Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ- ਡੀ.ਸੀ. ਪਰਮਵੀਰ ਸਿੰਘ

ਪੀ.ਐਮ. ਵਿਸ਼ਵਕਰਮਾ ਯੋਜਨਾ ਅਧੀਨ ਘੱਟ ਵਿਆਜ਼ ਦਰ ’ਤੇ ਕਰਜ਼ਾ ਅਤੇ ਸੰਦ ਖਰੀਦਣ ਲਈ ਵਿਸ਼ੇਸ਼ ਰਾਸ਼ੀ ਦੀ ਸੁਵਿਧਾ-ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 29 Oct 2023

Last updated on: Oct 29, 2023, 00:00 IST

ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਵਾ ਦੇਣ ਲਈ ਸਿਖਲਾਈ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸੰਦ ਉਪਲੱਬਧ ਕਰਵਾਏ ਜਾਣ ਅਤੇ ਘੱਟ ਵਿਆਜ ’ਤੇ ਕਰਜਾ ਵੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਲਾਭ ਯੋਗ ਵਿਅਕਤੀਆਂ ਨੂੰ ਮਿਲ ਸਕੇ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਅਧੀਨ ਲਾਭਪਾਤਰੀਆਂ ਦੇ ਸੇਵਾ ਕੇਂਦਰਾ ਰਾਹੀਂ ਵਿਸ਼ਵਕਰਮਾ ਕਾਰਡ ਬਣਾਏ ਜਾਣਗੇ। 

ਇਸ ਦੇ ਲਈ ਘੱਟੋਂ-ਘੱਟ ਉਮਰ 18 ਸਾਲ ਹੋਣੀ ਚਾਹੀਦੀ ਹੈ। ਕਾਰੀਗਾਰ ਇਹ ਕੰਮ ਜੱਦੀ-ਪੁਸ਼ਤੀ ਕਰ ਰਿਹਾ ਹੋਵੇ। ਇਕ ਪਰਿਵਾਰ ਵਿੱਚ ਇੱਕ ਹੀ ਕਾਰਡ ਬਣ ਸਕਦਾ ਹੈ। ਸੰਦ ਖਰੀਦਣ ਲਈ 15 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਆਪਣੇ ਕਿੱਤੇ ਨਾਲ ਜੁੜੀ ਢੁਕਵੀਂ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਪਹਿਲੀ ਸਟੇਜ ’ਤੇ 1 ਲੱਖ ਰੁਪਏ ਦਾ ਕਰਜਾ 5 ਫੀਸਦੀ ਦਰ ’ਤੇ ਲਿਆ ਜਾ ਸਕਦਾ ਹੈ, ਜੋ ਕਿ 18 ਮਹੀਨੇ ਵਿੱਚ ਵਾਪਿਸ ਕਰਨਾ ਹੋਵੇ। ਦੂਜੀ ਸਟੇਜ ’ਤੇ 2 ਲੱਖ ਰੁਪਏ ਦੇ ਕਰਜਾ ਲਿਆ ਜਾ ਸਕਦਾ ਹੈ, ਜਿਸ ਦੀ 30 ਮਹੀਨੇ ਵਿੱਚ ਵਾਪਸੀ ਕਰਨੀ ਹੋਵੇਗੀ।

ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਸ਼੍ਰੀ ਨੀਰਜ ਸੇਤੀਆ ਨੇ ਦੱਸਿਆ ਕਿ ਇਸ ਸਕੀਮ ਅਧੀਨ 18 ਤਰ੍ਹਾਂ ਦੇ ਕਿੱਤੇ ਤਰਖਾਣ, ਸੁਨਿਆਰ, ਘੁਮਿਆਰ, ਲੁਹਾਰ, ਮੋਚੀ, ਰਾਜ-ਮਿਸਤਰੀ, ਮਾਲਾ ਬਣਾਉਣ ਵਾਲੇ, ਧੋਬੀ, ਦਰਜੀ, ਨਾਈ ਆਦਿ ਕਾਰੀਗਰ ਸਾਮਿਲ ਹਨ । ਉਹਨਾਂ ਇਹ ਵੀ ਦੱਸਿਆ ਕਿ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਪੰਜਾਬ ਦੇ 7 ਜਿਲਿ੍ਹਆਂ ਵਿੱਚ ਸ਼ੁਰੂ ਹੋ ਚੁੱਕੀ ਹੈ, ਜਲਦੀ ਹੀ ਇਹ ਰਜਿਸਟ੍ਰੇਸ਼ਨ ਜ਼ਿਲ੍ਹਾ ਮਾਨਸਾ ਵਿੱਚ ਵੀ ਸੀ.ਐੱਸ.ਸੀ. ਕੇਂਦਰਾਂ ਰਾਹੀਂ ਸੁਰੂ ਹੋ ਜਾਵੇਗੀ । ਮੀਟਿੰਗ ਵਿੱਚ ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਬੀ.ਡੀ.ਪੀ.ਓ., ਕਾਰਜ ਸਾਧਕ ਅਫਸਰ ਅਤੇ ਸਮੂਹ ਬੈਂਕ ਮੈਨੇਜਰ ਸ਼ਾਮਿਲ ਹੋਏ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD