Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਬਿਰਧ ਘਰ ਝਾਖੋਲਾਹੜੀ ਵਿਖੇ ਮਨਾਇਆ ਗਿਆ ਸਾਡੇ ਬਜੁਰਗ-ਸਾਡਾ ਮਾਣ ਅਧੀਨ ਜਿਲ੍ਹਾ ਪੱਧਰੀ ਸਮਾਗਮ

ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਫ੍ਰੀ ਸਿਹਤ ਸੇਵਾਵਾਂ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 30 Oct 2023

Last updated on: Oct 30, 2023, 00:00 IST

ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਪੱਧਰੀ ਸਮਾਗਮ ਸਾਡੇ ਬਜੁਰਗ-ਸਾਡਾ ਮਾਣ ਬਿਰਧ ਘਰ ਝਾਖੋਲਾਹੜੀ ਜਿਲ੍ਹਾ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ  ਮੁੱਖ ਮਹਿਮਾਨ ਵਜੋਂ ਅਤੇ  ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਹੋਏ। 

ਇਸ ਤੋਂ ਇਲਾਵਾ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਦਰਸਨ ਲਾਲ, ਰੇਖਾ ਮਨੀ ਸਰਮਾ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ, ਕੁਲਦੀਪ ਕੁਮਾਰ ਬਲਾਕ ਪ੍ਰਧਾਨ, ਬਲਵਿੰਦਰ ਕੌਰ ਬਲਾਕ ਪ੍ਰਧਾਨ, ਨਵੀਨ ਡਡਵਾਲ ਡੀ.ਐਸ.ਐਸ.ਓ., ਸੁਮਨਦੀਪ ਕੌਰ ਜਿਲ੍ਹਾ ਪ੍ਰੋਗਰਾਮ ਅਫਸਰ, ਸੰਜੀਵ ਕੁਮਾਰ ਸੀ.ਡੀ.ਪੀ.ਓ. ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਪ੍ਰੋਗਰਾਮ ਦੇ ਆਰੰਭ ਵਿੱਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸਨਰ ਸ. ਹਰਬੀਰ ਸਿੰਘ ਬਿਰਧ ਆਸਰਮ ਵਿੱਚ ਰਹਿ ਰਏ ਬਜੁਰਗਾਂ ਨੂੰ ਮਿਲੇ ਅਤੇ ਬਿਰਧ ਆਸਰਮ ਦੀ ਵਿਵਸਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

ਉਨ੍ਹਾਂ ਬਜੁਰਗਾਂ ਤੋਂ ਉਨ੍ਹਾਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਨੂੰ ਆ ਰਹੀਆਂ ਪ੍ਰੇਸਾਨੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੋਕੇ ਤੇ ਬਿਰਧ ਆਸਰਮ ਦੇ ਸੰਚਾਲਕ ਸ੍ਰੀ ਸਤਨਾਮ ਸਿੰਘ ਵੱਲੋਂ ਬਿਰਧ ਆਸਰਮ ਵਿਖੇ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਦਾ ਸਮਾਰੋਹ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਆਦੇਸਾਂ ਅਨੁਸਾਰ ਸਾਡੇ ਬਜੁਰਗ ਸਾਡਾ ਮਾਣ ਪ੍ਰੋਗਰਾਮਾਂ ਦੀਆਂ ਸੁਰੂਆਤ ਕਰਵਾਈ ਗਈ ਹੈ ਅਤੇ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਪੂਰਾ ਹਫਤਾ ਵੱਖ ਵੱਖ ਜਿਲ੍ਹਿਆਂ ਅੰਦਰ ਕਰਵਾਏ ਜਾਣੇ ਹਨ। 

ਉਨ੍ਹਾਂ ਕਿਹਾ ਕਿ ਇਹ ਜਿੰਦਗੀ ਦੀ ਸਚਾਈ ਹੈ ਕਿ ਜਿਹੋ ਜਿਹਾ ਅੱਜ ਅਸੀਂ ਅਪਣੇ ਬਜੁਰਗਾਂ ਦੇ ਲਈ ਕਰਦੇ ਹਾਂ ਕੱਲ ਨੂੰ ਉਹ ਹੀ ਸਾਨੂੰ ਵਾਪਸ ਮਿਲਣਾ ਹੈ। ਇੱਕ ਮਾਤਾ ਪਿਤਾ ਹੀ ਹੁੰਦੇ ਹਨ ਜੋ ਅਪਣੀ ਅੋਲਾਦ ਦੀ ਖਾਤਰ ਅਪਣਾ ਸਭ ਕੂਝ ਕੁਰਬਾਨ ਕਰ ਦਿੰਦੇ ਹਨ ਅਤੇ ਅੰਤ ਦੇ ਸਮੇਂ ਵਿੱਚ ਉਹ ਬੱਚੇ ਹੀ ਫਿਰ ਮਾਤਾ ਪਿਤਾ ਦਾ ਸਹਾਰਾ ਨਹੀਂ ਬਣਦੇ। ਉਨ੍ਹਾਂ ਕਿਹਾ ਕਿ ਇਸ ਤੋਂ ਵੱਡਾ ਕੋਈ ਦੁੱਖ ਨਹੀਂ ਹੁੰਦਾ ਕਿ ਜਿੰਦਗੀ ਦੇ ਇੱਕ ਪੜਾਅ ਵਿੱਚ ਸਾਡੇ ਬਜੁਰਗ ਅਪਣੇ ਆਪ ਨੂੰ ਇਕੱਲਾ ਮਹਿਸੂਸ ਕਰਦੇ ਹਨ ਜਦੋਂ ਕਿ ਉਸ ਸਮੇਂ ਉਨ੍ਹਾਂ ਨੂੰ ਸਭ ਤੋਂ ਜਿਆਦਾ ਜਰੂਰਤ ਸਾਡੀ ਹੁੰਦੀ ਹੈ ਅਤੇ ਇਸ ਸਮੇਂ ਅੰਦਰ ਸਾਨੂੰ ਉਨ੍ਹਾਂ ਦਾ ਸਹਾਰਾ ਬਣਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਪਣੀਆਂ ਖੁਸੀਆਂ ਦੇ ਪ੍ਰੋਗਰਾਮ ਬਿਰਧ ਆਸਰਮ ਦੇ ਵਿੱਚ ਇਨ੍ਹਾਂ ਲੋਕਾਂ ਦੇ ਨਾਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਨੂੰ ਇਕੱਲਾਪਣ ਮਹਿਸੂਸ ਨਾ ਹੋਵੇ। ਉਨ੍ਹਾਂ ਇਸ ਮੋਕੇ ਤੇ ਆਸਰਮ ਸੰਚਾਲਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਵਿਚਾਰ ਕਰਕੇ ਜਲਦੀ ਪੂਰਾ ਕਰਨ ਤੇ ਵਿਚਾਰ ਕੀਤਾ ਜਾਵੇਗਾ। ਇਸ ਮੋਕੇ ਤੇ ਸਮਾਰੋਹ ਦੋਰਾਨ ਸੀਨੀਅਰ ਸਿਟੀਜਨ ਨੂੰ ਸਿਹਤ ਸੇਵਾਵਾਂ ਦੇਣ ਦੇ ਉਦੇਸ ਨਾਲ ਲਗਾਏ ਗਏ ਮੈਡੀਕਲ ਕੈਂਪ ਜਿਸ ਵਿੱਚ ਵੱਖ ਵੱਖ ਸਪੈਸਲਿਸਟ ਡਾਕਟਰਾਂ ਵੱਲੋਂ ਪੂਰੀ ਜਰੀਏਟਿ੍ਰਕ (ਬੁਢਾਪੇ ਨਾਲ ਸਬੰਧਤ ਬੀਮਾਰੀਆਂ) ਜਾਂਚ, ਅੱਖਾਂ ਦੀ ਜਾਂਚ, ਅੱਖਾਂ ਦੀ ਸਰਜਰੀ, ਪੈਨਸਨ ਸਕੀਮਾਂ ਅਧੀਨ ਫਾਰਮ ਭਰੇ ਗਏ , ਫਿਜੀਓਥੈਰੇਪੀ, ਛਾਤੀ ਸਬੰਧੀ ਸਮੱਸਿਆਵਾਂ ਦਾ ਚੈਕਅੱਪ, ਖੂਨ ਅਤੇ ਸੂਗਰ ਦੀ ਜਾਂਚ ਕੀਤੀ ਗਈ ਅਤੇ ਜਿਸ ਮਰੀਜ ਨੂੰ ਲੋੜ ਦੇ ਅਨੁਸਾਰ ਫ੍ਰੀ ਦਵਾਈਆਂ ਅਤੇ ਐਨਕਾਂ ਦੀ ਵੰਡ ਕੀਤੀ ਗਈ। ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਹੋਰ ਸਹਿਯੋਗੀ ਅਧਿਕਾਰੀਆਂ ਨੂੰ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD