Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਪ੍ਰਕਾਸ਼ਿਤ ਕੀਤੀ ਫੋਟੋ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਬਗੈਰ ਫੋਟੋ ਸੂਚੀ ਦੀ 1 ਸਾਫ਼ਟ ਕਾਪੀ ਕਰਵਾਈ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ

DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 28 Oct 2023

Last updated on: Oct 28, 2023, 00:00 IST

ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਅਪਣੇ ਦਫਤਰ ਵਿਖੇ ਕੀਤੀ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ। ਇਸ ਮੋਕੇ ਤੇ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।

ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023, ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 27 ਅਕਤੂਬਰ 2023 ਤੋਂ 9 ਦਸੰਬਰ 2023 ਤੱਕ ਹੈ। ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਸਪੈਸ਼ਲ ਕੈਂਪ 04, 05 ਨਵੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਅਤੇ 02 ਅਤੇ 03 ਦਸੰਬਰ 2023 (ਸਨਿੱਚਰਵਾਰ ਅਤੇ ਐਤਵਾਰ) ਨੂੰ ਲਗਾਏ ਜਾਣਗੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਨਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਸਟੇਸ਼ਨਾਂ ਤੇ ਹਾਜ਼ਰ ਰਹਿਣਗੇ ਅਤੇ ਆਮ ਲੋਕਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 26 ਦਸੰਬਰ 2023 ਤੱਕ ਕੀਤਾ ਜਾਣਾ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਜਨਵਰੀ 2024 ਨੂੰ ਕੀਤੀ ਜਾਣੀ ਹੈ।

 ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟ ਸਿਫ਼ਟ ਕਰਵਾਉਣ ਲਈ ਫਾਰਮ ਨੰਬਰ 8 ਭਰਨਾ ਜ਼ਰੂਰੀ ਹੈ। ਇਹ ਫਾਰਮ ਆਨਲਾਈਨ/ਆਫਲਾਈਨ ਭਰੇ ਜਾ ਸਕਦੇ ਹਨ। ਇਹ ਫਾਰਮ ਵੋਟਰ ਵੱਲੋਂ Voter Service Portal/Voter 8elpline 1pp ਤੇ ਖੁਦ ਵੀ ਆਨਲਾਈਨ ਭਰਿਆ ਜਾ ਸਕਦਾ ਹੈ।

ਮੀਟਿੰਗ ਦੌਰਾਨ ਪ੍ਰਕਾਸ਼ਿਤ ਕੀਤੀ ਫੋਟੋ ਵੋਟਰ ਸੂਚੀ ਦੀ ਇੱਕ ਹਾਰਡ ਕਾਪੀ ਅਤੇ ਬਗੈਰ ਫੋਟੋ ਸੂਚੀ ਦੀ 1 ਸਾਫ਼ਟ ਕਾਪੀ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ।

ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਚੋਂ ਆਮ ਆਦਮੀ ਪਾਰਟੀ ਤੋਂ ਸ੍ਰੀ ਰਾਕੇਸ ਪਠਾਨੀਆ, ਭਾਰਤੀ ਜਨਤਾ ਪਾਰਟੀ ਤੋਂ ਰਮਿਤ ਮਹਾਜਨ, ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਵਿਜੈ ਕੁਮਾਰ ਜਿਲੇਦਾਰ ਜਿਲ੍ਹਾ ਪ੍ਰਧਾਨ , ਸੀਪੀਆਈ ਐਮ ਤੋਂ ਕੇਵਲ ਕਾਲਿਆ, ਸਿਰੋਮਣੀ ਅਕਾਲੀ ਦਲ ਤੋਂ ਸ. ਗੁਰਨਾਮ ਸਿੰਘ  ਤਹਿਸੀਲੀਦਾਰ ਚੋਣਾਂ ਸਰਬਜੀਤ ਸਿੰਘ ਅਤੇ ਚੋਣ ਕਾਨੂੰਗੋ ਜੁਗੇਸ ਸਿੰਘ ਹਾਜ਼ਰ ਸਨ।

 

Tags: DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD