Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡ ਵਤਨ ਪੰਜਾਬ ਦੀਆਂ 2023- ਫੋਰੈਸਟ ਹਿੱਲ ਰਿਜ਼ੌਰਟਸ ਵਿਖੇ ਘੋੜਸਵਾਰੀ ਮੁਕਾਬਲੇ ਦੂਜੇ ਦਿਨ 2 ਵੀ ਜਾਰੀ ਰਹੇ

ਡਾਇਰੈਕਟਰ ਖੇਡ ਵਿਭਾਗ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪੰਜਾਬ ਅਗਲੇ ਸਾਲ ਹੋਰ ਜ਼ਿਆਦਾ ਘੋੜਸਵਾਰ ਮੁਕਾਬਲੇ ਕਰਵਾਏਗਾ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, S.A.S Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ , 27 Oct 2023

Last updated on: Oct 27, 2023, 00:00 IST

ਪੰਜਾਬ ਦੇ ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਸਾਲ 'ਖੇਡਾਂ ਵਤਨ ਪੰਜਾਬ ਦੀਆ' ਦੇ ਐਡੀਸ਼ਨ ਵਿੱਚ ਹੋਰ ਜ਼ਿਆਦਾ ਘੋੜਸਵਾਰ ਮੁਕਾਬਲੇ ਕਰਵਾਏ ਜਾਣਗੇ। ਮੋਹਾਲੀ ਦੇ ਫੋਰੈਸਟ ਹਿੱਲ ਰਿਜ਼ੌਰਟ, ਕਰੌਰਾਂ ਵਿਖੇ ਘੋੜ ਸਵਾਰੀ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਪਹਿਲੇ ਅਤੇ ਦੂਜੇ ਦਿਨ ਦੇ ਜੇਤੂਆਂ ਨੂੰ ਤਗਮੇ ਵੰਡਣ ਦੀ ਰਸਮ ਅਦਾ ਕਰਨ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਾਲ ਘੋੜ ਸਵਾਰੀ ਦੇ ਮੁਢਲੇ ਮੁਕਾਬਲੇ ਸ਼ਾਮਲ ਕੀਤੇ ਗਏ ਹਨ ਜਿਸ ਨੂੰ ਸ਼ੋਅ ਜੰਪਿੰਗ ਵਜੋਂ ਜਾਣਿਆ ਜਾਂਦਾ ਹੈ। 

ਪਰ ਮੁਕਾਬਲੇ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਦੇਖਦੇ ਹੋਏ, ਅਸੀਂ ਘੋੜਸਵਾਰੀ ਖੇਡਾਂ ਦੇ ਹੋਰ ਮੁਕਾਬਲਿਆਂ ਵੱਲ ਵਿਸਤਾਰ ਕਰਨ ਬਾਰੇ ਵਿਚਾਰ ਕਰਾਂਗੇ। ਉਨ੍ਹਾਂ ਕਿਹਾ ਕਿ ਘੋੜ ਸਵਾਰੀ ਇਸ ਸਾਲ ਦੇ ‘ਖੇਡਾਂ ਵਤਨ ਪੰਜਾਬ ਦੀਆ’ ਐਡੀਸ਼ਨ ਦਾ ਆਖ਼ਰੀ ਸਮਾਗਮ ਹੈ, ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਰਾਜ ਪੱਧਰੀ ਖੇਡਾਂ ਦਾ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਨੂੰ ਹਰ ਉਮਰ ਖੇਤਰ ਚੋਂ ਭਾਰੀ ਸਮਰਥਨ ਮਿਲਿਆ ਹੈ ਕਿਉਂਕਿ ਅਸੀਂ ਬਲਾਕ ਪੱਧਰ ਤੋਂ ਲੈ ਕੇ ਸੂਬਾਈ ਮੁਕਾਬਲਿਆਂ ਤੱਕ ਜ਼ਮੀਨੀ ਪੱਧਰ 'ਤੇ ਲਗਭਗ 4 ਲੱਖ ਖਿਡਾਰੀਆਂ ਨੂੰ ਰਜਿਸਟਰ ਕੀਤਾ ਹੈ।  

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦਾ ਮੁੱਖ ਮਨੋਰਥ ਉਭਰਦੇ ਖਿਡਾਰੀਆਂ ਨੂੰ ਭਵਿੱਖ ਦੇ ਸਿਤਾਰਿਆਂ ਵਾਂਗ ਪ੍ਰਤੀਯੋਗੀ ਮੰਚ ਉਪਲਬਧ ਕਰਵਾ ਕੇ, ਉਨ੍ਹਾਂ ਅੰਦਰ ਖੇਡਾਂ ਪ੍ਰਤੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਖੇਡ ਨਰਸਰੀਆਂ ਸਥਾਪਤ ਕਰਨਾ, ਇਹ ਟੀਚਾ ਪ੍ਰਾਪਤ ਕਰਨ ਲਈ ਅਗਲਾ ਕਦਮ ਹੈ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੂਜੇ ਦਿਨ ਦੇ ਜੇਤੂਆਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ 21 ਸਾਲ ਤੋਂ ਘੱਟ ਉਮਰ ਵਰਗ ਦੇ ਸ਼ੋ ਜੰਪਿੰਗ ਮੁਕਾਬਲੇ ਵਿੱਚ ਵਾਈ ਪੀ ਐਸ ਪਟਿਆਲਾ ਦੇ ਬਿਲਾਵਲ ਸ਼ੇਰਗਿੱਲ ਨੇ ਪਹਿਲਾ, ਪੀ ਪੀ ਐਸ ਨਾਭਾ ਦਾ ਕੰਵਰ ਗੁਲ ਰੁਸਲਪ੍ਰੀਤ ਸਿੰਘ ਪਹਿਲਾ ਰਨਰਅੱਪ ਰਿਹਾ।

ਟੈਂਟ ਪੈਗਿੰਗ ਲਾਂਸ, 21 ਤੋਂ ਉੱਪਰ,ਚ ਸਿਮਰਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਜਗਜੀਤ ਸਿੰਘ ਅਤੇ ਪਟੇਲ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ 'ਤੇ ਰਹੇ। ਇਹ ਸਾਰੇ ਪੰਜਾਬ ਪੁਲਿਸ ਨਾਲ ਸਬੰਧਤ ਹਨ। ਇਸ ਉਮਰ ਵਰਗ ਵਿੱਚ ਸ਼ੋਅ ਜੰਪਿੰਗ ਵਿੱਚ ਪੀ ਪੀ ਐਸ ਨਾਭਾ ਦੇ ਯੁਵਰਾਜ ਸਿੰਘ ਬਰਾੜ, ਪੀ ਏ ਪੀ ਚੰਡੀਗੜ੍ਹ ਦੇ ਸੰਦੀਪ ਸਿੰਘ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਫਾਲਟ ਐਂਡ ਆਊਟ ਈਵੈਂਟ ਵਿੱਚ ਵਾਈ ਪੀ ਐਸ ਪਟਿਆਲਾ ਅਤੇ ਪੀ ਪੀ ਐਸ ਨਾਭਾ ਦੇ ਬਿਲਾਵਲ ਸ਼ੇਰਗਿੱਲ ਅਤੇ ਗੁਲ ਰੁਸਲਪ੍ਰੀਤ ਸਿੰਘ ਨੇ 21 ਸਾਲ ਤੋਂ ਘੱਟ ਉਮਰ ਵਰਗ ਵਿੱਚ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ ਜਦਕਿ 17 ਸਾਲ ਤੋਂ ਘੱਟ ਉਮਰ ਦੇ ਗਰੁੱਪ ਵਿੱਚ ਧਨਵੀਰ ਸਿੰਘ, ਬੀਰ ਕੁਵਨਵੀਰ ਸਿੰਘ (ਦੋਵੇਂ ਪੀ ਪੀ ਐਸ ਨਾਭਾ) ਅਤੇ ਹਿਰਦੇਜੀਤ ਸਿੰਘ ਬਰਾੜ (ਪੰਜਾਬ ਪੁਲਿਸ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕੀਤਾ।

ਡਾਇਰੈਕਟਰ ਸਪੋਰਟਸ ਨੇ ਪੀ ਪੀ ਐਸ ਨਾਭਾ ਦੇ ਸਾਬਕਾ ਵਿਦਿਆਰਥੀ ਅਤੇ ਦਿ ਰੈਂਚ ਚੰਡੀਗੜ੍ਹ ਦੇ ਮਾਲਕ ਦੀਪਇੰਦਰ ਸਿੰਘ ਬਰਾੜ, ਹਰਜਿੰਦਰ ਸਿੰਘ ਖੋਸਾ ਅਤੇ ਹਰਮਨਦੀਪ ਸਿੰਘ ਖਹਿਰਾ ਦਾ ਇਸ ਸਮਾਗਮ ਦੇ ਆਯੋਜਨ ਵਿੱਚ ਵਿਭਾਗ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਕੱਲ੍ਹ ਇਸ ਤਿੰਨ ਦਿਨਾਂ ਖੇਡ ਮੁਕਾਬਲੇ ਦਾ ਆਖਰੀ ਦਿਨ ਹੋਵੇਗਾ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD