Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 27 Oct 2023

Last updated on: Oct 27, 2023, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਮੁੱਢਲੀ ਵੋਟਰ ਸੂਚੀ ਸਮੂਹ ਚੋਣਕਾਰ ਰਜਿਸ਼ਟਰੇਸ਼ਨਾਂ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਵੇਖਣ ਲਈ ਉਪਲਬਧ ਹੈ। 

ਉਨ੍ਹਾਂ ਦੱਸਿਆ ਕਿ ਮਿਤੀ 27.10.2023 ਤੋਂ 09.12.2023 ਤੱਕ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਨੌਜਵਾਨ ਵੋਟਰ ਬਣਨ ਤੋਂ ਰਹਿ ਗਏ ਹਨ ਉਹ ਫਾਰਮ ਨੰ: 6 ਭਰ ਕੇ ਵੋਟ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 87-ਫਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋਂ(ਅ.ਜ.) ਵਿੱਚ ਆਮ ਜਨਤਾ ਪਾਸੋਂ ਬੂਥ ਲੈਵਲ ਅਫਸਰਾਂ ਰਾਹੀਂ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦਾਅਵੇ/ਇੰਤਰਾਜ਼ ਸਬੰਧਤ ਚੋਣਕਾਰ ਰਜਿਸ਼ਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਦੇ ਦਫਤਰ ਜਾਂ ਜ਼ਿਲ੍ਹਾ ਚੋਣ ਦਫਤਰ, ਫਰੀਦਕੋਟ ਵੀ ਦਿੱਤੇ ਜਾ ਸਕਦੇ ਹਨ।

ਜਿਲ੍ਹਾ ਚੋਣ ਅਫਸਰ ਨੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਆਪਣੇ-ਆਪਣੇ ਬੀ.ਐੱਲ.ਏ. ਰਾਹੀਂ ਬੀ.ਐੱਲ.ਓਜ. ਨੂੰ ਇਸ ਕੰਮ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਮੀਟਿੰਗ ਵਿੱਚ ਸ੍ਰੀ ਹਰਬੰਸ ਸਿੰਘ, ਚੋਣ ਤਹਿਸੀਲਦਾਰ, ਸ੍ਰੀ ਬੇਅੰਤ ਸਿੰਘ, ਚੋਣ ਕਾਨੂੰਗੋ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ੍ਰੀ ਅਪਾਰ ਸਿੰਘ ਸੰਧੂ, ਸੀ.ਪੀ.ਆਈ.(ਐਮ), ਸ੍ਰੀ ਜੈ ਪ੍ਰਕਾਸ਼, ਇੰਡੀਅਨ ਨੈਸ਼ਨਲ ਕਾਂਗਰਸ, ਸ੍ਰੀ ਰਜਿੰਦਰ ਦਾਸ, ਸ੍ਰੀ ਮਨਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ, ਗੌਰਵ ਕੱਕੜ, ਬੀ.ਜੇ.ਪੀ.ਹਾਜ਼ਰ ਸਨ। 

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD