Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗੱਟੀ ਰਾਜੋ ਕੇ ਸਕੂਲ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਰਹੱਦੀ ਖੇਤਰ ਵਿੱਚ ਕੱਢੀ ਸਾਈਕਲ ਰੈਲੀ

Judiciary, District Legal Services Authority, Ferozpur

Web Admin

Web Admin

5 Dariya News

ਫਿਰੋਜ਼ਪੁਰ , 27 Oct 2023

Last updated on: Oct 27, 2023, 00:00 IST

‘ਨਸ਼ਾ ਮੁਕਤ ਪੰਜਾਬ‘ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਏਕਤਾ ਉੱਪਲ ਦੀ ਅਗਵਾਈ ਵਿੱਚ ਸਰਹੱਦੀ ਖੇਤਰ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਸਮਾਗਮ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ  ਨਸ਼ਿਆਂ ਦੇ ਵਿਰੁੱਧ ਸੰਦੇਸ਼ ਦਿੰਦੀ ਵਿਸ਼ਾਲ ਸਾਈਕਲ ਰੈਲੀ ਵੀ ਸਕੂਲ ਦੇ ਐਨ.ਸੀ.ਸੀ. ਵਲੰਟੀਅਰਜ਼ ਵੱਲੋਂ ਇੰਚਾਰਜ ਪ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਕੱਢੀ ਗਈ, ਜੋ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਜ਼ੀਰੋ ਲਾਇਨ ਦੇ ਨਜ਼ਦੀਕ ਬੀ.ਐੱਸ.ਐੱਫ. ਦੀ ਸਤਪਾਲ ਚੌਂਕੀ ਪਹੁੰਚ ਸਮਾਪਤ ਹੋਈ। 

ਇਸ ਸਾਈਕਲ ਰੈਲੀ ਨੂੰ ਡਾ. ਸਤਿੰਦਰ ਸਿੰਘ ਪ੍ਰਿੰਸੀਪਲ, ਬੀ.ਐੱਸ.ਐੱਫ. ਦੇ ਇੰਸਪੈਕਟਰ ਘਨਸ਼ਾਮ ਦਾਸ, ਐਡਵੋਕੇਟ ਗਗਨ ਗੁਗਲਾਨੀ ਅਤੇ ਸਬ ਇੰਸਪੈਕਟਰ ਵਿਨੋਦ ਕੁਮਾਰ ਨੇ ਸਾਂਝੇ ਤੌਰ 'ਤੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਇਹ ਸਮਾਗਮ ਅਤੇ ਸਾਈਕਲ ਰੈਲੀ ਆਯੋਜਿਤ ਕੀਤੀ ਗਈ। ਇਸ ਸਾਈਕਲ ਰੈਲੀ ਰਾਹੀਂ ਆਮ ਲੋਕਾਂ ਨੂੰ “ਆਉਣ ਵਾਲੀ ਪੀੜ੍ਹੀ ਨੂੰ ਬਚਾਓ ਤੇ ਨਸ਼ਾ ਮੁਕਤ ਪੰਜਾਬ ਬਣਾਓ” ਦੇ ਨਾਅਰੇ ਨਾਲ ਜਾਗਰੂਕਤਾ ਸੰਦੇਸ਼ ਦਿੱਤਾ ਗਿਆ। ਇਸ ਰੈਲੀ ਰਾਹੀਂ ਲੋਕਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ  ਕੰਮ ਕਰਨ ਦੀ ਅਪੀਲ ਕੀਤੀ। 

ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਅਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ ਚੱਲ ਰਹੇ ਓਟ ਕਲੀਨਿਕ ਵਿੱਚ ਦਾਖਲ ਹੋ ਕੇ ਆਪਣਾ ਨਸ਼ਾ ਅਸਾਨੀ ਨਾਲ ਛੱਡ ਸਕਦਾ ਹੈ।ਐਡਵੋਕੇਟ ਗਗਨ ਗੁਗਲਾਨੀ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ ਫਿਰੋਜ਼ਪੁਰ ਵਿਖੇ ਆ ਕੇ ਮੁਫ਼ਤ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਗੀਤ ਅਤੇ ਕਵਿਤਾਵਾਂ ਰਾਹੀਂ ਨਸ਼ਾ ਛੱਡਣ ਦੀ ਪ੍ਰੇਰਨਾ ਵੀ ਦਿੱਤੀ। ਸਕੂਲ ਅਧਿਆਪਕ ਵਿਸ਼ਾਲ ਗੁਪਤਾ ਨੇ ਮੰਚ ਸੰਚਾਲਨ ਕਰਦਿਆਂ ਨਸ਼ਿਆਂ ਖ਼ਿਲਾਫ਼ ਪ੍ਰਣ ਵੀ ਕਰਵਾਇਆ। ਇਸ ਮੌਕੇ ਬੀ.ਐੱਸ.ਐੱਫ. ਦੀ ਸਤਪਾਲ ਚੋਂਕੀ ਦੇ ਜਵਾਨਾਂ, ਪੰਜਾਬ ਪੁਲਿਸ ਦੀ ਬਾਰੇ ਕੇ ਚੋਂਕੀ ਦਾ ਸਟਾਫ, ਖੇਡ ਵਿਭਾਗ ਦੇ ਕਬੱਡੀ ਕੋਚ ਅਵਤਾਰ ਕੌਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਰੈਲੀ ਵਿੱਚ ਭਾਗ ਲੈਣ ਵਾਲੇ ਐਨ.ਸੀ.ਸੀ. ਵਲੰਟੀਅਰਜ਼ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ ਤਜਿੰਦਰ ਸਿੰਘ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਗੀਤਾ, ਪ੍ਰਿਅੰਕਾ ਜੋਸ਼ੀ, ਵਿਜੇ ਭਾਰਤੀ, ਸੰਦੀਪ ਕੁਮਾਰ, ਮਨਦੀਪ ਸਿੰਘ, ਪ੍ਰਿਤਪਾਲ ਸਿੰਘ, ਵਿਸ਼ਾਲ ਗੁਪਤਾ, ਅਰੁਣ ਕੁਮਾਰ, ਅਮਰਜੀਤ ਕੌਰ, ਦਵਿੰਦਰ ਕੁਮਾਰ, ਪ੍ਰਵੀਨ ਬਾਲਾ, ਮਹਿਮਾ ਕਸ਼ਅਪ, ਸਰੂਚੀ ਮਹਿਤਾ, ਸੁਚੀ ਜੈਨ, ਸ਼ਵੇਤਾ ਅਰੋੜਾ, ਆਚਲ ਮਨਚੰਦਾ, ਨੈਂਸੀ, ਬਲਜੀਤ ਕੌਰ, ਕੰਚਨ ਬਾਲਾ, ਜਸਪਾਲ ਸਿੰਘ, ਰਜਨੀ ਬਾਲਾ ਅਤੇ ਦੀਪਕ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ।

 

Tags: Judiciary , District Legal Services Authority , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD