Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 318986 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 30 Oct 2023

Last updated on: Oct 30, 2023, 00:00 IST

ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਰੀਦ, ਲਿਫਟਿੰਗ, ਅਦਾਇਗੀ ਆਦਿ ਬਾਰੇ ਅਧਿਕਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਦਿੱਤੇ। ਉਨ੍ਹਾਂ ਫਰੀਦਕੋਟ ਦੀ ਦਾਣਾ ਮੰਡੀ ਵਿਖੇ ਪੈਦਲ ਚੱਲ ਕੇ ਮੰਡੀ ਦੀ ਮੁੱਖ ਸੜਕ ਤੇ ਲੱਗੇ ਝੋਨੇ ਦੀਆਂ ਢੇਰੀਆਂ ਤੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਨਾਲ ਨਾਲ ਕਿਸਾਨਾਂ ਨਾਲ ਵੀ ਰਾਬਤਾ ਕੀਤਾ।

ਉਨ੍ਹਾਂ ਕਿਹਾ ਕਿ ਡੇਂਗੂ ਦੇ ਪ੍ਰਕੋਪ ਦੇ ਚੱਲਦਿਆਂ ਮੰਡੀਆਂ ਵਿੱਚ ਸਾਫ ਸਫਾਈ ਦੇ ਕੰਮ ਵੱਲ ਵੀ ਲੋੜੀਂਦਾ ਧਿਆਨ ਦਿੱਤਾ ਜਾਵੇ ਅਤੇ ਮੰਡੀਆਂ ਵਿੱਚ ਪਾਣੀ ਨੂੰ ਖੜ੍ਹਨ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੁਝ ਥਾਵਾਂ ਤੇ ਬਦਬੂ ਨੂੰ ਭਾਂਪਦਿਆਂ ਸੈਕਟਰੀ ਮਾਰਕਿਟ ਕਮੇਟੀ ਗੁਰਦੀਪ ਸਿੰਘ ਬਰਾੜ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਅਜਿਹੀਆਂ ਸਾਰੀਆਂ ਥਾਵਾਂ ਤੇ ਤੁਰੰਤ ਪ੍ਰਭਾਵ ਨਾਲ ਦਵਾਈ ਦਾ ਛਿੜਕਾਓ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਂਜ ਤਾਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਪਰੰਤੂ ਫਿਰ ਵੀ ਕੁਝ ਥਾਵਾਂ ਤੇ ਜੋ ਸਫਾਈ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਉਨ੍ਹਾਂ ਨੂੰ ਵੀ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਢੁੱਕਵੀਂ ਕਾਰਵਾਈ ਸਬੰਧੀ ਜੇਕਰ ਕੋਈ ਅੜਿੱਕਾ ਆਉਂਦਾ ਹੈ ਤਾਂ, ਦਫਤਰ ਡਿਪਟੀ ਕਮਿਸ਼ਨਰ ਨਾਲ ਤਾਲਮੇਲ ਕਰਨ ਵਿੱਚ ਗੁਰੇਜ਼ ਨਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ 336671 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿਚੋਂ  318986 ਮੀਟ੍ਰਿਕ ਟਨ ਝੋਨਾ ਵੱਖ ਵੱਖ ਏੰਜਸੀਆਂ ਵਲੋਂ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿੱਚੋਂ 205957 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੰਦਨਾ ਕੁਮਾਰੀ ਨੇ ਦੱਸਿਆ ਕਿ ਮੰਡੀਆਂ ਵਿਚ ਕੱਲ ਸ਼ਾਮ ਤੱਕ ਝੋਨੇ ਦੀ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 121529 ਮੀਟ੍ਰਿਕ ਟਨ, ਮਾਰਕਫੈਡ ਨੇ 86524 ਮੀਟ੍ਰਿਕ ਟਨ, ਪਨਸਪ ਨੇ 63823 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 41224 ਮੀਟ੍ਰਿਕ ਟਨ, ਏਜੰਸੀਆਂ ਵੱਲੋਂ 313100 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5886 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਮੌਕੇ ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ, ਆੜਤੀਆਂ ਜਾਂ ਲੇਬਰ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀ ਵਿੱਚ ਲਿਆਉਣ। 

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD