Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਠਿੰਡਾ ਬ੍ਰਾਂਚ ਦਾ ਪਾੜ ਪੂਰ ਕੇ 9 ਜੂਨ ਤੋਂ ਪਾਣੀ ਮੁੜ ਛੱਡਿਆ ਜਾਵੇਗਾ: ਜਨਮੇਜਾ ਸਿੰਘ ਸੇਖੋਂ

ਪਾੜ ਪੈਣ ਦੇ ਕਾਰਨ ਜਾਣਨ ਲਈ ਜਾਂਚ ਵਿਜੀਲੈਂਸ ਨੂੰ ਸੌਪੀ

ਜਨਮੇਜਾ ਸਿੰਘ ਸੇਖੋਂ
ਜਨਮੇਜਾ ਸਿੰਘ ਸੇਖੋਂ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 09 Jun 2012

Last updated on: Jun 09, 2012, 00:00 IST

ਸਰਹਿੰਦ ਨਹਿਰ ਦੀ ਬਠਿੰਡਾ ਬ੍ਰਾਂਚ ਵਿੱਚ ਪਏ ਪਾੜ ਨੂੰ ਪੂਰਨ ਦਾ ਕਾਰਜ ਜੰਗੀ ਪੱਧਰ 'ਤੇ ਜਾਰੀ ਹੈ। ਪਾੜ ਨੂੰ ਅੱਜ ਸ਼ਾਮ ਤੱਕ ਪੂਰ ਲਿਆ ਜਾਵੇਗਾ ਅਤੇ ਕਲ ਸਵੇਰ (9 ਜੂਨ) ਤੱਕ ਨਹਿਰ 'ਚ ਪਾਣੀ ਛੱਡ ਦਿੱਤਾ ਜਾਵੇਗਾ। ਪਾੜ ਦੇ ਅਸਲ ਕਾਰਨ ਜਾਣਨ ਲਈ ਮੁੱਖ ਇੰਜੀਨੀਅਰ (ਵਿਜੀਲੈਂਸ) ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਿੰਚਾਈ ਮੰਤਰੀ  ਜਨਮੇਜਾ ਸਿੰਘ ਸੇਖੋਂ ਨੇ ਦੱਸਿਆ ਕਿ ਮੁਢਲੀਆਂ ਰਿਪੋਰਟਾਂ ਮੁਤਾਬਕ ਨਹਿਰ ਵਿੱਚ ਪਾੜ ਪੈਣ ਦਾ ਮੁੱਖ ਕਾਰਨ ਨਹਿਰ ਕਿਨਾਰੇ ਖੜੇ ਦਰੱਖ਼ਤਾਂ ਦੀਆਂ ਖੋਖਲੀਆਂ ਜੜ੍ਹਾਂ ਸਨ, ਜਿਨ੍ਹਾਂ ਨੇ ਨਹਿਰੀ ਕਿਨਾਰੇ ਨੂੰ ਕਮਜ਼ੋਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਫਿਰ ਵੀ ਪਾੜ ਦੇ ਅਸਲ ਕਾਰਨ ਜਾਣਨ ਲਈ ਵਿਜੀਲੈਂਸ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜੇ ਕਿਸੇ ਅਣਗਹਿਲੀ ਦੀ ਗੱਲ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਕੀਤੇ ਜਾਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਸੇਖੋਂ ਨੇ ਦੱਸਿਆ ਕਿ ਇਸ ਪਾੜ ਨਾਲ ਰਿਹਾਇਸ਼ੀ ਖੇਤਰ ਨੂੰ ਕਿਸੇ ਕਿਸਮ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੀੜ ਪਿੰਡ ਦੇ ਖੇਤਾਂ ਵਿੱਚ ਹੀ ਨਹਿਰੀ ਪਾਣੀ ਵੜਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੰਜਾਬ ਦੇ ਬਾਕੀ ਖੇਤਰਾਂ ਵਿੱਚੋਂ ਲੰਘਦੀਆਂ ਨਹਿਰਾਂ ਦੇ ਨਾਜ਼ੁਕ ਕਿਨਾਰਿਆਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਜਿਹੇ ਘਟਨਾ ਤੋਂ ਬਚਿਆ ਜਾ ਸਕੇ। 

ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਉਹ, ਨਹਿਰੀ ਕਿਨਾਰਿਆਂ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਬੇਲਦਾਰਾਂ ਦੀ ਵੱਖੋ-ਵੱਖ ਸਿਫ਼ਟਾਂ ਵਿੱਚ 24 ਘੰਟੇ ਡਿਊਟੀ ਯਕੀਨੀ ਬਣਾਉਣ। ਸੇਖੋਂ ਨੇ ਦੱਸਿਆ ਕਿ ਜਿਵੇਂ ਹੀ ਨਹਿਰ ਵਿੱਚ ਪਾੜ ਪੈਣ ਦੀ ਖ਼ਬਰ ਆਈ ਤਾਂ ਉਨ੍ਹਾਂ ਵੱਲੋਂ ਉਚ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਦੀ ਕਮਾਨ ਖ਼ੁਦ ਸੰਭਾਲਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਫ਼ੌਰੀ ਤੌਰ 'ਤੇ ਨਹਿਰ 'ਚ ਪਾਣੀ ਦੇ ਵਹਾਅ ਨੂੰ ਘੱਟ ਕਰਨਾ ਮੁੱਖ ਚੁਣੌਤੀ ਸੀ ਜਿਸ ਨੂੰ ਕਾਬੂ ਹੇਠ ਕਰਨ ਲਈ ਸਰਹਿੰਦ ਨਹਿਰ ਨਾਲ ਜੁੜੇ ਰਜਬਾਹਿਆਂ ਅਤੇ ਹੋਰ ਬ੍ਰਾਂਚਾਂ ਨੂੰ ਖੋਲ੍ਹ ਦਿੱਤਾ ਗਿਆ। ਇਸ ਨਾਲ ਨਹਿਰ ਵਿੱਚ ਪਾਣੀ ਦਾ ਵਹਾਅ ਘੱਟ ਗਿਆ। ਉਨ੍ਹਾਂ ਦੱਸਿਆ ਕਿ ਨਹਿਰ ਦੇ ਪਾੜ ਨੂੰ ਪੂਰਨ ਲਈ ਕੌਮੀ ਆਫ਼ਤ ਪ੍ਰਬੰਧਨ ਫ਼ੋਰਸ (ਐਨ.ਡੀ.ਆਰ.ਐਫ਼) ਨੂੰ ਵੀ ਤੈਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜੰਗਲਾਤ ਮਹਿਕਮੇ, ਪੀ.ਡਬਲਯੂ.ਡੀ., ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਬਣਾ ਕੇ ਰੱਖਿਆ ਗਿਆ ਹੈ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD