Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਸਰਾਭਾ” ਫਿਲਮ ਮੁੜ ਹਾਜ਼ਰ ਹੋਇਆ ਜਪਤੇਜ ਸਿੰਘ

Pollywood, Entertainment, Actress, Cinema, Punjabi Films, Movie, Sarabha

Web Admin

Web Admin

5 Dariya News

ਚੰਡੀਗੜ੍ਹ , 30 Oct 2023

Last updated on: Oct 30, 2023, 00:00 IST

“ਜੰਮਦੀਆਂ ਸੂਲ਼ਾਂ  ਦੇ ਮੂੰਹ ਤਿੱਖੇ ਹੁੰਦੇ ਹਨ”ਇਹ ਕਹਾਵਤ ਸ਼ਾਇਦ ਜਪਤੇਜ ਸਿੰਘ ਲਈ ਹੀ ਬਣੀ ਹੈ। ਜਪਤੇਜ ਹੁਣ ਬਤੌਰ ਹੀਰੋ  ਵੱਡੇ ਪਰਦੇ ‘ਤੇ ਆਪਣੀ ਅਦਾਕਾਰੀ ਦੀ ਛਾਪ ਛੱਡਣ ਜਾ ਰਿਹਾ ਹੈ ਪਰ ਉਸਨੇ ਕਾਬਲ ਤੇ ਹੋਣਹਾਰ ਅਦਾਕਾਰ ਹੋਣ ਦਾ ਅਹਿਸਾਸ ਬਚਪਨ ਵਿੱਚ ਹੀ ਕਰਵਾ ਦਿੱਤਾ ਸੀ। ਬਾਲ ਕਲਾਕਾਰ ਵਜੋਂ ਕਈ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਮਿੱਟ ਛਾਪ ਛੱਡ ਚੁੱਕਾ ਜਪਤੇਜ ਹੁਣ ਬਤੌਰ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਕਿਰਦਾਰ ਵਿੱਚ ਨਿਰਦੇਸ਼ਕ ਕਵੀ ਰਾਜ ਦੀ ਫਿਲਮ “ਸਰਾਭਾ” ਵਿੱਚ ਨਜ਼ਰ ਆਵੇਗਾ। ਕਈ ਫਿਲਮਾਂ ਵਿੱਚ ਬਾਲ ਕਲਾਕਾਰ ਵਜੋਂ ਜਪਤੇਜ ਦੀ ਅਦਾਕਾਰੀ ਦੇਖ ਚੁੱਕੇ ਦਰਸ਼ਕ ਹੁਣ ਇੱਕ ਦਮ ਜਪਤੇਜ ਨੂੰ ਜਵਾਨ ਗੱਭਰੂ ਦੇ ਕਿਰਦਾਰ ਵਿੱਚ ਦੇਖ ਖ਼ੁਸ਼ ਅਤੇ ਹੈਰਾਨ ਹਨ। 

ਤਿੰਨ ਨਵੰਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋਣ ਜਾ ਰਹੀ ਆਪਣੀ ਇਸ ਫ਼ਿਲਮ ਨੂੰ ਲੈ ਕੇ ਬੇਹੱਦ ਖੁਸ਼ ਹੈ। ਫਿਲਮ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ ‘ਤੇ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ।  ਦਰਜਨਾਂ ਪੰਜਾਬੀ ਫ਼ਿਲਮਾਂ ਦੇ ਲਾਈਨ ਨਿਰਮਾਤਾ ਰਹਿ ਚੁੱਕੇ ਸਵਰਨ ਸਿੰਘ ਦਾ ਇਹ ਹੋਣਹਾਰ ਫਰਜੰਦ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਹੈ, ਜਿਸ ਕਾਰਨ ਉਹ ਫਿਲਮਾਂ ਤੋਂ ਦੂਰ ਹੋ ਗਿਆ ਸੀ ਪਰ ਹੁਣ ਉਹ ਇਸ ਫਿਲਮ ਜ਼ਰੀਏ ਆਪਣੀ ਜਬਰਦਸਤ ਵਾਪਸੀ ਕਰ ਰਿਹਾ ਹੈ। ਉੜਣੇ ਦੌਰਾਨ ਮਿਲਖਾ ਸਿੰਘ ਦੀ ਜ਼ਿੰਦਗੀ ‘ਤੇ ਬਣੀ ਬਾਲੀਵੱਡ ਫਿਲਮ “ਭਾਗ ਮਿਲਖਾ ਭਾਗ” ਵਿੱਚ ਮਿਲਖਾ ਸਿੰਘ ਦਾ ਬਚਪਨ ਦਾ ਕਿਰਦਾਰ ਨਿਭਾਉਣ ਵਾਲਾ ਜਪਤੇਜ ਪੰਜਾਬੀ ਫ਼ਿਲਮ “ਸੰਨ ਆਫ਼ ਮਨਜੀਤ ਸਿੰਘ” ਅਤੇ “ਮਿੱਟੀ ਦਾ ਫਰੋਲ ਜੋਗੀਆ” ਸਮੇਤ ਦਰਜਨ ਦੇ ਨੇੜੇ ਫ਼ਿਲਮਾਂ ਵਿੱਚ ਬਾਲ ਕਲਾਕਾਰ ਵਜੋਂ ਆਪਣੀ ਅਮਿੱਟ ਛਾਪ ਛੱਡ ਚੁੱਕਾ ਹੈ।

ਆਪਣੀ ਮੁੱਢਲੀ ਪੜਾਈ ਲਈ ਫਿਲਮਾਂ ਤੋਂ ਦੂਰ ਹੋਇਆ ਜਪਤੇਜ ਇਕ ਸਰਦਾਰ ਹੀਰੋ ਵਜੋਂ ਪੰਜਾਬੀ ਸਿਨਮਾ ਵਿੱਚ ਸਰਗਰਮ ਹੋਇਆ ਹੈ। ਜਪਤੇਜ ਦੱਸਦਾ ਹੈ ਕਿ ਪੰਜਾਬੀ ਸਿਨਮਾ ਵਿੱਚ ਵਾਪਸੀ ਅਤੇ ਸਥਾਪਤੀ ਦੀ ਸ਼ੁਰੂਆਤ ਲਈ ਉਹ ਇਕ ਵਧੀਆ ਫਿਲਮ ਦੀ ਭਾਲ ਵਿੱਚ ਸੀ, ਜੋ “ਸਰਾਭਾ” ਫਿਲਮ ਜ਼ਰੀਏ ਪੂਰੀ ਹੋਈ ਹੈ। ਉਹ ਦੱਸਦਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਕਿਰਦਾਰ ਨਿਭਾਉਣਾ ਉਸ ਲਈ ਫਖਰ ਵਾਲੀ ਗੱਲ ਹੈ। ਸਭ ਤੋਂ ਛੋਟੀ ਉਮਰ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਇਹ ਕਿਰਦਾਰ ਅਦਾ ਕਰਦਿਆਂ ਉਸਨੇ ਉਹਨਾਂ ਦੀ ਸਖਸ਼ੀਅਤ ਦਾ ਪ੍ਰਭਾਵ ਕਬੂਲਿਆ ਹੈ। ਇਸ ਫਿਲਮ ਲਈ ਉਸਨੇ ਬੇਹੱਦ ਮਿਹਨਤ ਕੀਤੀ ਹੈ। ਕਰਤਾਰ ਸਿੰਘ ਸਰਾਭਾ ਇੱਕ ਬਹੁਮੁਖੀ ਸਖਸ਼ੀਅਤ ਸਨ ਜੋ ਮਹਿਜ 15 ਸਾਲ ਦੀ ਉਮਰ ਵਿੱਚ ਗਦਰ ਲਹਿਰ ਦਾ ਹਿੱਸਾ ਬਣ ਗਏ ਸਨ। 

ਇਹ ਕਿਰਦਾਰ ਨਿਭਾਉਣ ਲਈ ਉਹਨਾਂ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਕਈ ਕਿਤਾਬਾਂ ਵੀ ਪੜੀਆਂ। ਦਰਸ਼ਕ ਉਸਨੂੰ ਕਰਤਾਰ ਸਿੰਘ ਸਰਾਭਾ  ਦੇ ਕਿਰਦਾਰ ਵਿੱਚ ਪਸੰਦ ਕਰਨਗੇ। ਜਪਤੇਜ ਮੁਤਾਬਕ ਨੌਜਵਾਨਾਂ ਨੂੰ ਇਹ ਫਿਲਮ ਜ਼ਰੂਰ ਦੇਖਣੀ ਚਾਹੀਦੀ ਹੈ। ਇਹ ਫਿਲਮ ਹੀ ਨਹੀਂ ਬਲਕਿ ਇੱਕ ਦਸਤਾਵੇਜ਼ ਸਾਬਤ ਹੋਵੇਗੀ। ਉਹ ਇਸ ਵੇਲੇ ਇਸ ਫਿਲਮ ਨੂੰ ਲੈ ਕੇ ਬੇਹੱਦ ਉਤਸਕ ਹੈ। ਇਸ ਫਿਲਮ ਤੋਂ ਬਾਅਦ ਹੀ ਉਹ ਆਪਣੇ ਫਿਲਮੀ ਕੈਰੀਅਰ ਨੂੰ ਕੋਈ ਰੂਪ-ਰੇਖਾ ਦੇਵੇਗਾ।

 

Tags: Pollywood , Entertainment , Actress , Cinema , Punjabi Films , Movie , Sarabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD