Monday, 29 April 2024

 

 

ਖ਼ਾਸ ਖਬਰਾਂ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ

 

ਸੁਮਨ ਸੇਖੋਂ ਨੇ ਰਾਜ ਪੱਧਰ ਦੇ "ਖੇਡਾਂ ਵਤਨ ਪੰਜਾਬ ਦੀਆਂ" ਖੇਡ ਮੁਕਾਬਲਿਆਂ ਵਿੱਚ ਜਿੱਤਿਆ ਗੋਲਡ ਮੈਡਲ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤਾ ਸਨਮਾਨਿਤ

DC Moga, Kulwant Singh, Deputy Commissioner Moga, Moga, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਮੋਗਾ , 27 Oct 2023

ਪੰਜਾਬ ਸਰਕਾਰ "ਖੇਡਾਂ ਵਤਨ ਪੰਜਾਬ ਦੀਆਂ" ਸੀਜ਼ਨ 2 ਜਰੀਏ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਿੱਥੇ ਵਧੀਆ ਮਹੌਲ ਦੇ ਰਹੀ ਹੈ ਉਥੇ ਇਹਨਾਂ ਖੇਡਾਂ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਰਾਸ਼ੀ ਨਾਲ ਵੀ ਸਨਮਾਨਿਤ ਕਰ ਰਹੀ ਹੈ। ਸਰਕਾਰ ਖਿਡਾਰੀਆਂ ਦੀ ਕਦਰਦਾਨ ਹੈ ਅਤੇ ਨਸ਼ਿਆਂ ਤੋਂ ਰੋਕਣ ਲਈ ਵੀ ਇਹ ਇੱਕ ਚੰਗਾ ਉਪਰਾਲਾ ਸਿੱਧ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਅੱਜ ਧਰਮਕੋਟ ਦੀ ਵਸਨੀਕ ਖਿਡਾਰਨ ਸੁਮਨ ਸੇਖੋਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। 

ਸੁਮਨ ਸੇਖੋਂ ਨੇ ਹਾਲ ਹੀ ਵਿੱਚ ਹੋਏ "ਖੇਡਾਂ ਵਤਨ ਪੰਜਾਬ ਦੀਆਂ"  ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਪਾਵਰਲਿੰਫਟਿੰਗ ਖੇਡ  52 ਕਿੱਲੋ ਭਾਰ ਵਰਗ ਵਿੱਚੋਂ ਪਹਿਲਾ ਦਰਜਾ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕਰਕੇ ਉਸਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਆਪਣੀ ਮਿਹਨਤ ਨੂੰ ਨਿਰੰਤਰ ਜਾਰੀ ਰੱਖਣ ਲਈ ਪ੍ਰੇਰਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ। ਸੁਮਨ ਸੇਖੋਂ ਨੇ ਦੱਸਿਆ ਕਿ ਕੋਚ ਜਗਦੀਪ ਸ਼ੇਖੋ ਦੀ ਅਗਵਾਈ ਹੇਠ ਉਸਨੂੰ ਇਹ ਪੁਜੀਸ਼ਨ ਹਾਸਲ ਕਰਨ ਵਿੱਚ ਸਫ਼ਲਤਾ ਮਿਲੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਸਨੂੰ ਹੁਣ ਨਕਦ ਇਨਾਮ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਵੀ ਉਸਦਾ ਇਸ ਖੇਤਰ ਵਿੱਚ ਅੱਗੇ ਵਧਣ ਲਈ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ। ਸੁਮਨ ਸੇਖੋਂ ਨੇ ਦੱਸਿਆ ਕਿ ਉਸਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਨਾਲ ਨਾਲ ਡਿਪਟੀ ਕਮਿਸ਼ਨਰ ਮੋਗਾ ਜੀ ਵੱਲੋਂ ਉਸਨੂੰ ਉਸਦੀ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਨਾਲ ਉਸਦੇ ਇਸ ਖੇਤਰ ਵਿੱਚ ਅੱਗੇ ਵਧਣ ਦੇ ਜਜ਼ਬੇ ਵਿੱਚ ਵੀ ਵਾਧਾ ਹੋਇਆ ਹੈ।

 

Tags: DC Moga , Kulwant Singh , Deputy Commissioner Moga , Moga , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD