੇਤ ਸੈਨੀਟਰੀ ਵਿਭਾਗ ਦੇ ਸਮੂਹ ਅਧਿਕਾਰੀ ਹਾਜ਼ਰ ਸਨ।

 

Tags: Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD