Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ

Vigilance Bureau, Punjab Police, Police, State Vigilance Bureau, Vigilance Awareness Week, Varinder Kumar, DGP-cum-Chief Director VB, Kanwaldeep Singh,  Joint Director Administration, Vigilance Bureau, Chandigarh

Web Admin

Web Admin

5 Dariya News

ਚੰਡੀਗੜ੍ਹ , 30 Oct 2023

Last updated on: Oct 30, 2023, 00:00 IST

ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ 'ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ' ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ। ਅੱਜ ਤੋਂ ਇਸ ਸਪਤਾਹ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਪ੍ਰਭਾਵਸ਼ਾਲੀ ਸੰਦੇਸ਼ ਦੇ ਕੇ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ।

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 'ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਹਰੇਕ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹਨਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀ.ਜੀ.ਪੀ.-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ 'ਭ੍ਰਿਸ਼ਟਾਚਾਰ ਮੁਕਤ ਸੂਬਾ' ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ। 

ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦੇ ਬੈਕਲਾਗ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ਦਾ ਸੱਦਾ ਦਿੱਤਾ। ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਉਦਘਾਟਨ ਦੌਰਾਨ ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਪ੍ਰਸ਼ਾਸਨ, ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਗੁਰਸੇਵਕ ਸਿੰਘ ਅਤੇ ਅਰੁਣ ਸੈਣੀ (ਦੋਵੇਂ ਜੁਆਇੰਟ ਡਾਇਰੈਕਟਰ), ਮਨਮੋਹਨ ਕੁਮਾਰ, ਦਲਜੀਤ ਸਿੰਘ, ਅਤੇ ਦਿਗਵਿਜੈ ਕਪਿਲ (ਸਾਰੇ ਏ.ਆਈ.ਜੀ), ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਮੁੱਖ ਦਫਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।

ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਮਨਾਇਆ ਗਿਆ ਜਿੱਥੇ ਸਾਰੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਸੇਵਾਵਾਂ ਵਿੱਚ ਉੱਚ ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਮਾਨਦਾਰੀ ਦੀ ਸਹੁੰ ਚੁੱਕੀ। ਉਨ੍ਹਾਂ ਅੱਗੇ ਕਿਹਾ ਕਿ ਇਸ ਪੂਰੇ ਹਫ਼ਤੇ ਲਈ ਰੇਂਜ ਦੇ ਐਸ.ਐਸ.ਪੀਜ਼. ਵੱਲੋਂ ਵਿਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਲਈ ਕਈ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ ਹਨ।

 

Tags: Vigilance Bureau , Punjab Police , Police , State Vigilance Bureau , Vigilance Awareness Week , Varinder Kumar , DGP-cum-Chief Director VB , Kanwaldeep Singh , Joint Director Administration , Vigilance Bureau , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD