Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕ੍ਰਿਸ਼ਨਾ ਪ੍ਰਾਣ ਟਰੱਸਟ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਦੀ ਜਾਂਚ ਲਗਾਇਆ ਗਿਆ ਕੈਂਪ

Sanjeev Arora,  AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 30 Oct 2023

Last updated on: Oct 30, 2023, 00:00 IST

ਕ੍ਰਿਸ਼ਨਾ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਸੰਜੀਵ ਅਰੋੜਾ, ਸੰਸਦ ਮੈਂਬਰ (ਰਾਜ ਸਭਾ) ਦੀ ਅਗਵਾਈ ਹੇਠ ਨਿਯਮਿਤ ਤੌਰ 'ਤੇ ਜਾਗਰੂਕਤਾ ਕੈਂਪ ਲਗਾ ਕੇ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਨੇ ਟਰੱਸਟ ਦੀ ਸ਼ਲਾਘਾ ਕੀਤੀ ਹੈ। ਡਿਪਟੀ ਕਮਿਸ਼ਨਰ ਸੋਮਵਾਰ ਨੂੰ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ ਟਰੱਸਟ ਵੱਲੋਂ ਲਗਾਏ ਗਏ ਮੁਫ਼ਤ ਮੈਡੀਕਲ ਚੈਕਅੱਪ ਅਤੇ ਛਾਤੀ ਦੇ ਕੈਂਸਰ ਜਾਂਚ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਹਰ ਔਰਤ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਜੇਕਰ ਬੀਮਾਰੀ ਹੋਵੇ ਤਾਂ ਉਸਦਾ ਸਮੇਂ 'ਤੇ ਪਤਾ ਲੱਗ ਸਕੇ। 

ਉਨ੍ਹਾਂ ਕਿਹਾ ਕਿ ਜੇਕਰ ਇਸ ਬਿਮਾਰੀ ਦਾ ਸ਼ੁਰੂਆਤੀ ਪੜਾਅ ਵਿੱਚ ਹੀ ਪਤਾ ਲੱਗ ਜਾਵੇ ਤਾਂ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਛਾਤੀ ਦੇ ਕੈਂਸਰ ਦਾ ਇਲਾਜ ਕਿਸੇ ਵੀ ਹੋਰ ਬਿਮਾਰੀ ਵਾਂਗ ਹੋਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਇਸ ਬਿਮਾਰੀ ਨੂੰ ਛੁਪਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਇਸ ਮੌਕੇ ਬੋਲਦਿਆਂ ਅਰੋੜਾ ਨੇ ਅੱਜ ਦੇ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦੇਣ ਲਈ ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਛਾਤੀ ਦੇ ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦਾ ਇੱਕੋ ਇੱਕ ਤਰੀਕਾ ਹੈ ਸਵੈ-ਜਾਂਚ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਛਾਤੀ ਦੇ ਕੈਂਸਰ ਤੋਂ ਬਚਣ ਵਾਲਿਆਂ ਦੀ ਪ੍ਰਤੀਸ਼ਤਤਾ 50 ਪ੍ਰਤੀਸ਼ਤ ਤੋਂ ਵਧਾ ਕੇ 90 ਪ੍ਰਤੀਸ਼ਤ ਕੀਤੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਛਾਤੀ ਦੇ ਕੈਂਸਰ ਦੇ ਲੱਛਣਾਂ ਨੂੰ ਕਦੇ ਵੀ ਵਧਾ-ਚੜ੍ਹਾ ਕੇ ਜਾਂ ਘੱਟ ਨਹੀਂ ਸਮਝਣਾ ਚਾਹੀਦਾ। ਅਰੋੜਾ ਨੇ ਕੈਂਸਰ ਨਾਲ ਮਰਨ ਵਾਲੇ ਆਪਣੇ ਮਾਤਾ-ਪਿਤਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸ਼ੁਰੂਆਤੀ ਦੌਰ 'ਚ ਇਨ੍ਹਾਂ ਦਾ ਪਤਾ ਲੱਗ ਜਾਂਦਾ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਛਾਤੀ ਦੇ ਕੈਂਸਰ ਵਿਰੁੱਧ ਲੋਕ ਜਾਗਰੂਕਤਾ ਪੈਦਾ ਕਰਨ ਲਈ ਦੋ ਲਘੂ ਫਿਲਮਾਂ ''ਰਿਵਾਈਂਡ'' ਅਤੇ ''ਮੇਰੀ ਦਾਸਤਾਨ'' ਵੀ ਬਣਾਈਆਂ ਗਈਆਂ ਹਨ। ਇਹ ਦੋਵੇਂ ਲਘੂ ਫਿਲਮਾਂ ਲੱਖਾਂ ਲੋਕਾਂ ਨੇ ਦੇਖੀਆਂ ਹਨ। ਇਨ੍ਹਾਂ ਫਿਲਮਾਂ ਨੂੰ ਬਾਲੀਵੁੱਡ, ਰਾਜਨੀਤੀ ਅਤੇ ਹੋਰ ਖੇਤਰਾਂ ਦੀਆਂ ਕਈ ਮਸ਼ਹੂਰ ਹਸਤੀਆਂ ਦੁਆਰਾ ਪਸੰਦ ਅਤੇ ਰੀਟਵੀਟ ਵੀ ਕੀਤਾ ਗਿਆ ਹੈ। 

ਡਾ: ਸੰਦੀਪ ਪੁਰੀ, ਪਿ੍ੰਸੀਪਲ, ਡੀ.ਐਮ.ਸੀ.ਐਚ, ਲੁਧਿਆਣਾ ਨੇ ਕ੍ਰਿਸ਼ਨ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪੀੜਤ ਮਨੁੱਖਤਾ ਨੂੰ ਦਿੱਤੀਆਂ ਜਾ ਰਹੀਆਂ ਨਿਰਸਵਾਰਥ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟਰੱਸਟ ਨੇ ਹੁਣ ਤੱਕ 250 ਤੋਂ ਵੱਧ ਕੈਂਸਰ ਦੇ ਮਰੀਜ਼ਾਂ ਨੂੰ ਗੋਦ ਲਿਆ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ।  ਉਨ੍ਹਾਂ ਕਿਹਾ ਕਿ ਅਰੋੜਾ, ਜੋ ਕਿ ਡੀਐਮਸੀਐਚ ਮੈਨੇਜਿੰਗ ਸੁਸਾਇਟੀ ਦੇ ਉਪ ਪ੍ਰਧਾਨ ਵੀ ਹਨ, ਸਿਹਤ ਸੰਭਾਲ ਦੇ ਖੇਤਰ ਵਿੱਚ ਬਹੁਤ ਕੁਝ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਅਰੋੜਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਡੀਐਮਸੀਐਚ ਦੀਆਂ ਫੀਸਾਂ ਨਾ ਵਧਾਈਆਂ ਜਾਣ ਅਤੇ ਸਸਤੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ।

ਡਾ: ਸੰਦੀਪ ਪੁਰੀ ਅਤੇ ਡੀ.ਐਮ.ਸੀ.ਐਚ ਦੇ ਹੋਰ ਡਾਕਟਰਾਂ, ਡਾ: ਸੁਮਨ ਪੁਰੀ ਅਤੇ ਡਾ: ਜੀ.ਐਸ ਬਰਾੜ ਨੇ ਛਾਤੀ ਦੇ ਕੈਂਸਰ ਵਿਰੁੱਧ ਜਾਗਰੂਕਤਾ ਪੈਦਾ ਕੀਤੀ | ਉਨ੍ਹਾਂ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਕੈਂਸਰ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਇਸ ਵਿਰੁੱਧ ਲੜਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਦੋ ਦਹਾਕਿਆਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਕਿਉਂਕਿ ਹੁਣ ਛਾਤੀ ਦੇ ਕੈਂਸਰ ਸਮੇਤ ਹਰ ਕਿਸਮ ਦੇ ਕੈਂਸਰ ਦੇ ਇਲਾਜ ਲਈ ਬਿਹਤਰ ਕੀਮੋਥੈਰੇਪੀ ਅਤੇ ਸਰਜਰੀਆਂ ਹਨ। ਉਨ੍ਹਾਂ ਕਿਹਾ ਕਿ ਛਾਤੀ ਦੇ ਕੈਂਸਰ ਵਿਰੁੱਧ ਵਿਆਪਕ ਜਾਗਰੂਕਤਾ ਨਾਲ ਭਵਿੱਖ ਵਿੱਚ ਇਸ ਨੂੰ ਦੇਸ਼ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕਦਾ ਹੈ। ਪ੍ਰੋਗਰਾਮ ਦੌਰਾਨ ਲਘੂ ਫਿਲਮ “ਮੇਰੀ ਦਾਸਤਾਨ” ਵੀ ਦਿਖਾਈ ਗਈ ਜਿਸ ਵਿੱਚ ਸਕੂਲੀ ਵਿਦਿਆਰਥਣਾਂ, ਆਂਗਣਵਾੜੀ ਵਰਕਰਾਂ, ਸਮਾਜ ਸੇਵੀ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਇਸ ਮੌਕੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸਾਗਰ ਸੇਤੀਆ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਇਸ ਸਮਾਗਮ ਨੂੰ ਫੇਮੇਲਾ ਅਤੇ ਹੈਮਪਟਨ ਹੋਮਸ ਦੁਆਰਾ ਸਪਾਂਸਰ ਕੀਤਾ ਗਿਆ ਸੀ। ਪ੍ਰੋਗਰਾਮ ਵਿੱਚ ਭਾਗ ਲੈਣ ਵਾਲੀਆਂ ਔਰਤਾਂ ਡੀਐਮਸੀਐਚ, ਲੁਧਿਆਣਾ ਦੇ ਡਾਕਟਰਾਂ ਦੀ ਟੀਮ ਦੁਆਰਾ ਆਪਣੀ ਜਾਂਚ ਕਰਵਾਉਣ ਲਈ ਉਤਸ਼ਾਹਿਤ ਨਜ਼ਰ ਆਈਆਂ। ਇੱਕ ਸਵਾਲ-ਜਵਾਬ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਮੈਡੀਕਲ ਮਾਹਿਰਾਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ ਔਰਤਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਸੈਸ਼ਨ ਦੌਰਾਨ ਡਾਕਟਰਾਂ ਵੱਲੋਂ ਛਾਤੀ ਦੇ ਕੈਂਸਰ ਸਬੰਧੀ ਕਈ ਸ਼ੰਕਿਆਂ ਦਾ ਨਿਪਟਾਰਾ ਕੀਤਾ ਗਿਆ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD