Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤੀਸਰੇ ਸਾਰਸ ਮੇਲੇ ਦਾ ਸ਼ਾਨਦਾਰ ਆਗਾਜ਼

ਵੱਖ-ਵੱਖ 23 ਰਾਜਾਂ ਦੇ ਕਾਸ਼ਤਕਾਰ ਆਪਣੇ ਜੌਹਰ ਵਿਖਾਉਣਗੇ - ਡਿਪਟੀ ਕਮਿਸ਼ਨਰ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 27 Oct 2023

Last updated on: Oct 27, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ, ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤੀਸਰੇ ਸਾਰਸ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ. ਰੁਪਿੰਦਰ ਪਾਲ ਸਿੰਘ ਅਤੇ ਸਹਾਇਕ ਮੇਲਾ ਅਫਸਰ ਸ੍ਰੀ ਨਵਨੀਤ ਜੋਸ਼ੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਸਾਰਸ ਮੇਲੇ ਦੇ ਆਯੋਜਨ ਲਈ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਲੁਧਿਆਣਾ ਸ਼ਹਿਰ ਦੇ ਵਸਨੀਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜੋਕਿ ਇਸ ਮੇਲੇ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ। 

ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ 23 ਰਾਜਾਂ ਦੇ ਕਾਸ਼ਤਕਾਰ ਅਤੇ ਰਸੋਈਏ ਆਪਣੇ ਹੁਨਰ ਦਾ ਜੌਹਰ ਵਿਖਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਦੌਰਾਨ ਇੱਥੇ ਕੁੱਲ 356 ਸਟਾਲ ਲਗਾਏ ਜਾਣਗੇ ਜਿਨ੍ਹਾਂ ਵਿੱਚ ਖਾਣ-ਪੀਣ ਦੇ ਸਟਾਲ, ਕਾਰੀਗਰਾਂ ਦੇ ਸਟਾਲ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਆਮ ਲੋਕਾਂ ਦੇ ਆਉਣ ਲਈ ਸਿਰਫ 10 ਰੁਪਏ ਐਂਟਰੀ ਫੀਸ ਰੱਖੀ ਗਈ ਹੈ ਅਤੇ ਪੂਰੇ ਮੇਲਾ ਗਰਾਉਂਡ ਵਿੱਚ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਭਾਗੀਦਾਰਾਂ ਲਈ ਮੁਫਤ ਭੋਜਨ, ਰਿਹਾਇਸ਼ ਅਤੇ ਸਟਾਲਾਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਜਿੱਥੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਫੀਸ ਤੋਂ ਛੋਟ ਦਿੱਤੀ ਗਈ ਹੈ ਉੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਇਸ ਮੇਲੇ ਦਾ ਮੁਫਤ ਵਿੱਚ ਆਨੰਦ ਮਾਣ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਗੁਰਨਾਮ ਭੁੱਲਰ, ਸੁਖਵਿੰਦਰ ਸੁੱਖੀ, ਅਮਰ ਸਹਿੰਬੀ, ਹੁਨਰ ਸਿੱਧੂ, ਜ਼ੋਰਾਵਤ ਵਡਾਲੀ, ਨਿਤਿਨ ਅਤੇ ਹੋਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਦਰਸ਼ਕਾਂ ਦੇ ਮਨੋਰੰਜਨ ਲਈ ਇਸ ਮੈਗਾ ਸਮਾਗਮ ਦੌਰਾਨ ਪੇਸ਼ਕਾਰੀ ਕਰਨਗੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਲੁਧਿਆਣਾ ਜ਼ਿਲ੍ਹਾ ਇਸ ਸਮਾਗਮ ਦੀ ਤੀਸਰੀ ਵਾਰ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇਹ ਸਮਾਗਮ 2012 ਅਤੇ 2017 ਵਿੱਚ ਹੋਇਆ ਸੀ, ਹੁਣ ਤੀਸਰੀ ਵਾਰ ਲੁਧਿਆਣਾ ਜ਼ਿਲ੍ਹੇ ਦੇ ਵਸਨੀਕ ਇਸ ਮੇਲੇ ਦਾ ਲੁਤਫ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਣਥੱਕ ਯਤਨਾਂ ਸਦਕਾ ਇਹ ਸਾਰਸ ਮੇਲਾ ਸਫਲਾ ਹੋਵੇਗਾ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD