Wednesday, 15 May 2024

 

 

ਖ਼ਾਸ ਖਬਰਾਂ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੈਡੀਕਲ ਅਤੇ ਕੈਂਸਰ ਚੈਕਅੱਪ ਕੈਂਪ ਲਗਾਇਆ

ਸਮੇਂ ਸਮੇਂ ਸਿਰ ਲਗਾਏ ਜਾਂਦੇ ਰਹਿਣਗੇ ਅਜਿਹੇ ਹੋਰ ਵੀ ਕੈਂਪ : ਕੁਲਜੀਤ ਸਿੰਘ ਬੇਦੀ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 30 Oct 2023

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ, ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ (ਰਜਿ.), ਵੂਮਨ ਵੈਲਫੇਅਰ ਐਸੋਸੀਏਸ਼ਨ, ਸੈਕਟਰ-60, ਮੋਹਾਲੀ, ਅਮ੍ਰਿਤ ਕੈਂਸਰ ਫਾਊਂਡੇਸ਼ਨ ਸੰਸਥਾ ਅਤੇ ਸ਼ੈਲਬੀ ਮਲਟੀ ਸਪੈਸ਼ਲਟੀ ਹਸਪਤਾਲ, ਫੇਜ 9, ਮੋਹਾਲੀ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਮਹਿਲਾਵਾਂ ਲਈ ਛਾਤੀ ਦੇ ਕੈਂਸਰ ਦੀ ਜਾਂਚ, ਹੱਡੀਆਂ ਦੀ ਘਣਤਾ ਦੀ ਜਾਂਚ, ਦਿਲ ਦੇ ਰੋਗਾਂ ਦੀ ਜਾਂਚ ਅਤੇ ਜਨਰਲ ਮੈਡੀਸਿਨ ਦਾ ਕੈਂਪ ਫੇਜ 3-ਬੀ2 ਦੀ ਪਾਰਕ ਵਿਖੇ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੇ ਵੱਧਦੇ ਕੇਸ ਸਾਨੂੰ ਦੇਖ ਕੇ ਇਹ ਕੈਂਪ ਲਗਾਇਆ ਗਿਆ ਜਿਸ ਵਿੱਚ ਹੋਰ ਵੀ ਕਈ ਤਰ੍ਹਾਂ ਦੇ ਟੈਸਟ ਕਰਵਾਏ ਗਏ। 

ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਮੈਡੀਕਲ ਚੈੱਕ ਅਪ ਕੈਂਪ ਸਮੇਂ ਸਮੇਂ ਸਿਰ ਲਗਾਏ ਜਾਂਦੇ ਰਹਿਣਗੇ। ਡਿਪਟੀ ਮੇਅਰ ਕੁਲਜੀਤ ਸਿੰਘ ਨੇ ਕੈਂਪ ਵਿੱਚ ਸਹਿਯੋਗ ਦੇਣ ਲਈ 13-13 ਸੰਸਥਾ ਦੇ ਸੰਚਾਲਕ ਹਰਜੀਤ ਸਿੰਘ ਐਚ.ਐਸ. ਸਬਰਵਾਲ ਅਤੇ ਮਾਹਿਰ ਡਾਕਟਰਾਂ ਡਾ. ਮੋਹਿਤ ਵਾਲਿਆ ਅਤੇ ਡਾ. ਜਸਮੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਉਹਨਾਂ ਇਸ ਮੌਕੇ ਖਾਸ ਤੌਰ ਤੇ ਲਾਇਨਜ਼ ਕਲੱਬ ਮੋਹਾਲੀ ਅਤੇ ਵਿਮਨ ਵੈਲਫੇਅਰ ਐਸੋਸੀਏਸ਼ਨ ਸੈਕਟਰ 60 ਦੇ ਮੈਂਬਰਾਂ ਤੇ ਅਹੁਦੇਦਾਰਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਉਨ੍ਹਾਂ  ਦੱਸਿਆ ਕਿ ਕੈਂਪ ਦੌਰਾਨ ਅਮ੍ਰਿਤ ਕੈਂਸਰ ਫਾਊਂਡੇਸ਼ਨ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 54 ਦੇ ਕਰੀਬ ਮਹਿਲਾਵਾਂ ਦੀ ਮੁਫ਼ਤ ਮੈਮੋਗ੍ਰਾਫੀ ਕੀਤੀ ਗਈ ਅਤੇ ਮਹਿਲਾਵਾਂ ਵਿੱਚ ਵੱਧ ਰਹੀ ਇਸ ਬਿਮਾਰੀ ਤੋਂ ਕਿਵੇਂ ਬੱਚਿਆ ਜਾ ਸਕਦਾ ਹੈ, ਉਸ ਬਾਰੇ ਵੀ ਮਾਹਿਰ ਟੀਮ ਵੱਲੋਂ ਜਾਣਕਾਰੀ ਪ੍ਰਦਾਨ ਕੀਤੀ ਗਈ।

ਸ਼ੈਲਬੀ ਹਸਪਤਾਲ ਵੱਲੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਮੋਹਿਤ ਵਾਲੀਆ ਵੱਲੋਂ 55 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸੀ ਦੌਰਾਨ ਡਾ. ਜਸਮੀਤ ਸਿੰਘ ਵੱਲੋਂ 47 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਉਪਰੰਤ ਕੈਂਸਰ ਫਾਊਂਡੇਸ਼ਨ ਦੀ ਟੀਮ ਵੱਲੋਂ ਕੈਂਪ ਦੋਰਾਨ 109 ਮਰੀਜ਼ਾਂ ਦੀ ਹੱਡੀਆਂ ਦੀ ਘਣਤਾ (ਬੋਨ- ਡੈਨਸਟੀ ਟੈਸਟ) ਦੀ ਜਾਂਚ  ਵੀ ਕੀਤੀ ਗਈ ਅਤੇ ਸਮੇਂ ਦੌਰਾਨ ਹੱਡੀਆਂ ਵਿੱਚ ਵੱਧ ਰਹੀ ਕੈਲਸ਼ੀਅਮ ਦੀ ਕਮੀ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਪਹਿਲਾਂ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੁਲਜੀਤ ਸਿੰਘ ਬੇਦੀ ਵੱਲੋਂ ਲਗਵਾਏ ਇਸ ਕੈਂਪ ਦੀ ਸ਼ਲਾਗਾ ਕਰਦਿਆਂ ਅਜਿਹੇ ਹੋਰ ਵੀ ਕੈਂਪ ਲਗਾਉਣ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਇਸ ਦਾ ਲਾਭ ਲੈ ਸਕਣ। ਲਾਇਨਜ਼ ਕਲੱਬ ਦੇ ਪ੍ਰਧਾਨ ਅਮਨਦੀਪ ਸਿੰਘ ਗੁਲਾਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD