Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਕਰੀਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

Agriculture, Krishi Vigyan Kendra, Dr. Maninder Singh Bons, Govt. Senior Secondary Smart School, Kariha, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 30 Oct 2023

Last updated on: Oct 30, 2023, 00:00 IST

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਬਲਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿੰਮ ਜ਼ਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।ਕੈਂਪ ਦੌਰਾਨ ਰੇਨੂ ਬਾਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤੀ ਕਰਨ ਸਬੰਧੀ ਅਪਣਾਈਆਂ ਜਾਂਦੀਆਂ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਡਾ. ਕਿਰਨਦੀਪ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਸਬੰਧੀ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ  ਡਾ. ਆਰਤੀ ਵਰਮਾ ਨੇ ਪੌਸ਼ਟਿਕ ਬਗੀਚੀ ਬਾਰੇ ਵਿਸਥਾਰ ਨਾਲ ਦੱਸਿਆ। ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਵੀ ਕੱਢੀ ਅਤੇ ਨਾਲ ਹੀ ਭਾਸ਼ਣ, ਲੇਖ ਅਤੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਗਏ। 

ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਰਣਜੀਤ ਕੌਰ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Agriculture , Krishi Vigyan Kendra , Dr. Maninder Singh Bons , Govt. Senior Secondary Smart School , Kariha , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD