Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਜੀਵ ਅਰੋੜਾ ਨੇ ਡੀਸੀ ਸੁਰਭੀ ਮਲਿਕ ਨਾਲ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Sanjeev Arora,  AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 30 Oct 2023

Last updated on: Oct 30, 2023, 00:00 IST

ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸੋਮਵਾਰ ਨੂੰ ਇੱਥੇ ਡੀਸੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਹ ਮੀਟਿੰਗ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਹੋਈ। ਗਲਾਡਾ, ਰੇਲਵੇ, ਐੱਨ.ਐੱਚ.ਏ.ਆਈ., ਟ੍ਰੈਫਿਕ ਪੁਲਸ, ਲੋਕ ਨਿਰਮਾਣ ਵਿਭਾਗ (ਬੀਐਂਡਆਰ) ਅਤੇ ਨਗਰ ਨਿਗਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਅਰੋੜਾ ਨੇ ਐਲੀਵੇਟਿਡ ਰੋਡ, ਲੁਧਿਆਣਾ ਅਤੇ ਢੰਡਾਰੀ ਕਲਾਂ ਦੇ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ, ਫਿਰੋਜ਼ਪੁਰ ਰੋਡ 'ਦੇ ਨਾਲ ਸਾਈਕਲ ਟਰੈਕ ਅਤੇ ਸੁੰਦਰੀਕਰਨ ਅਤੇ ਹਲਵਾਰਾ ਏਅਰਪੋਰਟ ਦੇ ਕੰਮ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਪੁੱਛਿਆ। 

ਉਨ੍ਹਾਂ ਹਲਵਾਰਾ ਹਵਾਈ ਅੱਡੇ ਨੂੰ ਪੂਰਾ ਕਰਨ ਲਈ ਸਮਾਂ ਸੀਮਾ ਬਾਰੇ ਪੁੱਛਿਆ, ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਰੀਮ ਪ੍ਰੋਜੈਕਟ ਹੈ। ਉਨ੍ਹਾਂ ਦੱਸਿਆ ਗਿਆ ਕਿ ਹਲਵਾਰਾ ਹਵਾਈ ਅੱਡਾ ਅਗਲੇ ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਤਾਜ਼ਾ ਘਟਨਾਕ੍ਰਮ ਬਾਰੇ ਜਾਣੂ ਕਰਵਾਇਆ ਗਿਆ। ਰੇਲਵੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੁੱਖ ਸਟੇਸ਼ਨ ਢੰਡਾਰੀ ਕਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਸਮੇਂ ਸਿਰ ਚੱਲ ਰਿਹਾ ਹੈ।

ਐਲੀਵੇਟਿਡ ਰੋਡ 'ਤੇ ਸੁੰਦਰੀਕਰਨ ਅਤੇ ਰੁੱਖ ਲਗਾਉਣ ਬਾਰੇ ਅਰੋੜਾ ਨੇ ਕਿਹਾ ਕਿ ਪੌਦੇ ਲਗਾਉਣ ਨੂੰ ਸੁੰਦਰਤਾ ਨਾਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਯਾਤਰੀਆਂ ਨੂੰ "ਚੰਗਾ ਅਨੁਭਵ" ਮਿਲ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਪੌਦੇ ਲਗਾਉਣ ਦਾ ਕੰਮ ਵਧੀਆ ਹੋਣਾ ਚਾਹੀਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਸਪੱਸ਼ਟ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ ਕਿਸੇ ਕਿਸਮ ਦੀ ਮਨਜ਼ੂਰੀ ਦੀ ਲੋੜ ਹੈ ਤਾਂ ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਉਹ ਸਬੰਧਤ ਅਧਿਕਾਰੀਆਂ ਕੋਲ ਮਾਮਲਾ ਉਠਾ ਸਕਣ। 

ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਸਮਾਂ ਦੇਣ ਲਈ ਹਮੇਸ਼ਾ ਤਿਆਰ ਹਨ ਤਾਂ ਜੋ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਕੋਈ ਅੜਚਨ ਜਾਂ ਢਿੱਲ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਰਧਾਰਤ ਸਮਾਂ ਸੀਮਾ ਅਨੁਸਾਰ ਕੰਮ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਕਾਰਨ ਲੰਬੇ ਸਮੇਂ ਤੱਕ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਉਪਰੰਤ ਅਰੋੜਾ ਨੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਜ਼ਿਲ੍ਹੇ ਭਰ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਫੁੱਲਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਉਣ ਲਈ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ‘ਵਿਕਾਸ ਪੱਖੀ’ ਅਧਿਕਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੁਝ ਨੁਕਤੇ ਨੋਟ ਕੀਤੇ ਹਨ ਜਿਨ੍ਹਾਂ ਨੂੰ ਉਹ ਰਾਜ ਅਤੇ ਕੇਂਦਰ ਸਰਕਾਰ ਦੇ ਪੱਧਰ 'ਤੇ ਸਬੰਧਤ ਅਧਿਕਾਰੀਆਂ ਕੋਲ ਉਠਾਉਣਗੇ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD